Shiromani Akali Dal : ਮੰਡੀ ਗੋਬਿੰਦਗੜ੍ਹ 'ਚ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਵੱਖ-ਵੱਖ ਪਾਰਟੀਆਂ ਛੱਡ ਕੇ ਵੱਡੀ ਗਿਣਤੀ ਨੌਜਵਾਨ ਹੋਏ ਸ਼ਾਮਲ
Shiromani Akali Dal : ਸ਼੍ਰੋਮਣੀ ਅਕਾਲੀ ਦਲ ਨੂੰ ਮੰਡੀ ਗੋਬਿੰਦਗੜ੍ਹ ਵਿੱਚ ਅਥਾਹ ਬਲ ਮਿਲਿਆ, ਜਦੋਂ ਵੱਡੀ ਗਿਣਤੀ ਵਿੱਚ ਨੌਜਵਾਨ ਯੂਥ ਆਗੂ ਕੰਵਲਦੀਪ ਸਿੰਘ ਮੰਡੀ ਗੋਬਿੰਦਗੜ੍ਹ ਦੀ ਅਗਵਾਈ ਵਿੱਚ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ, ਜਿਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ (Gurpreet Singh Raju Khanna) ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਬੋਲਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਸ਼ੁਭ ਸ਼ਗਨ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਤੇ ਰਾਜੂ ਖੰਨਾ ਵੱਲੋਂ ਕੰਵਲਦੀਪ ਸਿੰਘ ਨੂੰ ਯੂਥ ਅਕਾਲੀ ਦਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਜਰਨਲ ਸਕੱਤਰ ਵੀ ਐਲਾਨ ਕੀਤਾ ਗਿਆ।
ਰਾਜੂ ਖੰਨਾ ਨੇ ਕਿਹਾ ਅੱਜ ਪੰਜਾਬ ਦਾ ਹਰ ਵਾਸੀ ਆਮ ਆਦਮੀ ਪਾਰਟੀ ਦਾ ਸਤਾਇਆ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਿਹਾ ਹੈ। ਕਿਉਂ ਕਿ ਆਪ ਦੀ ਝੂਠੀ ਸਰਕਾਰ ਨੇ ਝੂਠੀਆਂ ਗ੍ਰਾਟੀਆ ਕਰਕੇ ਲੋਕਾਂ ਨੂੰ ਗੁੰਮਰਾਹ ਕਰਕੇ ਜੋ ਪਿਛਲੇ ਸਮੇਂ ਵਿੱਚ ਵੋਟਾਂ ਦੀ ਠੱਗੀ ਮਾਰੀ।ਉਸ ਠੱਗੀ ਦਾ ਜਵਾਬ ਹੁਣ ਪੰਜਾਬ ਦੇ ਲੋਕ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾ ਕੇ ਦੇਣਗੇ।
ਰਾਜੂ ਖੰਨਾ ਨੇ ਕਿਹਾ ਕਿ ਝੂਠੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪਰਦਾ ਚੁੱਕਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਬਚਾਓ ਹਲਕਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹਲਕਾ ਅਮਲੋਹ ਦੀ ਰੈਲੀ 25 ਮਾਰਚ ਨੂੰ ਅਨਾਜ ਮੰਡੀ ਅਮਲੋਹ ਵਿਖੇ ਕੀਤੀ ਜਾ ਰਹੀ ਹੈ।
- PTC NEWS