Thu, Apr 18, 2024
Whatsapp

ਜਲੰਧਰ: ਡਿਪਟੀ ਕਮਿਸ਼ਨਰ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਗਈ ਹੈ।

Written by  Jasmeet Singh -- March 11th 2023 01:14 PM
ਜਲੰਧਰ: ਡਿਪਟੀ ਕਮਿਸ਼ਨਰ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਜਲੰਧਰ: ਡਿਪਟੀ ਕਮਿਸ਼ਨਰ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ 263 ਇਮੀਗ੍ਰੇਸ਼ਨ ਕੰਸਲਟੈਂਟਾਂ ਤੇ ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਜਲੰਧਰ: ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2014 ਤਹਿਤ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਾਰਵਾਈ ਕੀਤੀ ਗਈ ਹੈ। ਦਰਅਸਲ ਪਿਛਲੇ ਦਿਨੀ ਪ੍ਰਸ਼ਾਸਨ ਵੱਲੋਂ ਜਾਰੀ ਕਾਰਨ ਦੱਸੋ ਨੋਟਿਸਾਂ ਦਾ ਲਿਖਤੀ ਜਵਾਬ ਨਾ ਦੇਣ ਕਾਰਨ 495 ਇਮੀਗ੍ਰੇਸ਼ਨ ਕੰਸਲਟੈਂਟਾਂ/ਟਿਕਟਿੰਗ ਏਜੰਟਾਂ/ਆਈਲੈਟਸ ਸੈਂਟਰਾਂ ਦੇ ਲਾਇਸੰਸ ਮੁਅੱਤਲ ਕੀਤੇ ਗਏ ਸਨ। ਇਨ੍ਹਾਂ ਵਿਚੋਂ 232 ਕੰਸਲਟੈਂਟਾਂ ਵੱਲੋਂ ਆਪਣੀਆਂ ਮਹੀਨਾਵਾਰ ਕਾਰੋਬਾਰੀ ਰਿਪੋਰਟਾਂ ਸਮੇਤ ਆਪਣੇ ਜਵਾਬ ਜਮ੍ਹਾ ਕਰਵਾਏ ਗਏ ਜਦਕਿ ਬਾਕੀ 263 ਵੱਲੋਂ ਨੋਟਿਸਾਂ ਦਾ ਜਵਾਬ ਨਹੀਂ ਦਿੱਤਾ ਗਿਆ। ਇਸ ਲਈ ਉਨ੍ਹਾਂ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ।

- PTC NEWS

adv-img

Top News view more...

Latest News view more...