Lawrence Bishnoi interview case : ਇਸ ਕੇਂਦਰੀ ਜੇਲ੍ਹ 'ਚ ਹੋਈ ਦੂਜੀ ਇੰਟਰਵਿਊ, HC ਵੱਲੋਂ ਰਾਜਸਥਾਨ ਨੂੰ ਧਿਰ ਬਣਾਉਣ ਦੇ ਹੁਕਮ
Lawrence Bishnoi interview case : ਪੰਜਾਬ ਦੀ ਸਿਆਸਤ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਜ਼ ਨੇ ਹੰਗਾਮਾ ਖੜਾ ਕੀਤਾ ਹੋਇਆ ਹੈ। ਹੁਣ ਇਸ ਮਾਮਲੇ 'ਚ ਲਾਰੈਂਸ ਦੀ ਦੂਜੀ ਇੰਟਰਵਿਊ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਜੈਪੁਰ ਦੇ ਕੇਂਦਰੀ ਜੇਲ੍ਹ ਵਿੱਚ ਹੋਣ ਬਾਰੇ ਦੱਸਿਆ ਗਿਆ ਹੈ, ਜਿਸ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਜਸਥਾਨ ਦੇ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ਼ ਸੈਕਟਰੀ ਨੂੰ ਨੋਟਿਸ ਜਾਰੀ ਕੀਤਾ ਹੈ।
ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਵੱਲੋਂ ਇਸ ਮਾਮਲੇ ਵਿੱਚ ਰਾਜਸਥਾਨ ਨੂੰ ਧਿਰ ਬਣਾਉਣ ਦੇ ਹੁਕਮ ਦਿੱਤੇ ਹਨ। ਆਪਣੇ ਹੁਕਮਾਂ ਵਿੱਚ ਹਾਈਕੋਰਟ ਨੇ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਜੈਪੁਰ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਸੀ।
ਹੁਣ ਲਾਰੈਂਸ ਬਿਸ਼ਨੋਈ ਦੀਆਂ ਦੋਵਾਂ ਇੰਟਰਵਿਊਆਂ ਦੀ ਥਾਂ ਦਾ ਖੁਲਾਸਾ ਹੋਇਆ ਹੈ, ਪਹਿਲੀ ਇੰਟਰਵਿਊ ਖਰੜ ਦੇ ਸੀਆਈਏ ਕੰਪਲੈਕਸ ਵਿੱਚ ਹੋਈ ਸੀ ਅਤੇ ਦੂਜੀ ਇੰਟਰਵਿਊ ਜੈਪੁਰ, ਰਾਜਸਥਾਨ ਦੀ ਕੇਂਦਰੀ ਜੇਲ੍ਹ ਵਿੱਚ ਹੋਈ ਸੀ।
ਇਸ ਲਈ ਹਾਈ ਕੋਰਟ ਨੇ ਹੁਣ ਰਾਜਸਥਾਨ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਇਸ ਮਾਮਲੇ ਵਿੱਚ ਧਿਰ ਬਣਾਇਆ ਹੈ ਅਤੇ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਰਾਜਸਥਾਨ ਦੇ ਐਡਵੋਕੇਟ ਜਨਰਲ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ 5 ਸਤੰਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।
- PTC NEWS