ਨਵੇਂ ਸਾਲ ਦੇ ਪਹਿਲੇ ਦਿਨ ਚੰਡੀਗੜ੍ਹ ’ਚ ਲੱਖਾਂ ਦੀ ਹੋਈ ਲੁੱਟ, ਪੁਲਿਸ ਨੇ ਸੁਲਝਾਇਆ ਮਾਮਲਾ
ਚੰਡੀਗੜ੍ਹ: ਨਵੇਂ ਸਾਲ ਦੇ ਪਹਿਲੇ ਦਿਨ ਚੰਡੀਗੜ੍ਹ ਦੇ ਸੈਕਟਰ 21 ’ਚ ਲੱਖਾਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਨੂੰ ਅੰਜਾਮ 31 ਦਸੰਬਰ ਦੀ ਰਾਤ ਨੂੰ ਦਿੱਤਾ ਗਿਆ ਸੀ ਜਿਸ ਨੂੰ ਕੁਝ ਹੀ ਘੰਟਿਆਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੁਲਝਾ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਸੈਕਟਰ 19 ਪੁਲਿਸ ਸਟੇਸ਼ਨ ਦੀ ਐਸਐਚਓ ਮਿੰਨੀ ਭਾਰਦਵਾਜ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਾਮਲੇ ’ਚ ਕਾਰਵਾਈ ਕਰਦੇ ਹੋਏ 45 ਤੋਲੇ ਸੋਨਾ ਅਤੇ ਤਕਰੀਬਨ 3 ਲੱਖ ਰੁਪਏ ਦੀ ਬਰਾਮਦਗੀ ਹੋਈ ਹੈ। ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਦੀ ਪਛਾਣ ਸਮੀਰ ਅਤੇ ਜਤੀਨ ਦੇ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਸਮੀਰ ਐਲਐਲਬੀ ਦੀ ਪੜਾਈ ਕਰ ਰਿਹਾ ਹੈ। ਫਿਲਹਾਲ ਦੋਵੇਂ ਪੁਲਿਸ ਦੀ ਗ੍ਰਿਫਤ ’ਚ ਹਨ।
-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ
ਇਹ ਵੀ ਪੜ੍ਹੋ: ਰਾਜੌਰੀ 'ਚ ਮਸ਼ਕੂਕ ਦਹਿਸ਼ਤਗਰਦਾਂ ਨੇ ਤਿੰਨ ਘਰਾਂ 'ਤੇ ਕੀਤੀ ਗੋਲੀਬਾਰੀ, 4 ਹਲਾਕ
- PTC NEWS