Mon, Sep 28, 2026
Whatsapp

ਪਟਿਆਲਾ 'ਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ, 10 ਤੋਂ 15 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਪਟਿਆਲਾ: ਪੰਜਾਬ 'ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਆਮ ਲੋਕਾਂ 'ਤੇ ਨਸ਼ਾ ਤਸਕਰਾਂ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਪਟਿਆਲਾ ਦੇ ਜਟਾ ਵਾਲਾ ਚੌਂਤਰਾ ਨੇੜੇ ਗੁਰਦੇਵ ਐਨਕਲੇਵ ਤੋਂ ਸਾਹਮਣੇ ਆਇਆ ਹੈ

Reported by:  PTC News Desk  Edited by:  Amritpal Singh -- September 28th 2026 04:15 PM
ਪਟਿਆਲਾ 'ਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ, 10 ਤੋਂ 15 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਪਟਿਆਲਾ 'ਚ ਨਸ਼ੇ ਦਾ ਵਿਰੋਧ ਕਰਨ ਵਾਲੇ ਨੌਜਵਾਨ 'ਤੇ ਜਾਨਲੇਵਾ ਹਮਲਾ, 10 ਤੋਂ 15 ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ

ਪਟਿਆਲਾ: ਪੰਜਾਬ 'ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਆਮ ਲੋਕਾਂ 'ਤੇ ਨਸ਼ਾ ਤਸਕਰਾਂ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਪਟਿਆਲਾ ਦੇ ਜਟਾ ਵਾਲਾ ਚੌਂਤਰਾ ਨੇੜੇ ਗੁਰਦੇਵ ਐਨਕਲੇਵ ਤੋਂ ਸਾਹਮਣੇ ਆਇਆ ਹੈ, ਜਿੱਥੇ ਇਲਾਕੇ 'ਚ ਸ਼ਰੇਆਮ ਵਿਕ ਰਹੇ ਨਸ਼ੇ ਦਾ ਵਿਰੋਧ ਕਰਨ ਵਾਲੇ ਇੱਕ ਸਥਾਨਕ ਨੌਜਵਾਨ 'ਤੇ 10 ਤੋਂ 15 ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ 'ਚ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


ਪੁਲਿਸ ਸ਼ਿਕਾਇਤ ਦੀ ਖ਼ੁੰਦਕ 'ਚ ਕੀਤਾ ਖ਼ੂਨੀ ਹਮਲਾ

ਹਸਪਤਾਲ 'ਚ ਜ਼ੇਰ-ਏ-ਇਲਾਜ ਪੀੜਤ ਨੌਜਵਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੇ ਇਲਾਕੇ 'ਚ ਕਈ ਲੋਕਾਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾਂਦਾ ਹੈ। ਮਹੱਲਾ ਵਾਸੀਆਂ ਨੇ ਕਈ ਵਾਰ ਤਸਕਰਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ, ਪਰ ਉਨ੍ਹਾਂ 'ਤੇ ਕੋਈ ਅਸਰ ਨਹੀਂ ਹੋਇਆ। ਪੀੜਤ ਮੁਤਾਬਕ ਉਸ ਕੋਲ ਨਸ਼ਾ ਖ਼ਰੀਦਣ ਆਉਂਦੇ ਨੌਜਵਾਨਾਂ ਅਤੇ ਲੜਕੀਆਂ ਦੀਆਂ ਵੀਡੀਓਜ਼ ਵੀ ਮੌਜੂਦ ਹਨ, ਜਿਸ ਦੇ ਆਧਾਰ 'ਤੇ ਉਸ ਨੇ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ।


ਪੁਲਿਸ ਦੀ ਛਾਪੇਮਾਰੀ ਤੋਂ ਬਾਅਦ ਭੜਕੇ ਤਸਕਰ

ਪੀੜਤ ਨੇ ਦੱਸਿਆ ਕਿ ਉਸ ਦੀ ਸ਼ਿਕਾਇਤ 'ਤੇ ਜਦੋਂ ਪੁਲਿਸ ਪਾਰਟੀ ਮੌਕੇ 'ਤੇ ਕਾਰਵਾਈ ਲਈ ਪਹੁੰਚੀ ਤਾਂ ਕਥਿਤ ਨਸ਼ਾ ਤਸਕਰ ਮੌਕੇ ਤੋਂ ਫ਼ਰਾਰ ਹੋ ਗਏ। ਇਸੇ ਗੱਲ ਦੀ ਰੰਜਿਸ਼ ਰੱਖਦਿਆਂ ਬੀਤੀ ਰਾਤ ਜਦੋਂ ਉਹ ਆਪਣੇ ਘਰ ਦੇ ਬਾਹਰ ਬੈਠਾ ਸੀ ਤਾਂ 10 ਤੋਂ 15 ਹਥਿਆਰਬੰਦ ਨੌਜਵਾਨਾਂ ਨੇ ਉਸ 'ਤੇ ਤਾਬੜਤੋੜ ਹਮਲਾ ਕਰ ਦਿੱਤਾ।


ਪੀੜਤ ਨੇ ਪੰਜਾਬ ਸਰਕਾਰ ਤੇ ਪੁਲਿਸ ਤੋਂ ਮੰਗਿਆ ਇਨਸਾਫ਼

ਗੰਭੀਰ ਰੂਪ 'ਚ ਜ਼ਖ਼ਮੀ ਨੌਜਵਾਨ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਗੁਹਾਰ ਲਗਾਈ ਹੈ ਕਿ ਉਸ 'ਤੇ ਹਮਲਾ ਕਰਨ ਵਾਲੇ ਗੁੰਡਾ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ 'ਚ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੁਰੰਤ ਖ਼ਤਮ ਕੀਤਾ ਜਾਵੇ। ਦੂਜੇ ਪਾਸੇ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK