ਪੰਜਾਬ ਦੀ ਧੀ ਕੋਮਲ ਪੰਨੂ ਅਮਰੀਕੀ ਫ਼ੌਜ 'ਚ ਹੋਈ ਭਰਤੀ,ਦਾਦਾ-ਦਾਦੀ ਨੂੰ ਵਧਾਈ ਦੇਣ ਘਰ ਪਹੁੰਚੇ ਲੋਕ
Punjab News: ਨਡਾਲਾ ਦੇ ਪਿੰਡ ਮਿਰਜ਼ਾਪੁਰ ਦੀ ਹੋਣਹਾਰ ਧੀ ਕੋਮਲ ਪੰਨੂ ਨੇ ਅਮਰੀਕਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਅਮਰੀਕੀ ਫੌਜ ਵਿੱਚ ਭਰਤੀ ਹੋ ਕੇ ਆਪਣੇ ਮਾਪਿਆਂ, ਇਲਾਕੇ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਸਬੰਧੀ ਕੋਮਲ ਪੰਨੂ ਦੇ ਪਿਤਾ ਬਿਕਰਮਜੀਤ ਸਿੰਘ ਪੰਨੂ ਨੇ ਦੱਸਿਆ ਕਿ ਉਹ 10 ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿੱਚ ਅਮਰੀਕਾ ਗਿਆ ਸੀ।
ਉਸ ਦੀ ਧੀ ਕੋਮਲ ਨੇ 8ਵੀਂ ਜਮਾਤ ਤੱਕ ਪੜ੍ਹਾਈ ਕੀਤੀ ਅਤੇ 2019 ਵਿੱਚ ਆਪਣੇ ਪਰਿਵਾਰ ਨਾਲ ਅਮਰੀਕਾ ਆਈ, ਜਿੱਥੇ ਉਸ ਨੇ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਅਤੇ ਸੈਕਰਾਮੈਂਟੋ, ਅਮਰੀਕਾ ਵਿੱਚ E-2 ਰੈਂਕ 'ਤੇ ਅਮਰੀਕੀ ਫੌਜ ਵਿੱਚ ਭਰਤੀ ਹੋ ਗਈ। ਕੋਮਲ ਪੰਨੂ ਦੀ ਇਸ ਪ੍ਰਾਪਤੀ 'ਤੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਦਾਦਾ-ਦਾਦੀ ਨੂੰ ਲੋਕ ਵਧਾਈ ਦੇਣ ਪਹੁੰਚ ਰਹੇ ਹਨ।
- PTC NEWS