Sat, Jun 6, 2026
Whatsapp

Operation Blue Star ਦੀ 42ਵੀਂ ਬਰਸੀ ; ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਨੇ ਪੜ੍ਹਿਆ ਸਿੱਖ ਕੌਮ ਦੇ ਨਾਮ ਸੰਦੇਸ਼

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ।

Reported by:  PTC News Desk  Edited by:  Aarti -- June 06th 2026 01:33 PM
Operation Blue Star ਦੀ 42ਵੀਂ ਬਰਸੀ ; ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਨੇ ਪੜ੍ਹਿਆ ਸਿੱਖ ਕੌਮ ਦੇ ਨਾਮ ਸੰਦੇਸ਼

Operation Blue Star ਦੀ 42ਵੀਂ ਬਰਸੀ ; ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਸਾਹਿਬ ਨੇ ਪੜ੍ਹਿਆ ਸਿੱਖ ਕੌਮ ਦੇ ਨਾਮ ਸੰਦੇਸ਼

ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਅਤੇ ਪਰਿਕਰਮਾ ਖੇਤਰ ਦੇ ਆਲੇ-ਦੁਆਲੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਥਾਂ-ਥਾਂ ’ਤੇ ਪੰਜਾਬ ਪੁਲਿਸ ਅਤੇ ਆਰਪੀਐਫ ਦੇ ਜਵਾਨ ਤੈਨਾਤ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤਾ ਗਿਆ।


 ਉਨ੍ਹਾਂ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਅਲੱਗ ਪਛਾਣ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੂਜੇ ਸੂਬਿਆਂ ’ਚ ਸਿੱਖਾਂ ’ਤੇ ਹਮਲੇ ਹੋ ਰਹੇ ਹਨ। ਅਸੀਂ ਦੇਸ਼ ਦੇ ਦੂਜੇ ਨੰਬਰ ਦੇ ਸ਼ਹਿਰੀ ਨਹੀਂ ਹਾਂ। 

ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ’ਚ ਰਹਿੰਦੇ ਸਿੱਖਾਂ ਨੂੰ ਕਿਹਾ ਕਿ ਉਹ ਪੰਜਾਬ ਪਰਤਣ। ਪੰਜਾਬ ਸਾਡਾ ਹੋਮਲੈਂਡ ਹੈ। ਸਿੱਖ ਪੱਕੇ ਤੌਰ ’ਤੇ ਪੰਜਾਬ ਨੂੰ ਨਾ ਛੱਡਣ। ਵਿਦੇਸ਼ ਜਾਣ ਸਮੇਂ ਉਹ ਆਪਣੀ ਜ਼ਮੀਨਾਂ ਨੂੰ ਨਾ ਵੇਚਣ। 

ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਸਿੱਖਾਂ ’ਤੇ ਕਾਲਾ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਗੁਰੂ ਪੰਥ ਦੀ ਪ੍ਰਵਾਨਗੀ ਤੋਂ ਬਿਨਾਂ ਕਾਨੂੰਨ ਨੂੰ ਮਾਨਤਾ ਨਹੀਂ ਦਿੱਤੀ ਜਾ ਸਕਦੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਾਨੂੰਨ ਦਾਇਰੇ ’ਚ ਲਿਆਉਣ ਦੀ ਕੋਸ਼ਿਸ਼ ਹੈ। 

ਇਹ ਵੀ ਪੜ੍ਹੋ  : Missing Australian Citizen Case : ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

- PTC NEWS

Electrical Saftey authority

Top News view more...

Latest News view more...

PTC NETWORK
PTC NETWORK