Advertisment

CM ਰਿਹਾਇਸ਼ ਬਾਹਰ ਮਜ਼ਦੂਰਾਂ ਦੀ ਕੁੰਡਾ ਖੜਕਾਊ ਰੈਲੀ ਬਦਲੀ ਡੰਡਾ ਖੜਕਾਊ ਰੈਲੀ 'ਚ

author-image
Pardeep Singh
Updated On
New Update
CM ਰਿਹਾਇਸ਼ ਬਾਹਰ ਮਜ਼ਦੂਰਾਂ ਦੀ ਕੁੰਡਾ ਖੜਕਾਊ ਰੈਲੀ ਬਦਲੀ ਡੰਡਾ ਖੜਕਾਊ ਰੈਲੀ 'ਚ
Advertisment

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਮਜ਼ਦੂਰਾਂ ਉੱਤੇ ਪੰਜਾਬ  ਪੁਲਿਸ ਨੇ ਲਾਠੀਚਾਰਜ ਕੀਤਾ। ਸੱਤ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਉੱਤੇ ਪੁਲਿਸ ਵੱਲੋਂ ਉਸ ਸਮੇਂ ਲਾਠੀਚਾਰਜ ਕੀਤਾ ਗਿਆ, ਜਦੋਂ ਪ੍ਰਦਰਸ਼ਕਾਰੀਆਂ ਨੇ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਸਨ।

Advertisment



ਪ੍ਰਦਰਸ਼ਨਕਾਰੀਆ ਦਾ ਕਹਿਣਾ ਹੈ ਕਿ ਬਦਲਾਅ ਦਾ ਨਾਹਰਾ ਦੇ ਕੇ ਸੱਤਾ ਵਿੱਚ ਆਈ ਭਗਵੰਤ ਸਿੰਘ ਮਾਨ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਹੀ ਮਜ਼ਦੂਰ ਵਿਰੋਧੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਮੰਗਾਂ ਵਿੱਚ ਉਹ ਮੰਗਾਂ ਵੀ ਸ਼ਾਮਲ ਹਨ, ਜਿਹਨਾਂ ਨੂੰ ਲਾਗੂ ਕਰਨ 'ਤੇ ਨਿੱਕਾ ਧੇਲਾ ਤੱਕ ਖ਼ਰਚ ਨਹੀਂ ਆਉਣਾ। 



Advertisment

ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਮੋਰਚੇ ਨਾਲ਼ ਤਹਿ ਕੀਤੀ ਮੀਟਿੰਗ ਰੱਦ ਕਰਨ ਤੋਂ ਬਾਅਦ ਮੁੜ ਮੀਟਿੰਗ ਲਈ ਸਮਾਂ ਨਾ ਦੇਣ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੀਤੀ ਗਈ ਸੀ। ਮੀਟਿੰਗ 'ਚ ਮੰਨੀਆਂ ਮੰਗਾਂ ਨੂੰ ਕੋਈ ਅਮਲ ਵਿੱਚ ਨਹੀ ਲਿਆਦਾ ਗਿਆ।

ਉਨ੍ਹਾਂ ਮਜ਼ਦੂਰ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਰੰਟੀ ਤੇ ਦਿਹਾੜੀ 700 ਰੁਪਏ ਕਰਨ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਸਸਤੇ ਭਾਅ ਮਜ਼ਦੂਰਾਂ ਨੂੰ ਦੇਣ, ਗੁਲਾਬੀ ਸੁੰਡੀ ਕਾਰਨ ਖ਼ਰਾਬ ਨਰਮੇ ਦਾ ਮਜ਼ਦੂਰਾਂ ਨੂੰ ਤਹਿ ਕੀਤਾ ਮੁਆਵਜ਼ਾ ਦੇਣ,ਬੇਘਰਿਆਂ ਤੇ ਲੋੜਵੰਦਾਂ ਪਲਾਟ ਦੇਣ, ਕੱਟੇ ਪਲਾਟਾਂ ਦਾ ਕਬਜ਼ਾ ਦੇਣ, ਕਰਜ਼ੇ ਮੁਆਫ਼ ਕਰਨ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦੇਣ, ਬੁਢਾਪਾ,ਵਿਧਵਾ, ਅੰਗਹੀਣ ਪੈਂਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪਏ ਕਰਨ ,ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਉਣ ਅਤੇ ਦਲਿਤਾਂ 'ਤੇ ਜ਼ਬਰ ਬੰਦ ਕਰਨ ਅਤੇ ਸੰਘਰਸ਼ਾਂ ਦੌਰਾਨ ਦਰਜ ਕੇਸ ਰੱਦ ਕਰਨ ਆਦਿ ਸ਼ਾਮਿਲ ਹਨ।



- PTC NEWS
latest-news punjabi-news punjab-cm-residence
Advertisment

Stay updated with the latest news headlines.

Follow us:
Advertisment