Punjab Weather Alert: ਮੌਸਮ ਵਿਭਾਗ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਬਦਲ ਰਹੇ ਮੌਸਮ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਪਰ 14 ਮਈ ਤੋਂ ਬਾਅਦ ਮੁੜ ਮੀਂਹ ਪੈ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਮੁੜ ਤੋਂ ਗਰਮੀ ਤੋਂ ਰਾਹਤ ਮਿਲੇਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਸਾਲ ਮਈ ਮਹੀਨੇ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ। ਇੰਨਾ ਹੀ ਨਹੀਂ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਅਤੇ ਤੂਫਾਨ ਦਾ ਵੀ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।ਬੀਤੇ ਦਿਨ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ। ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਤੇਜ਼ ਹਵਾਵਾਂ ਚੱਲੀਆਂ ਅਤੇ ਬੱਦਲ ਵੀ ਛਾਏ ਰਹੇ। ਇਨ੍ਹਾਂ ਹੀ ਨਹੀਂ ਤੇਜ਼ ਹਨੇਰੀ ਦੇ ਨਾਲ ਕੁਝ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ। ਇਹ ਵੀ ਪੜ੍ਹੋ: ਮੁੜ ਧਮਾਕੇ ਨਾਲ ਹਿੱਲਿਆ ਅੰਮ੍ਰਿਤਸਰ !