adv-img
ਮੁੱਖ ਖਬਰਾਂ

ਗੁਰਸਿਮਰਨ ਮੰਡ ਦੀ ਸੁਰੱਖਿਆ 'ਚ ਢਿੱਲ, 5 ਸੁਰੱਖਿਆ ਮੁਲਾਜ਼ਮ ਮੁਅੱਤਲ

By Ravinder Singh -- November 9th 2022 12:11 PM
ਗੁਰਸਿਮਰਨ ਮੰਡ ਦੀ ਸੁਰੱਖਿਆ 'ਚ ਢਿੱਲ, 5 ਸੁਰੱਖਿਆ ਮੁਲਾਜ਼ਮ ਮੁਅੱਤਲ

ਲੁਧਿਆਣਾ : ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਮਗਰੋਂ ਪੁਲਿਸ ਪ੍ਰਸ਼ਾਸਨ ਨੇ ਹਿੰਦੂ ਨੇਤਾਵਾਂ ਦੀ ਸੁਰੱਖਿਆ ਪੁਖ਼ਤਾ ਕਰ ਦਿੱਤੀ ਹੈ ਅਤੇ ਸੁਰੱਖਿਆ ਵਿਚ ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਾਰਵਾਈ ਕਰਦੇ ਹੋਏ ਕਾਂਗਰਸੀ ਆਗੂ ਗੁਰਸਿਮਰਨ ਮੰਡ ਦੀ ਸੁਰੱਖਿਆ 'ਚ ਤਾਇਨਾਤ 5 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ  ਹੈ। ਚੈਕਿੰਗ ਦੌਰਾਨ ਇਹ ਮੁਲਾਜ਼ਮ ਗਾਇਬ ਪਾਏ ਗਏ ਸਨ ਜਿਸ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਮਗਰੋਂ ਗੁਰਸਿਮਰਨ ਮੰਡ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ।


ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਮਗਰੋਂ ਗੁਰਸਿਮਰਨ ਮੰਡ ਨੂੰ ਧਮਕੀਆਂ ਮਿਲ ਰਹੀਆਂ ਸਨ। ਉਨ੍ਹਾਂ ਨੇ ਵਟਸਐਪ ਕਾਲ ਤੇ ਸੰਦੇਸ਼ ਰਾਹੀਂ ਧਮਕੀ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਮੰਡ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ ਤੇ ਉਸ ਨੂੰ ਬੁਲਟ ਪਰੂਫ਼ ਜੈਕੇਟ ਵੀ ਦਿੱਤੀ ਗਈ ਸੀ। ਚੌਕਸੀ ਵਜੋਂ ਸੁਰੱਖਿਆ ਦਾ ਜਾਇਜ਼ਾ ਲੈਣ ਬੀਤੀ ਰਾਤ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਮੰਡ ਦੇ ਘਰ ਪੁੱਜੇ ਤਾਂ ਉਥੇ ਪੰਜ ਪੁਲਿਸ ਮੁਲਾਜ਼ਮ ਗੈਰ ਹਾਜ਼ਰ ਸਨ। ਰਵਚਰਨ ਸਿੰਘ ਬਰਾੜ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਤਾਂ ਉਨ੍ਹਾਂ ਨੇ ਫ਼ੌਰੀ ਕਾਰਵਾਈ ਕਰਦਿਆਂ ਇਨ੍ਹਾਂ ਪੰਜੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਅਤੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ।

ਇਹ ਵੀ ਪੜ੍ਹੋ : ਐੱਸਜੀਪੀਸੀ ਦੇ ਪ੍ਰਧਾਨ ਦੀ ਚੋਣ ਅੱਜ, ਹਰਜਿੰਦਰ ਸਿੰਘ ਧਾਮੀ ਤੇ ਬੀਬੀ ਜਗੀਰ ਕੌਰ ਵਿਚਾਲੇ ਟੱਕਰ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਡਿਊਟੀ ਵਿਚ ਅਣਗਹਿਲੀ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਅਜਿਹੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਜੁਆਇੰਟ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੂੰ ਵਿਸਥਾਰਤ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ।

- PTC NEWS

adv-img
  • Share