Mon, May 25, 2026
Whatsapp

ਮਿਊਂਸਪਲ ਚੋਣਾਂ ਤੋਂ ਪਹਿਲਾਂ ਮੁਹਾਲੀ 'ਚ ਪੁਲਿਸ ਦੇ ਸਟਿੱਕਰ ਵਾਲੀ ਗੱਡੀ 'ਚੋਂ ਮਿਲੀਆਂ ਸ਼ਰਾਬ ਦੀਆਂ ਪੇਟੀਆਂ, ਵੇਖੋ Viral Video

Punjab MC Election News : ਨਗਰ ਨਿਗਮ ਚੋਣਾਂ ਦੌਰਾਨ ਮੋਹਾਲੀ ਦੇ ਵਾਰਡ ਨੰਬਰ 10 ਵਿੱਚ ਸ਼ਰਾਬ ਵੰਡਣ ਦੇ ਦੋਸ਼ਾਂ ਨੇ ਰਾਜਨੀਤਿਕ ਮਾਹੌਲ ਗਰਮਾ ਦਿੱਤਾ ਹੈ। ਕਾਂਗਰਸੀ ਵਰਕਰਾਂ ਨੇ ਸ਼ਰਾਬ ਜ਼ਬਤ ਕਰਨ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੁਲਿਸ ਵਿਰੁੱਧ ਪ੍ਰਦਰਸ਼ਨ ਸ਼ੁਰੂ ਕੀਤਾ।

Reported by:  PTC News Desk  Edited by:  KRISHAN KUMAR SHARMA -- May 25th 2026 01:46 PM -- Updated: May 25th 2026 01:59 PM
ਮਿਊਂਸਪਲ ਚੋਣਾਂ ਤੋਂ ਪਹਿਲਾਂ ਮੁਹਾਲੀ 'ਚ ਪੁਲਿਸ ਦੇ ਸਟਿੱਕਰ ਵਾਲੀ ਗੱਡੀ 'ਚੋਂ ਮਿਲੀਆਂ ਸ਼ਰਾਬ ਦੀਆਂ ਪੇਟੀਆਂ, ਵੇਖੋ Viral Video

ਮਿਊਂਸਪਲ ਚੋਣਾਂ ਤੋਂ ਪਹਿਲਾਂ ਮੁਹਾਲੀ 'ਚ ਪੁਲਿਸ ਦੇ ਸਟਿੱਕਰ ਵਾਲੀ ਗੱਡੀ 'ਚੋਂ ਮਿਲੀਆਂ ਸ਼ਰਾਬ ਦੀਆਂ ਪੇਟੀਆਂ, ਵੇਖੋ Viral Video

Punjab Municipal Election 2026 : ਨਗਰ ਨਿਗਮ ਚੋਣਾਂ ਦੌਰਾਨ ਮੋਹਾਲੀ (Mohali) ਦੇ ਵਾਰਡ ਨੰਬਰ 10 ਵਿੱਚ ਸ਼ਰਾਬ ਵੰਡਣ ਦੇ ਦੋਸ਼ਾਂ ਨੇ ਰਾਜਨੀਤਿਕ ਮਾਹੌਲ ਗਰਮਾ ਦਿੱਤਾ ਹੈ। ਕਾਂਗਰਸੀ (Congress) ਵਰਕਰਾਂ ਨੇ ਸ਼ਰਾਬ ਜ਼ਬਤ ਕਰਨ ਨੂੰ ਲੈ ਕੇ ਪ੍ਰਸ਼ਾਸਨ ਅਤੇ ਪੁਲਿਸ (Mohali Police) ਵਿਰੁੱਧ ਪ੍ਰਦਰਸ਼ਨ ਸ਼ੁਰੂ ਕੀਤਾ। ਵੱਡੀ ਗਿਣਤੀ ਵਿੱਚ ਵਰਕਰ ਮੌਕੇ 'ਤੇ ਪਹੁੰਚੇ ਅਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।


ਜਾਣਕਾਰੀ ਅਨੁਸਾਰ, ਵਾਰਡ ਨੰਬਰ 10 ਤੋਂ ਚੋਣ ਲੜ ਰਹੇ ਇੱਕ ਆਜ਼ਾਦ ਉਮੀਦਵਾਰ ਦੇ ਘਰ ਦੇ ਬਾਹਰੋਂ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਕੀਤੀ ਗਈ ਹੈ। ਦੋਸ਼ ਹੈ ਕਿ ਇਹ ਸ਼ਰਾਬ ਪੰਜਾਬ ਪੁਲਿਸ ਦੇ ਸਟਿੱਕਰ ਵਾਲੀ ਕਾਰ ਵਿੱਚੋਂ ਮਿਲੀ ਸੀ ਅਤੇ ਕਾਰ ਦੇ ਅੰਦਰ ਇੱਕ ਸਬ-ਇੰਸਪੈਕਰ ਦੀ ਵਰਦੀ ਵੀ ਪਾਈ ਸੀ, ਜਿਸ ਨੂੰ ਲੈ ਕਿ ਸਾਬਕਾ ਮੰਤਰੀ ਬਲਬੀਰ ਸਿੰਧੂ ਵਲੋ ਚੋਣ ਕਮਿਸਨ ਨੂੰ ਸ਼ਿਕਾਇਤ ਕੀਤੀ ਗਈ।

ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਚੋਣਾਂ ਨੂੰ ਪ੍ਰਭਾਵਿਤ ਕਰਨ ਅਤੇ ਵੋਟਰਾਂ ਨੂੰ ਲੁਭਾਉਣ ਲਈ ਇਲਾਕੇ ਵਿੱਚ ਘਰ-ਘਰ ਸ਼ਰਾਬ ਪਹੁੰਚਾਈ ਜਾ ਰਹੀ ਸੀ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਕੇ 'ਤੇ ਪਹੁੰਚੇ ਅਤੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਗਾਏ।

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਨਗਰ ਨਿਗਮ ਚੋਣਾਂ ਦੌਰਾਨ ਚੋਣ ਜਾਬਤੇ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਹੇਠ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਝਾਂਸਲ ਖ਼ਿਲਾਫ਼ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਵੱਲੋਂ ਰਾਜ ਚੋਣ ਕਮਿਸ਼ਨਰ ਕੋਲ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ।

ਵੀਡੀਓ ਵਾਇਰਲ ਹੋਣ ਪਿੱਛੋਂ ਮੁਹਾਲੀ ਪੁਲਿਸ ਹਰਕਤ 'ਚ ਆਈ

ਵਾਇਰਲ ਸਕੋਰਪੀਓ ਮਾਮਲੇ 'ਚ ਹੁਣ ਮੁਹਾਲੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਦਾ ਸਟਿੱਕਰ ਲੱਗੀ ਗੱਡੀ 'ਤੇ ਐਕਸ਼ਨ ਲੈਂਦੇ ਹੋਏ ਮਾਮਲਾਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਦਿਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਸਬੰਧੀ ਵਾਰਡ ਨੰਬਰ 10, ਥਾਣਾ ਮਟੌਰ ਦੀ ਸੀ, ਜਿਸ ਸਬੰਧੀ ਐਫ.ਆਈ.ਆਰ ਨੰਬਰ 78 ਦਰਜ ਕਰਕੇ ਮੁੱਖ ਮੁਲਜ਼ਮ ਹਰਮਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK