Barnala News : ਸ਼ਰਾਬ ਮਾਮਲੇ 'ਚ ਜੇਲ੍ਹ 'ਚ ਬੰਦ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਕਰ ਰਿਹਾ ਇਨਸਾਫ਼ ਦੀ ਮੰਗ
Barnala News : ਬਰਨਾਲਾ ਦੀ ਜ਼ਿਲ੍ਹਾ ਜੇਲ੍ਹ 'ਚ ਸ਼ਰਾਬ ਮਾਮਲੇ 'ਚ ਬੰਦ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਦਰਅਸਲ 'ਚ 18 ਜੁਲਾਈ ਨੂੰ ਸ਼ਰਾਬ ਵੇਚਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਜੇਲ੍ਹ ਭੇਜਿਆ ਗਿਆ ਸੀ।
ਉਸਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਕਾਫੀ ਚੰਗਾ ਭਲਾ ਸੀ। ਪੁਲਿਸ ਨੂੰ ਉਸਦੀ ਅਚਾਨਕ ਮੌਤ ਹੋਣ ਦਾ ਕਾਰਨ ਦੱਸਣਾ ਚਾਹੀਦਾ ਹੈ ਅਤੇ ਸਾਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਬਰਨਾਲਾ ਜ਼ਿਲ੍ਹਾ ਜੇਲ੍ਹ ਦੇ ਸਬ-ਇੰਸਪੈਕਟਰ ਨੇ ਦੱਸਿਆ ਕਿ ਕੱਲ੍ਹ ਸ਼ਾਮ ਜੇਲ੍ਹ ਵਿੱਚ ਰਾਮਪਾਲ ਦੀ ਅਚਾਨਕ ਸਿਹਤ ਵਿਗੜ ਗਈ। ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ। ਓਥੇ ਉਸਦੀ ਸਿਹਤ ਜ਼ਿਆਦਾ ਵਿਗੜਨ ਕਾਰਨ ਉਸਦੀ ਮੌਤ ਹੋ ਗਈ।
- PTC NEWS