J&K Encounter : ਕਿਸ਼ਤਵਾੜ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ, 2 ਅੱਤਵਾਦੀ ਢੇਰ ,ਇੱਕ ਜਵਾਨ ਸ਼ਹੀਦ
J&K Encounter : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੂੰ ਇੱਕ ਵੱਡੀ ਸਫਲਤਾ ਮਿਲੀ। ਸੁਰੱਖਿਆ ਬਲਾਂ ਨੇ ਮੁੱਠਭੇੜ ਵਿੱਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਹਾਲਾਂਕਿ, ਇਸ ਕਾਰਵਾਈ ਦੌਰਾਨ ਇੱਕ ਫੌਜ ਦਾ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਫੌਜ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ। ਇਸ ਦੌਰਾਨ ਅੱਤਵਾਦੀਆਂ ਨੇ ਅਚਾਨਕ ਹਮਲਾ ਕਰ ਦਿੱਤਾ। ਫੌਜ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਸਿਪਾਹੀ ਗੰਭੀਰ ਜ਼ਖਮੀ ਹੋ ਗਿਆ। ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸਨੇ ਦਮ ਤੋੜ ਦਿੱਤਾ।
4 ਅੱਤਵਾਦੀਆਂ ਦੇ ਲੁਕੇ ਹੋਣ ਦੀ ਮਿਲੀ ਸੀ ਸੂਚਨਾ , 2 ਢੇਰ
ਦਰਅਸਲ, ਜੈਸ਼-ਏ-ਮੁਹੰਮਦ (JeM) ਦੇ ਅੱਤਵਾਦੀਆਂ ਵਿਰੁੱਧ 11 ਰਾਸ਼ਟਰੀ ਰਾਈਫਲਜ਼, 7 ਅਸਾਮ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਸਮੇਤ ਸੰਯੁਕਤ ਬਲਾਂ ਨੇ ਕਿਸ਼ਤਵਾੜ ਜ਼ਿਲ੍ਹੇ ਦੇ ਚਟਰੂ ਇਲਾਕੇ ਦੇ ਸਿੰਘਪੋਰਾ ਵਿੱਚ ਇੱਕ ਤਲਾਸ਼ੀ ਮੁਹਿੰਮ ਚਲਾਈ। ਅੱਤਵਾਦੀਆਂ ਦੀ ਗਿਣਤੀ ਚਾਰ ਦੱਸੀ ਜਾ ਰਹੀ ਸੀ। ਦੋ ਅੱਤਵਾਦੀਆਂ ਦੀ ਮੌਤ ਤੋਂ ਬਾਅਦ ਦੋ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਕਾਬਲਾ ਸਵੇਰੇ ਸ਼ੁਰੂ ਹੋਇਆ ਸੀ ਅਤੇ ਅਜੇ ਵੀ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਗਰੁੱਪ ਦੀ ਮੌਜੂਦਗੀ ਬਾਰੇ ਖਾਸ ਜਾਣਕਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਿਸ਼ਤਵਾੜ ਜ਼ਿਲ੍ਹੇ ਦੇ ਚਟਰੂ ਖੇਤਰ ਦੇ ਸਿੰਘਪੋਰਾ ਵਿੱਚ ਇੱਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਜੈਸ਼-ਏ-ਮੁਹੰਮਦ ਨਾਲ ਸਬੰਧਤ ਹਨ ਅੱਤਵਾਦੀ
ਅਧਿਕਾਰੀਆਂ ਨੇ ਕਿਹਾ ਸੀ ਕਿ ਅੱਤਵਾਦੀਆਂ ਨਾਲ ਨਜਿੱਠਣ ਅਤੇ ਇਹ ਯਕੀਨੀ ਬਣਾਉਣ ਲਈ ਕਿ ਉਹ ਸੁਰੱਖਿਆ ਬਲਾਂ ਦੀ ਪਹੁੰਚ ਤੋਂ ਭੱਜਣ ਵਿੱਚ ਕਾਮਯਾਬ ਨਾ ਹੋਣ, ਘੇਰਾਬੰਦੀ ਸਖ਼ਤ ਕਰ ਦਿੱਤੀ ਗਈ ਹੈ ਪਰ ਜਿਵੇਂ ਹੀ ਸੰਯੁਕਤ ਬਲ ਨੇੜੇ ਆਏ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ, ਜੋ ਅਜੇ ਵੀ ਜਾਰੀ ਹੈ। ਜੈਸ਼-ਏ-ਮੁਹੰਮਦ (ਜੇਈਐਮ) ਦੇ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਹੈ।
- PTC NEWS