ਸੂਬਾ ਤੇ ਕੇਂਦਰ ਸਰਕਾਰ ਖ਼ਿਲਾਫ ਭੜਕੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ
ਹੁਸ਼ਿਆਰਪੁਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫਤਰ ਅੱਗੇ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ ਹੈ। ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਨੇ ਕੀਤੀ। ਇਸ ਮੌਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ ਤੇ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਵਿਚ ਮਰਨ ਵਾਲੇ ਕਿਸਾਨਾਂ ਨੂੰ ਇਨਸਾਫ਼ ਦੇਣ ਲਈ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਪੁਲਿਸ ਦੀ ਕ੍ਰੇਨ ਨੇ CM ਜਗਨਮੋਹਨ ਰੈੱਡੀ ਦੀ ਭੈਣ ਸ਼ਰਮੀਲਾ ਰੈੱਡੀ ਨੂੰ ਕਾਰ ਸਮੇਤ ਚੁੱਕਿਆ
ਇਸ ਤੋਂ ਇਲਾਵਾ ਕਿਸਾਨਾਂ/ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ, ਫ਼ਸਲਾਂ ਦੀ ਗਰੰਟੀ ਦਾ ਕਾਨੂੰਨ ਬਣਾ ਕੇ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਿਕ ਫ਼ਸਲਾਂ ਦਾ ਭਾਅ ਦਿੱਤਾ ਜਾਵੇ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
- PTC NEWS