ਗੁਰਦੁਆਰਾ ਗੁਰੂਸਰ ਕਾਉਕੇ ਪਾਤਸ਼ਾਹੀ ਛੇਵੀਂ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦਾ ਲੈਂਟਰ ਪਾਇਆ
ਜਗਰਾਉਂ ਨੇੜਲੇ ਇਤਿਹਾਸਕ ਗੁਰਦੁਆਰਾ ਸਾਹਿਬ ਗੁਰੂਸਰ ਕਾਉਂਕੇ ਪਾਤਸ਼ਾਹੀ ਛੇਵੀਂ ਵਿਖੇ ਚੱਲ ਰਹੀਆਂ ਧਾਰਮਿਕ ਸੇਵਾਵਾਂ ਵਿੱਚ ਇੱਕ ਹੋਰ ਮਹੱਤਵਪੂਰਨ ਪੜਾਅ ਉਸ ਵੇਲੇ ਪੂਰਾ ਹੋਇਆ, ਜਦੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਸੇਵਾਦਾਰਾਂ ਨੇ ਸ਼ਰਧਾ ਨਾਲ ਸੇਵਾ ਨਿਭਾਈ।

ਕਾਰ ਸੇਵਾ ਵਾਲੇ ਮਹਾਪੁਰਖ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ ਸੇਵਾਵਾਂ ਦੌਰਾਨ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਕਮਰਿਆਂ ਦਾ ਲੈਂਟਰ ਪਾਇਆ ਗਿਆ। ਇਸ ਪਵਿੱਤਰ ਕਾਰਜ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਤਨ-ਮਨ-ਧਨ ਨਾਲ ਯੋਗਦਾਨ ਪਾਇਆ ਅਤੇ ਗੁਰੂ ਘਰ ਦੀ ਸੇਵਾ ਦਾ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਮੂਹ ਦਾਨੀ ਸੱਜਣਾਂ, ਸੰਗਤਾਂ ਅਤੇ ਹਜ਼ੂਰ ਸਾਹਿਬ ਕਾਰ ਸੇਵਾ ਸੰਪਰਦਾਇ ਦੇ ਜੱਥੇਦਾਰ ਬਾਬਾ ਗੁਰਜੀਤ ਸਿੰਘ, ਮਾਇਕਰੋ ਗਲੋਬਲ ਦੇ ਪ੍ਰਬੰਧਕ ਰਜਿੰਦਰ ਸਿੰਘ ਡੱਲਾ ਸਮੇਤ ਹੋਰ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਅਤੇ ਗੁਰੂ ਘਰ ਦੀ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸਰਾਹਨਾ ਕੀਤੀ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ, ਪ੍ਰਧਾਨ ਕਰਮ ਸਿੰਘ ਗੁਰੂਸਰ, ਕੁਲਦੀਪ ਸਿੰਘ, ਸੁਖਦੀਪ ਸਿੰਘ ਸਿੱਧਵਾ, ਭੁਪਿੰਦਰ ਸਿੰਘ, ਜਸਵੀਰ ਸਿੰਘ ਕਾਰ ਸੇਵਾ, ਬਹਾਦਰ ਸਿੰਘ, ਸੁਖਜੀਵਨ ਸਿੰਘ ਅਤੇ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਵੀ ਸੇਵਾ ਵਿੱਚ ਹਿੱਸਾ ਪਾ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਹ ਵੀ ਪੜ੍ਹੋ... 'Mawan Dhiyan Satkar Yojana' 'ਚ ਵੱਡਾ ਘਪਲਾ, ਤਰਨਤਾਰਨ 'ਚ 62 ਔਰਤਾਂ ਦਾ ਇੱਕੋ ਬੈਂਕ ਖਾਤਾ; ਆਂਗਣਵਾੜੀ ਵਰਕਰ ਤੇ ਪੁੱਤਰ ਨਾਮਜ਼ਦ!
- PTC NEWS