Fatehgarh Sahib ਦੇ ਪਿੰਡ ਆਲੀਆਂ ਵਿਖੇ ਇੱਕ ਮਜ਼ਦੂਰ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕੀਤੀ ਹੱਤਿਆ
Fatehgarh Sahib News : ਫ਼ਤਹਿਗੜ੍ਹ ਸਾਹਿਬ ਦੇ ਪਿੰਡ ਆਲੀਆਂ ਵਿਖੇ ਇੱਕ ਵਿਅਕਤੀ ਦਾ ਗਲਾ ਵੱਢ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 44 ਸਾਲਾ ਸੁਰਜੀਤ ਸਿੰਘ ਪਿੰਡ ਆਲੀਆਂ ਵਜੋਂ ਹੋਈ ਹੈ। ਉਧਰ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਫਤਿਹਗੜ੍ਹ ਸਾਹਿਬ ਪੁਲਿਸ ਹੱਤਿਆ ਦੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਜਲਦੀ ਹੀ ਇਸ ਹੱਤਿਆ ਦੀ ਗੁੱਥੀ ਨੂੰ ਸੁਲਝਾ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਫਤਿਹਗੜ੍ਹ ਸਾਹਿਬ ਰਾਕੇਸ਼ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਉਕਤ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢਿਆ ਹੋਇਆ ਸੀ ਅਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਹਿਲੀ ਨਜ਼ਰ ਵਿੱਚ ਇਹ ਮਾਮਲਾ ਆਪਸੀ ਝਗੜੇ ਦੌਰਾਨ ਹੱਤਿਆ ਦਾ ਲਗਦਾ ਹੈ। ਜਿਸ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ, ਮੌਕੇ ਤੋਂ ਏਵੀਡੈਂਸ ਇਕੱਠੇ ਕੀਤੇ ਗਏ ਹਨ। ਹੱਤਿਆ ਤੇਜ਼ਧਾਰ ਹਥਿਆਰ ਨਾਲ ਕੀਤੀ ਗਈ ਹੈ ਅਤੇ ਮ੍ਰਿਤਕ ਦਿਹਾੜੀਦਾਰ ਸੀ।
- PTC NEWS