Sun, May 12, 2024
Whatsapp

ਆਪ-ਕਾਂਗਰਸ ਗਠਜੋੜ ਨੂੰ ਹਰਾ ਕੇ ਪੰਜਾਬ 'ਚ ਅਕਾਲੀ ਦਲ ਦਾ ਅਸਲੀ ਬਦਲਾਅ ਲਿਆਉਣ ਪੰਜਾਬੀ: ਹਰਸਿਮਰਤ ਕੌਰ ਬਾਦਲ

ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਨੂੰ ਵੋਟਾਂ ਪਾਉਣ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਗਠਜੋੜ ਨੂੰ ਨਕਾਰ ਦੇਣ ਜੋ ਹਮੇਸ਼ਾ ਵਾਂਗੂ ਉਹਨਾਂ ਨੂੰ ਧੋਖਾ ਦੇਣਗੇ।

Written by  KRISHAN KUMAR SHARMA -- April 28th 2024 03:42 PM -- Updated: April 28th 2024 08:49 PM
ਆਪ-ਕਾਂਗਰਸ ਗਠਜੋੜ ਨੂੰ ਹਰਾ ਕੇ ਪੰਜਾਬ 'ਚ ਅਕਾਲੀ ਦਲ ਦਾ ਅਸਲੀ ਬਦਲਾਅ ਲਿਆਉਣ ਪੰਜਾਬੀ: ਹਰਸਿਮਰਤ ਕੌਰ ਬਾਦਲ

ਆਪ-ਕਾਂਗਰਸ ਗਠਜੋੜ ਨੂੰ ਹਰਾ ਕੇ ਪੰਜਾਬ 'ਚ ਅਕਾਲੀ ਦਲ ਦਾ ਅਸਲੀ ਬਦਲਾਅ ਲਿਆਉਣ ਪੰਜਾਬੀ: ਹਰਸਿਮਰਤ ਕੌਰ ਬਾਦਲ

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਤਹਿਤ ਹਲਕੇ  'ਚ ਉਨ੍ਹਾਂ ਨੌਜਵਾਨਾਂ ਨਾਲ ਵੱਡੀ ਚੋਣ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਮੁੱਚੀ ਨੌਜਵਾਨੀ ਸ਼੍ਰੋਮਣੀ ਅਕਾਲੀ ਦਲ ਨਾਲ ਹੈ, ਜਿਸ ਦੇ ਚਲਦਿਆਂ ਹੁਣ ਜਿਹੜੇ ਫਸਲੀ ਬਟੇਰੇ ਆਏ ਹਨ, ਉਹ ਫਿਰ ਕਦੇ ਨਜ਼ਰ ਨਹੀਂ ਆਉਣਗੇ, ਜਿਹੜੇ ਅੱਜ ਇਥੇ ਘੁੰਮ ਰਹੇ ਹਨ, ਉਹ ਵੀ ਬਠਿੰਡਾ 'ਚ ਚੋਣਾਂ ਤੋਂ ਬਾਅਦ ਨਜ਼ਰ ਨਹੀਂ ਆਉਣਗੇ।

ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਅਕਾਲੀ ਦਲ ਨੂੰ ਵੋਟਾਂ ਪਾਉਣ ਅਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਗਠਜੋੜ ਨੂੰ ਨਕਾਰ ਦੇਣ ਜੋ ਹਮੇਸ਼ਾ ਵਾਂਗੂ ਉਹਨਾਂ ਨੂੰ ਧੋਖਾ ਦੇਣਗੇ।


ਬਠਿੰਡਾ ਦੇ ਐਮ ਪੀ, ਜੋ ਇਥੇ ਸ਼ਹਿਰ ਵਿਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਈ ਅਤੇ ਇਸਨੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਤੇ ਨਾ ਹੀ ਸਿੱਖ ਕੌਮ ਨਾਲ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਕੀਤਾ ਵਾਅਦਾ ਹੀ ਪੂਰਾ ਕੀਤਾ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ  ਉਹਨਾਂ ਨੇ ਹਲਕੇ ਵਾਸਤੇ ਆਪਣੀ ਬੇਹਤਰੀਨ ਕਾਰਗੁਜ਼ਾਰੀ ਵਿਖਾਈ ਹੈ ਤੇ ਉਨ੍ਹਾਂ ਦੇ ਕੰਮ ਬੋਲਦੇ ਹਨ। ਉਨ੍ਹਾਂ ਕਿਹਾ ਕਿ ਜੋ ਭਾਜਪਾ ਵੱਲੋਂ ਇਸ ਹਲਕੇ ਵਿਚ ਬੋਲ ਰਹੇ ਹਨ ਅਤੇ ਦਾਅਵੇ ਕਰ ਰਹੇ ਹਨ ਕਿ ਮੈਂ ਬਠਿੰਡਾ ਜਾਂ ਪੰਜਾਬ ਲਈ ਕੁਝ ਨਹੀਂ ਕੀਤਾ, ਉਹ ਇਹ ਦੱਸਣ ਕਿ ਭਾਜਪਾ ਨਾਲ ਅਕਾਲੀ ਦਲ ਦਾ ਗਠਜੋੜ ਟੁੱਟਣ ਤੋਂ ਬਾਅਦ ਲਗਾਤਾਰ ਪੇਸ਼ ਹੋਏ ਬਜਟਾਂ ਵਿਚ ਪੰਜਾਬ ਨੂੰ ਕੀ ਮਿਲਿਆ ਹੈ ?

ਆਪ ਤੇ ਕਾਂਗਰਸ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਨਿਖੇਧੀ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਅਤੇ ਦੋਵੇਂ ਇਕ ਦੂਜੇ ਨਾਲ ਸਟੇਜ ਵੀ ਸਾਂਝੀ ਕਰਦੀਆਂ ਹਨ ਤੇ ਸਾਂਝੀਆਂ ਚੋਣ ਮੁਹਿੰਮਾਂ ਵੀ ਚਲਾਉਂਦੀਆਂ ਹਨ। ਪਰ ਪੰਜਾਬ ਵਿਚ ਉਹ ਵੋਟਾਂ ਆਪਸ ਵਿਚ ਵੰਡਣ ਦੀ ਝਾਕ ਵਿਚ ਵੱਖੋ-ਵੱਖ ਲੜ ਰਹੇ ਹਨ।

ਪੰਜਾਬੀਆਂ ਨੂੰ ਆਪ ਸਰਕਾਰ ਦੇ ਝੂਠ ਤੋਂ ਚੌਕਸ ਰਹਿਣ ਅਤੇ ਇਸਨੂੰ ਕਾਰਗੁਜ਼ਾਰੀ ਦੇ ਆਧਾਰ ’ਤੇ ਲੈਣ ਦੀ ਅਪੀਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਸ ਭ੍ਰਿਸ਼ਟ ਅਤੇ ਅੰਸਵੇਦਨਸ਼ੀਲ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਨੂੰ ਹਰ ਫਸਲ ’ਤੇ ਐਮ ਐਸ ਪੀ ਦੇਣ ਤੋਂ ਇਨਕਾਰ ਕਰ ਕੇ ਧੋਖਾ ਕੀਤਾ ਹੈ। ਇਸਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ, ਨਾ ਹੀ ਇਸਨੇ ਨੌਜਵਾਨ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਵੀ ਫਿਰੌਤੀਬਾਜ਼ਾਂ ਤੋਂ ਪੀੜਤ ਹਨ ਜਿਸ ਕਾਰਨ ਸੂਬੇ ਵਿਚੋਂ 20 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਬਾਹਰ ਚਲਾ ਗਿਆ ਹੈ। ਉਨ੍ਹਾਂ ਕਿਹਾ  ਕਿ ਸੈਂਕੜੇ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ ਤੇ ਆਪ ਦੇ ਵਿਧਾਇਕ ਨਸ਼ਾ ਕਾਰੋਬਾਰ ਦੀ ਪੁਸ਼ਤ ਪਨਾਹੀ ਕਰ ਰਹੇ ਹਨ ਅਤੇ ਕਾਨੂੰਨ ਵਿਵਸਥਾ ਵੀ ਢਹਿ ਢੇਰੀ ਹੋਈ ਪਈ ਹੈ।

ਉਨ੍ਹਾਂ ਨੇ ਇਸ ਗੱਲ ਦੀ ਵੀ ਨਿਖੇਧੀ ਕੀਤੀ ਕਿ ਸੂਬੇ ਵਿਚ ਨਾਗਰਿਕ ਸਹੂਲਤਾਂ ਦਾ ਵੀ ਬੁਰਾ ਹਾਲ ਹੈ ਤੇ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਪ ਦੇ ਰਾਜ ਵਿਚ ਇਹਨਾਂ ਨੂੰ ਦਰੁੱਸਤ ਕਰਨ ਦਾ ਕੋਈ ਯਤਨ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਤੋਂ ਚਲਾਉਣ ਦੇ ਮੁੱਖ ਮੰਤਰੀ ਦੇ ਵਾਅਦੇ ਤੋਂ ਭੁਲਟ ਸਰਕਾਰ ਦਿੱਲੀ ਤੋਂ ਚਲ ਰਹੀ ਹੈ ਤੇ ਪੰਜਾਬ ਦੇ ਫੰਡਾਂ ਦੀ ਦੁਰਵਰਤੋਂ ਆਪ ਦੇ ਦੇਸ਼ ਭਰ ਵਿਚ ਪਸਾਰ ਵਾਸਤੇ ਕੀਤੀ ਜਾ ਰਹੀ ਹੈ।

ਬਠਿੰਡਾ ਦੇ ਐਮ ਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਸਲ ਬਦਲਾਅ ਲਿਆਉਣ ਤੇ ਕਾਂਗਰਸ ਤੇ ਆਪ ਨੂੰ ਠੁਕਰਾ ਕੇ ਅਕਾਲੀ ਦਲ ਨੂੰ ਵੋਟਾਂ ਪਾਉਣ। ਉਹਨਾਂ ਕਿਹਾਕਿ  ਇਸ ਨਾਲ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵਾਂਗੂ ਵਿਕਾਸ ਦੇ ਦੌਰ ਦੀ ਮੁੜ ਸ਼ੁਰੂਆਤ ਹੋਵੇਗੀ ਤੇ ਲੋਕਾਂ ਨੂੰ ਸਹੂਲਤਾਂ ਉਹਨਾਂ ਦੇ ਦਰਾਂ ’ਤੇ ਮਿਲਣਗੀਆਂ।

- PTC NEWS

Top News view more...

Latest News view more...