Punjab Cabinet Expansion : ਕੁਲਦੀਪ ਧਾਲੀਵਾਲ ਦੀ ਕੈਬਨਿਟ 'ਚੋਂ ਹੋਈ ਛੁੱਟੀ, ਸੰਜੀਵ ਅਰੋੜਾ ਨੂੰ ਦਿੱਤਾ ਉਦਯੋਗ ਅਤੇ NRI ਵਿਭਾਗ
Punjab Cabinet Expansion : ਪੰਜਾਬ ਦੀ ਆਪ ਸਰਕਾਰ ਨੇ ਅੱਜ ਆਪਣੇ ਮੰਤਰੀ ਮੰਡਲ ਵਿੱਚ ਇਕ ਵੱਡਾ ਫੇਰਬਦਲ ਕੀਤਾ ਹੈ। ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਪੰਜਾਬ ਕੈਬਨਿਟ ਵਿੱਚ ਸ਼ਾਮਿਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਉਦਯੋਗ ਅਤੇ ਐਨਆਰਆਈ (NRI) ਵਿਭਾਗ ਦਿੱਤਾ ਗਿਆ ਹੈ। ਦੂਜੇ ਪਾਸੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਐਨਆਰਆਈ ਵਿਭਾਗ ਵਾਪਸ ਲੈ ਲਿਆ ਗਿਆ ਹੈ।
ਸੰਜੀਵ ਅਰੋੜਾ ਨੇ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ ਹੈ। ਲੁਧਿਆਣਾ ਪੱਛਮੀ ਉਪ ਚੋਣ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ।ਲੁਧਿਆਣਾ ਪੱਛਮੀ ਉਪ ਚੋਣ ਜਿੱਤਣ ਤੋਂ ਬਾਅਦ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਕੈਬਨਿਟ ਵਿੱਚ ਪ੍ਰਵੇਸ਼ ਕੀਤਾ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਧਾਲੀਵਾਲ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਲਈ ਮਿਹਨਤ ਜਾਰੀ ਹੈ। ਉਹ ਪੰਜਾਬ ਦੇ ਲੋਕਾਂ ਦੀ ਭਲਾਈ ਕਰਦੇ ਰਹਿਣਗੇ। ਇਸ ਅਸਤੀਫ਼ੇ ਦੇ ਨਾਲ ਧਾਲੀਵਾਲ ਦੇ ਸਿਆਸੀ ਭਵਿੱਖ ਅਤੇ ਪਾਰਟੀ ਵਿੱਚ ਉਹਨਾਂ ਦੀ ਮੌਜੂਦਾ ਸਥਿਤੀ ਨੇ ਸਿਆਸੀ ਚਰਚਾਵਾਂ ਵਧਾ ਦਿੱਤੀਆਂ ਹਨ।
ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਅੱਜ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਰਾਜਪਾਲ ਮਾਣਯੋਗ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਬਹੁਤ-ਬਹੁਤ ਵਧਾਈਆਂ।
ਸੰਜੀਵ ਅਰੋੜਾ ਜੀ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੈਨੂੰ ਉਮੀਦ ਹੈ ਕਿ ਸੰਜੀਵ ਅਰੋੜਾ ਜੀ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਖਰੇ ਉਤਰਨਗੇ। ਪੰਜਾਬ ਦੇ ਵਿਕਾਸ ਅਤੇ ਸੂਬੇ ਦੇ 3 ਕਰੋੜ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਬਿਨਾਂ ਕਿਸੇ ਪੱਖਪਾਤ ਦੇ ਕੰਮ ਕਰਨਗੇ।
ਦੱਸ ਦੇਈਏ ਕਿ 'ਆਪ' ਸਰਕਾਰ ਦੇ ਲਗਭਗ ਸਾਢੇ 3 ਸਾਲਾਂ ਵਿੱਚ 7ਵਾਂ ਕੈਬਨਿਟ ਵਿਸਥਾਰ ਹੈ। ਪੰਜਾਬ ਸਰਕਾਰ ਨੇ ਆਖਰੀ ਵਾਰ ਸਤੰਬਰ 2024 ਵਿੱਚ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਸੀ। ਇਸ ਸਮੇਂ ਦੌਰਾਨ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ। ਜਦੋਂ ਕਿ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਦੀ ਕੈਬਨਿਟ 'ਚੋਂ ਛੁੱਟੀ ਕਰ ਦਿੱਤੀ ਗਈ ਸੀ।
- PTC NEWS