Rail Roko Andolan: ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨੇ ਮੁੜ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ
ਬਟਾਲਾ: ਭਾਰਤ ਮਾਲਾ ਪ੍ਰੋਜੈਕਟ ਤਹਿਤ ਨਿਕਲਣ ਵਾਲੇ ਹਾਈਵੇ ਲਈ ਕਿਸਾਨਾਂ ਦੀ ਐਕੁਆਇਰ ਜਮੀਨਾਂ ਦੇ ਇੱਕਸਾਰ ਤੇ ਵਾਜ਼ਿਬ ਮੁਆਵਜੇ ਨਾ ਮਿਲਣ ਦੇ ਇਲਜ਼ਾਮ ਤਹਿਤ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ, ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜੇ ਅਤੇ ਨੌਕਰੀਆਂ ਸਮੇਤ ਹੋਰ ਅਹਿਮ ਮੁੱਦਿਆਂ ਨੂੰ ਲੈਕੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸੇ ਦੇ ਤਹਿਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁੜ ਤੋਂ ਅੰਮ੍ਰਿਤਸਰ -ਪਠਾਨਕੋਟ ਰੇਲ ਮਾਰਗ ਤੇ ਬਟਾਲਾ ਵਿਖੇ ਅਣਮਿਥੇ ਸਮੇ ਦਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਬੀਤੇ ਤਿੰਨ ਮਹੀਨੇ ਪਹਿਲਾਂ ਬਟਾਲਾ ਅਤੇ ਗੁਰਦਾਸਪੁਰ ਵਿਖੇ ਕੀਤੇ ਰੇਲ ਰੋਕੋ ਅੰਦੋਲਨ ਨੂੰ ਜਥੇਬੰਦੀ ਵਲੋਂ ਖ਼ਤਮ ਕਰ ਦਿੱਤਾ ਗਿਆ ਸੀ ਪਰ ਸਰਕਾਰ ਵਲੋਂ ਮੰਗਾ ਨੂੰ ਪੂਰਾ ਨਾ ਕਰਨ ’ਤੇ ਹੁਣ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੁੜ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
-ਰਿਪੋਰਟਰ ਰਜਿੰਦਰ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: CM ਮਾਨ ਵੱਲੋਂ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼
- PTC NEWS