Manimajra ਇੰਦਰਾ ਕਲੋਨੀ ਵਿੱਚ ਦੇਰ ਰਾਤ ਚਾਕੂ ਨਾਲ ਹਮਲਾ, ਨੌਜਵਾਨ ਗੰਭੀਰ ਜ਼ਖਮੀ
Manimajra News : ਮਨੀਮਾਜਰਾ ਦੀ ਇੰਦਰਾ ਕਲੋਨੀ ਵਿੱਚ ਦੇਰ ਰਾਤ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਅਣਪਛਾਤੇ ਨੌਜਵਾਨ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ।
ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜ਼ਖਮੀ ਨੌਜਵਾਨ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਦੱਸ ਦਈਏ ਕਿ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਹਮਲਾਵਰ ਕੌਣ ਸਨ ਅਤੇ ਹਮਲਾ ਕਿਉਂ ਕੀਤਾ ਗਿਆ, ਇਹ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਜੌਕੀ ਡਾਕਟਰ ਨੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ, ਲੜਕੇ ਦੀ ਉਮਰ 19 ਸਾਲ ਦੱਸੀ ਜਾ ਰਹੀ ਹੈ ਅਤੇ ਲੜਕਾ ਵਿਦਿਆਰਥੀ ਸੀ।
ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਭਾਲ ਕੀਤੀ ਜਾ ਰਹੀ ਹੈ।
- PTC NEWS