Thu, Jun 8, 2023
Whatsapp

Latifpura House Demolition Protest: ਕਰਤਾਰਪੁਰ ਦੇ ਆਪ ਵਿਧਾਇਕ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਨਗੀਆਂ ਕਿਸਾਨ ਜਥੇਬੰਦੀਆਂ

ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਦੁਆਰਾ ਢਾਏ ਗਏ ਲੋਕਾਂ ਦੇ ਘਰਾਂ ਦਾ ਮੁੱਦਾ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਜਿਵੇਂ - ਜਿਵੇਂ ਲੋਕ ਸਭਾ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ਨਜ਼ਦੀਕ ਆ ਰਹੀਆਂ ਹਨ ਮੁੱਦਾ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਲਤੀਫਪੁਰਾ ਵਾਸੀ ਕਰਤਾਰਪੁਰ ਤੋਂ ਸੱਤਾਧਾਰੀ ਦਲ ਦੇ ਵਿਧਾਇਕ ਬਲਕਾਰ ਸਿੰਘ ਦਾ ਘਰ ਘੇਰਨਗੇ।

Written by  Ramandeep Kaur -- March 27th 2023 09:45 AM
Latifpura House Demolition Protest: ਕਰਤਾਰਪੁਰ ਦੇ ਆਪ ਵਿਧਾਇਕ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਨਗੀਆਂ ਕਿਸਾਨ ਜਥੇਬੰਦੀਆਂ

Latifpura House Demolition Protest: ਕਰਤਾਰਪੁਰ ਦੇ ਆਪ ਵਿਧਾਇਕ ਬਲਕਾਰ ਸਿੰਘ ਦੇ ਘਰ ਦਾ ਘਿਰਾਓ ਕਰਨਗੀਆਂ ਕਿਸਾਨ ਜਥੇਬੰਦੀਆਂ

ਜਲੰਧਰ: ਜਲੰਧਰ ਦੇ ਲਤੀਫਪੁਰਾ 'ਚ ਇੰਪਰੂਵਮੈਂਟ ਟਰੱਸਟ ਦੁਆਰਾ ਢਾਏ ਗਏ ਲੋਕਾਂ ਦੇ ਘਰਾਂ ਦਾ ਮੁੱਦਾ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਜਿਵੇਂ - ਜਿਵੇਂ ਲੋਕ ਸਭਾ ਉਪ ਚੋਣਾਂ ਅਤੇ ਨਗਰ ਨਿਗਮ ਚੋਣਾਂ ਨਜ਼ਦੀਕ ਆ ਰਹੀਆਂ ਹਨ ਮੁੱਦਾ ਗਰਮ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਇਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਲਤੀਫਪੁਰਾ ਵਾਸੀ ਕਰਤਾਰਪੁਰ ਤੋਂ ਸੱਤਾਧਾਰੀ ਦਲ ਦੇ ਵਿਧਾਇਕ ਬਲਕਾਰ ਸਿੰਘ ਦਾ ਘਰ ਘੇਰਨਗੇ। 

ਕਿਸਾਨ ਜਥੇਬੰਦੀਆਂ ਅਤੇ ਕੁਝ ਸਮਾਜ ਸੇਵੀ ਸੰਸਥਾਵਾਂ ਦੇ ਨੇਤਾ - ਕਰਮਚਾਰੀ ਵਿਧਾਇਕ ਬਲਕਾਰ ਸਿੰਘ ਦੇ ਘਰ ਦੇ ਬਾਹਰ ਧਰਨਾ ਲਗਾਉਣਗੇ ਅਤੇ ਸਰਕਾਰ ਖਿਲਾਫ਼ ਨਾਅਰੇਬਾਜੀ ਕਰਨਗੇ। ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਜਲੰਧਰ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੀਤਲ ਅੰਗੁਰਾਲ ਦਾ ਘਰ ਘੇਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰਸਤੇ 'ਚ ਹੀ ਰੋਕ ਦਿੱਤਾ ਸੀ। 


ਲਤੀਫਪੁਰਾ 'ਚ ਘਰ ਢਾਏ ਜਾਣ ਦੇ ਵਿਰੋਧ 'ਚ ਪ੍ਰਦਰਸ਼ਨਕਾਰੀਆਂ ਦਾ ਵਰਤ ਲਗਾਤਾਰ ਜਾਰੀ ਹੈ। ਲਤੀਫਪੁਰਾ 'ਚ ਲੋਕ ਲਗਾਤਾਰ ਭੁੱਖ ਹੜਤਾਲ ਕਰ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵਾ ਸੌਂ ਦਿਨ ਤੋਂ ਜ਼ਿਆਦਾ ਪ੍ਰਦਰਸ਼ਨ ਕਰਦੇ ਹੋਏ ਹੋ ਗਿਆ ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਕੱਢਿਆ। 

ਲੋਕਾਂ ਦਾ ਕਹਿਣਾ ਹੈ ਕਿ ਉਹ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਤੋਂ ਉਜੜ ਕੇ ਲਤੀਫਪੁਰਾ 'ਚ ਹੀ ਵਸੇ ਸਨ ਅਤੇ ਇੱਥੋਂ ਉਹ ਕਿਤੇ ਨਹੀਂ ਜਾਣਗੇ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਨੂੰ ਦੁਬਾਰਾ ਘਰ ਲਤੀਫਪੁਰਾ 'ਚ ਹੀ ਬਣਾ ਕੇ ਦੇਵੇ। ਪਿਛਲੇ ਕੁਝ ਦਿਨਾਂ ਤੋਂ ਲੋਕਾਂ 'ਤੇ ਕੀਤੇ ਗਏ ਕੇਸਾਂ ਨੂੰ ਲੈ ਕੇ ਵੀ ਲਤੀਫਪੁਰਾ ਵਾਸੀਆਂ 'ਚ ਰੋਸ਼ ਹੈ।  ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਝੂਠੇ ਕੇਸ ਬਣਾ ਕੇ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।  

ਇਹ ਵੀ ਪੜ੍ਹੋ: US Firing: ਕੈਲੀਫੋਰਨੀਆ ਦੇ ਗੁਰਦੁਆਰੇ 'ਚ ਫਾਈਰਿੰਗ, ਦੋ ਜ਼ਖ਼ਮੀ


- PTC NEWS

adv-img

Top News view more...

Latest News view more...