Wed, Sep 23, 2026
Whatsapp

CM ਮਾਨ ਦੇ ਨਵੇਂ ਬਣੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਕੌਣ ਹਨ? ਇੱਥੇ ਜਾਣੋ

Reported by:  PTC News Desk  Edited by:  Jasmeet Singh -- December 30th 2023 09:23 PM
CM ਮਾਨ ਦੇ ਨਵੇਂ ਬਣੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਕੌਣ ਹਨ? ਇੱਥੇ ਜਾਣੋ

CM ਮਾਨ ਦੇ ਨਵੇਂ ਬਣੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਕੌਣ ਹਨ? ਇੱਥੇ ਜਾਣੋ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈ.ਏ.ਐਸ ਅਧਿਕਾਰੀ ਵਿਜੇ ਕੁਮਾਰ ਸਿੰਘ (VK Singh) ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵਾਂ ਵਿਸ਼ੇਸ਼ ਮੁੱਖ ਸਕੱਤਰ ਚੁਣਿਆ ਗਿਆ ਹੈ। ਉਨ੍ਹਾਂ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ 'ਤੇ ਕੰਮ ਕਰਨ ਦਾ 33 ਸਾਲਾਂ ਤੋਂ ਵੱਧ ਦਾ ਤਜ਼ਰਬਾ ਹੈ।

ਸੂਬਾ ਸਰਕਾਰ ਦੀ ਕੇਂਦਰ ਨੂੰ ਬੇਨਤੀ 

ਕੌਮੀ ਮੀਡੀਆ ਮੁਤਾਬਕ ਪੰਜਾਬ ਸਰਕਾਰ ਵੱਲੋਂ ਹੀ ਉਨ੍ਹਾਂ ਦੀ ਵਾਪਸੀ ਲਈ ਕੇਂਦਰ ਨੂੰ ਬੇਨਤੀ ਕੀਤੀ ਗਈ ਸੀ। ਜਿਸ ਨੂੰ ਕੇਂਦਰ ਸਰਕਾਰ ਨੇ ਪ੍ਰਵਾਨ ਵੀ ਕਰ ਲਿਆ। ਨਿਯੁਕਤੀਆਂ ਲਈ ਬਣਾਈ ਕੇਂਦਰੀ ਕੈਬਨਿਟ ਕਮੇਟੀ ਨੇ ਪਿਛਲੇ ਮੰਗਲਵਾਰ ਨੂੰ ਇਸ ਨੂੰ ਮਨਜ਼ੂਰੀ ਦਿੱਤੀ ਸੀ। 

ਪੰਜਾਬ ਸਰਕਾਰ ਤਜਰਬੇਕਾਰ ਪ੍ਰਸ਼ਾਸਨਿਕ ਕਰਮਚਾਰੀਆਂ ਦੀ ਘਾਟ ਨਾਲ ਜੂਝ ਰਹੀ ਹੈ। ਇਸ ਸਾਲ ਜੁਲਾਈ 'ਚ ਜਦੋਂ ਤੋਂ ਏ.ਵੇਣੂ. ਪ੍ਰਸਾਦ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ ਹਨ, ਉਦੋਂ ਤੋਂ  ਵਿਸ਼ੇਸ਼ ਮੁੱਖ ਸਕੱਤਰ ਦਾ ਅਹੁਦਾ ਖਾਲੀ ਚਲ ਰਿਹਾ ਸੀ।

ਕੇਂਦਰ 'ਚ ਇਨ੍ਹਾਂ ਅਹੁਦਿਆਂ 'ਤੇ ਕਰ ਚੁਕੇ ਨੇ ਕੰਮ

ਦੱਸਣਯੋਗ ਹੈ ਕਿ 1990 ਬੈਚ ਦੇ ਅਧਿਕਾਰੀ ਵੀ.ਕੇ. ਸਿੰਘ ਭਾਰਤੀ ਰੱਖਿਆ ਮੰਤਰਾਲੇ ਵਿੱਚ ਸਕੱਤਰ ਵਜੋਂ ਕੰਮ ਕਰ ਚੁਕੇ ਹਨ। ਜਿੱਥੇ ਉਹ ਸਾਬਕਾ ਸੈਨਿਕਾਂ ਦੇ ਵਿਭਾਗ ਦੀ ਦੇਖ-ਰੇਖ ਕਰ ਰਹੇ ਸਨ। ਮੂਲ ਰੂਪ ਤੋਂ ਬਿਹਾਰ ਦਾ ਦੇ ਰਹਿਣ ਵਾਲੇ ਵੀ.ਕੇ.ਸਿੰਘ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। ਰੱਖਿਆ ਮੰਤਰਾਲੇ ਦੇ ਸਕੱਤਰ ਬਣਨ ਤੋਂ ਪਹਿਲਾਂ ਉਹ ਅਮਲਾ ਅਤੇ ਸਿਖਲਾਈ ਵਿਭਾਗ ਵਿੱਚ ਸੰਯੁਕਤ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।

ਵੀ.ਕੇ. ਸਿੰਘ ਸਾਲ 2017 ਤੋਂ ਕੇਂਦਰੀ ਡੈਪੂਟੇਸ਼ਨ 'ਤੇ ਹਨ, ਇਸ ਸਮੇਂ ਵਿਨੀ ਮਹਾਜਨ ਤੋਂ ਬਾਅਦ ਉਹ ਸਭ ਤੋਂ ਸੀਨੀਅਰ ਅਧਿਕਾਰੀ ਹਨ। ਜਦੋਂ ਕਿ ਸੂਬੇ ਦੇ ਮੁੱਖ ਸਕੱਤਰ ਦਾ ਅਹੁਦਾ ਇਸ ਵੇਲੇ 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਕੋਲ ਹੈ, ਜਿਨ੍ਹਾਂ ਤੋਂ ਵੀ.ਕੇ. ਸਿੰਘ ਤਿੰਨ ਸਾਲ ਸੀਨੀਅਰ ਹਨ।

ਇਹ ਵੀ ਪੜ੍ਹੋ: 

-

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK