Sun, Jul 13, 2025
Whatsapp

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ 'ਚ ਇਹ ਸਭ ਤੋਂ ਸੰਵੇਦਨਸ਼ੀਲ ਸਮਾਂ ਹੈ। ਸਭ ਤੋਂ ਜ਼ਰੂਰੀ ਹੈ ਕਿ ਪੰਜਾਬੀ, ਪੰਜਾਬ ਨੂੰ ਦਿੱਲੀ ਆਧਾਰਿਤ ਪਾਰਟੀਆਂ ਤੋਂ ਬਚਾਉਣ, ਜੋ ਸਿਰਫ ਸੀਟਾਂ ਜਿੱਤਣੀਆਂ ਚਾਹੁੰਦੀਆਂ ਹਨ, ਉਨ੍ਹਾਂ ਨੂੰ ਪੰਜਾਬੀਆਂ ਜਾਂ ਉਨ੍ਹਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਸਰੋਕਾਰ ਨਹੀਂ ਹੈ।

Reported by:  PTC News Desk  Edited by:  KRISHAN KUMAR SHARMA -- April 26th 2024 07:24 PM
ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ, ਉਸੇ ਤਰੀਕੇ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਜਿਵੇਂ ਈਸਟ ਇੰਡੀਆ ਕੰਪਨੀ ਨੇ ਕੀਤਾ ਸੀ ਅਤੇ ਉਨ੍ਹਾਂ ਨੇ ਅਪੀਲ ਕੀਤੀ ਕਿ ਲੋਕ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਤੇ ਤਰੱਕੀ ਵਾਸਤੇ ਅਕਾਲੀ ਦਲ ਨੂੰ ਵੋਟਾਂ ਪਾਉਣ।

ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਟੈਕਸੇਸ਼ਨ ਵਕੀਲਾਂ ਨਾਲ ਬਾਰ ਐਸੋਸੀਏਸ਼ਨ ਮਿੰਨੀ ਸਕੱਤਰੇਤ ਅਤੇ ਜ਼ਿਲ੍ਹਾ ਕਚਹਿਰੀਆਂ ਵਿਚ ਮੁਲਾਕਾਤ ਕੀਤੀ ਅਤੇ ਨਾਲ ਹੀ ਨਾਰਦਰਨ ਕੂਲਰ ਐਂਡ ਫੈਨ ਮੈਨਯੂਫੈਕਚਰਿੰਗ ਐਸੋਸੀਏਸ਼ਨ, ਹੋਟਲਜ਼ ਅਤੇ ਰੈਸਟੋਰੈਂਟ ਐਸੋਸੀਏਸ਼ਨ ਤੇ ਇਸਾਈ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ, ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਸਭ ਤੋਂ ਸੰਵੇਦਨਸ਼ੀਲ ਸਮਾਂ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਰੂਰੀ ਹੈ ਕਿ ਪੰਜਾਬੀ, ਪੰਜਾਬ ਨੂੰ ਦਿੱਲੀ ਆਧਾਰਿਤ ਪਾਰਟੀਆਂ ਤੋਂ ਬਚਾਉਣ, ਜੋ ਸਿਰਫ ਸੀਟਾਂ ਜਿੱਤਣੀਆਂ ਚਾਹੁੰਦੀਆਂ ਹਨ ਤੇ ਉਨ੍ਹਾਂ ਨੂੰ ਪੰਜਾਬੀਆਂ ਜਾਂ ਉਨ੍ਹਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਵੀ ਕੌਮੀ ਪਾਰਟੀਆਂ ਦੇ ਹੱਥਾਂ ਵਿਚ ਸੰਤਾਪ ਹੰਢਾਇਆ ਹੈ ਤੇ ਹੁਣ ਵੀ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ ਤੇ ਫਿਰਕੂ ਤਣਾਅ ਵੱਧ ਰਿਹਾ ਹੈ ਤੇ ਇਹ ਸਭ ਸਮੇਂ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਦੇ ਸਮੇਂ ਵਿਚ ਹੋਇਆ ਹੈ। ਉਨ੍ਹਾਂ ਕਿਹਾ ਕਿ ਹਾਲਾਤ ਅਜਿਹੇ ਹਨ ਕਿ ਸਮਾਜ ਦਾ ਹਰ ਵਰਗ ਸੰਤਾਪ ਹੰਢਾ ਰਿਹਾ ਭਾਵੇਂ ਉਹ ਕਿਸਾਨ, ਨੌਜਵਾਨ, ਗਰੀਬ ਜਾਂ ਵਪਾਰੀ ਹੋਣ।


ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਬਚਾਉਣ ਦਾ ਮੌਜੂਦਾ ਹੀ ਸਮਾਂ ਹੈ ਨਹੀਂ ਤਾਂ ਬਹੁਤ ਦੇਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੁਸ਼ਕਿਲਾਂ ਹੱਲ ਕਰਨ ਵਾਸਤੇ ਅਕਾਲੀ ਦਲ ਹੀ ਇਕਲੌਤਾ ਜਵਾਬ ਹੈ। ਉਨ੍ਹਾਂ ਕਿਹਾ ਕਿ ਸਿਰਫ ਇਕ ਖੇਤਰੀ ਪਾਰਟੀ ਹੀ ਤੁਹਾਡੇ ਹੱਕਾਂ ਵਾਸਤੇ ਲੜ ਸਕਦੀ ਹੈ ਤੇ ਤੁਹਾਨੂੰ ਪਹਿਲਾਂ ਰੱਖ ਸਕਦੀ ਹੈ।

ਸੂਬੇ ਵਿਚ ਆਪ-ਕਾਂਗਰਸ ਗਠਜੋੜ ’ਤੇ ਵਰ੍ਹਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਆਪ ਤੇ ਕਾਂਗਰਸ ਦਾ ਪੰਜਾਬ ਵਿਚ ਵੀ ਉਸੇ ਤਰੀਕੇ ਗਠਜੋੜ ਹੈ ਜਿਵੇਂ ਦੇਸ਼ ਦੇ ਹੋਰ ਹਿੱਸਿਆਂ ਵਿਚ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਇਹ ਸ਼ਰ੍ਹੇਆਮ ਗਠਜੋੜ ਨਹੀਂ ਦੱਸ ਰਹੇ ਕਿਉਂਕਿ ਇਨ੍ਹਾਂ ਨੂੰ ਡਰ ਹੈ ਕਿ ਇਥੇ ਆਪ ਸਰਕਾਰ ਦੇ ਖਿਲਾਫ ਸੱਤਾ ਵਿਰੋਧੀ ਲਹਿਰ ਦੀ ਦੋਵਾਂ ਨੂੰ ਮਾਰ ਨਾ ਪੈ ਜਾਵੇ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਸਮਝਣ ਤੇ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਰੱਦ ਕਰਨ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਤਰੀਕੇ ਅਕਾਲੀ ਦਲ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ ਤੇ ਚੋਣ ਪ੍ਰਚਾਰ ਵਿਚ ਦਿੱਲੀ ਆਧਾਰਿਤ ਪਾਰਟੀਆਂ ਕਮਜ਼ੋਰ ਹੋ ਰਹੀਆਂ ਹਨ, ਉਸ ਤੋਂ ਜਾਪਦਾ ਹੈ ਕਿ ਲੋਕਾਂ ਨੇ ਸਮਝ ਲਿਆ ਹੈ ਕਿ ਸਿਰਫ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਪੂਰਤੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਇਕ ਇਤਿਹਾਸਕ ਫਤਵਾ ਦੇਣਗੀਆਂ ਜਦੋਂ ਕੌਮੀ ਪਾਰਟੀਆਂ ਦਾ ਪੰਜਾਬ ਵਿਚੋਂ ਸਫਾਇਆ ਹੋ ਜਾਵੇਗਾ।

ਇਸ ਮੌਕੇ ਸੀਨੀਅਰ ਆਗੂ ਇਕਬਾਲ ਸਿੰਘ ਬੱਬਲੀ ਢਿੱਲੋਂ, ਮੋਹਿਤ ਗੁਪਤਾ, ਬਲਜੀਤ ਸਿੰਘ ਬੀੜਬਹਿਮਣ, ਰਾਜਵਿੰਦਰ ਸਿੰਘ ਅਤੇ ਸਨੀ ਬਰਾੜ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

- PTC NEWS

Top News view more...

Latest News view more...

PTC NETWORK
PTC NETWORK