Tue, Apr 23, 2024
Whatsapp

ਭਾਰ ਘਟਾਉਣ ਲਈ ਫਾਇਦੇਮੰਦ ਹੈ ਖਜੂਰ ਅਤੇ ਸੇਬ ਦੀ ਸਮੂਦੀ, ਜਾਣੋ ਹੋਰ ਕੀ ਹਨ ਫਾਇਦੇ

Written by  Aarti -- April 04th 2024 07:00 AM
ਭਾਰ ਘਟਾਉਣ ਲਈ ਫਾਇਦੇਮੰਦ ਹੈ ਖਜੂਰ ਅਤੇ ਸੇਬ ਦੀ ਸਮੂਦੀ, ਜਾਣੋ ਹੋਰ ਕੀ ਹਨ ਫਾਇਦੇ

ਭਾਰ ਘਟਾਉਣ ਲਈ ਫਾਇਦੇਮੰਦ ਹੈ ਖਜੂਰ ਅਤੇ ਸੇਬ ਦੀ ਸਮੂਦੀ, ਜਾਣੋ ਹੋਰ ਕੀ ਹਨ ਫਾਇਦੇ

Apple And Dates Smoothie Benefits: ਸੇਬ ਅਤੇ ਖਜੂਰ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਇਨ੍ਹਾਂ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ, ਪਰ ਕੀ ਤੁਸੀਂ ਕਦੇ ਸੇਬ ਅਤੇ ਖਜੂਰ ਦੀ ਸਮੂਦੀ ਦਾ ਸੇਵਨ ਕੀਤਾ ਹੈ?
 
ਸੇਬ ਅਤੇ ਖਜੂਰ ਦੀ ਸਮੂਦੀ ਦਾ ਸੇਵਨ ਵੀ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਹ ਸਮੂਦੀ ਸਰੀਰ ਨੂੰ ਲੋੜੀਂਦੀ ਊਰਜਾ ਪ੍ਰਦਾਨ ਕਰਨ ਦੇ ਨਾਲ ਨਾਲ ਹੋਰ ਕਈ ਸਿਹਤ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੀ ਹੈ, ਤਾਂ ਆਉ ਜਾਣਦੇ ਹਾਂ ਸੇਬ ਅਤੇ ਖਜੂਰ ਦੀ ਸਮੂਦੀ ਪੀਣ ਦੇ ਕੀ ਫਾਇਦੇ ਹੁੰਦੇ ਹਨ। 

ਸੇਬ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ : 

ਇਸ 'ਚ ਭਰਪੂਰ ਮਾਤਰਾ 'ਚ ਫਾਈਬਰ, ਵਿਟਾਮਿਨ ਸੀ, ਪੋਟਾਸ਼ੀਅਮ, ਫਾਸਫੋਰਸ ਵਰਗੇ ਕਈ ਪੋਸ਼ਕ ਤੱਤ ਪਾਏ ਜਾਣਦੇ ਹਨ। 

ਖਜੂਰ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ : 

ਇਸ 'ਚ ਭਰਪੂਰ ਮਾਤਰਾ 'ਚ ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ, ਵਿਟਾਮਿਨ ਬੀ6, ਵਿਟਾਮਿਨ ਏ, ਵਿਟਾਮਿਨ ਕੇ, ਆਇਰਨ ਪਾਇਆ ਜਾਂਦਾ ਹੈ।

ਸੇਬ ਅਤੇ ਖਜੂਰ ਦੀ ਸਮੂਦੀ ਪੀਣ ਦੇ ਫਾਇਦੇ 

ਭਾਰ ਘਟਾਉਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਸੇਬ ਅਤੇ ਖਜੂਰ ਦੀ ਸਮੂਦੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ 'ਚ ਮਦਦ ਕਰਦਾ ਹੈ। 

ਚਮੜੀ ਲਈ ਫਾਇਦੇਮੰਦ : 

ਤੁਸੀਂ ਆਪਣੀ ਚਮੜੀ ਨੂੰ ਚਮਕਦਾਰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਸੇਬ ਅਤੇ ਖਜੂਰ ਦੀ ਸਮੂਦੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਪਾਏ ਜਾਣਦੇ ਹਨ, ਜੋ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। 

ਸਰੀਰ ਨੂੰ ਊਰਜਾਵਾਨ ਰੱਖਣ 'ਚ ਮਦਦਗਾਰ : 

ਜੇਕਰ ਤੁਸੀਂ ਕਮਜ਼ੋਰੀ ਅਤੇ ਸੁਸਤ ਮਹਿਸੂਸ ਕਰ ਰਹੇ ਹੋ ਤਾਂ ਤੁਹਾਨੂੰ ਸੇਬ ਅਤੇ ਖਜੂਰ ਤੋਂ ਬਣੀ ਸਮੂਦੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਸਰੀਰ ਨੂੰ ਊਰਜਾਵਾਨ ਰੱਖਣ 'ਚ ਮਦਦ ਕਰਦੇ ਹਨ। 

ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : 

ਆਪਣੇ ਪਾਚਨ ਨੂੰ ਸੁਧਾਰਨ ਲਈ ਜ਼ਰੂਰ ਪੀਉ ਸੇਬ ਅਤੇ ਖਜੂਰ ਦੀ ਸਮੂਦੀ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਨਾਲ ਜੁੜੀਆਂ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। 

ਹੱਡੀਆਂ ਲਈ ਫਾਇਦੇਮੰਦ : 

ਆਪਣੀ ਹੱਡੀਆਂ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੀਉ ਸੇਬ ਅਤੇ ਖਜੂਰ ਦੀ ਸਮੂਦੀ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਫਾਸਫੋਰਸ ਪਾਇਆ ਜਾਂਦਾ ਹੈ, ਜੋ ਹੱਡੀਆਂ ਨਾਲ ਜੁੜੀਆਂ ਸਮਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।
 
(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

-

Top News view more...

Latest News view more...