Fri, May 3, 2024
Whatsapp

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ ; ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਐਲਾਨਿਆ ਉਮੀਦਵਾਰ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।

Written by  Aarti -- April 22nd 2024 03:34 PM -- Updated: April 22nd 2024 05:30 PM
ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ ; ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਐਲਾਨਿਆ ਉਮੀਦਵਾਰ

ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ ; ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਐਲਾਨਿਆ ਉਮੀਦਵਾਰ

Mohinder Singh Kaypee: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਦੱਸ ਦਈਏ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। 

ਮਿਲੀ ਜਾਣਕਾਰੀ ਮੁਤਾਬਿਕ ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸੀ। ਪਰ ਇਹ ਕੋਸ਼ਿਸ਼ ਨਾਕਾਮ ਰਹੀ। 


ਕੌਣ ਹਨ ਮਹਿੰਦਰ ਸਿੰਘ ਕੇਪੀ ? 

ਦੱਸ ਦਈਏ ਕਿ ਮਹਿੰਦਰ ਸਿੰਘ ਕੇਪੀ ਜਲੰਧਰ ’ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰਾ ਰਹੇ ਹਨ। ਉਹ ਦੋ ਵਾਰ ਕੈਬਨਿਟ ਮੰਤਰੀ ਤੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਸਾਲ 2009 ਤੇ 2014 ’ਚ ਕਾਂਗਰਸ ਦੀ ਟਿਕਟ ਤੋਂ ਲੋਕ ਸਭਾ ਚੋਣ ਜਿੱਤੀ ਸੀ। ਇਸ ਤੋਂ ਇਲਾਵਾ ਮਹਿੰਦਰ ਸਿੰਘ ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਵੀ ਹਨ। 

ਕਾਬਿਲੇਗੌਰ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਚਰਨਜੀਤ ਸਿੰਘ ਚੰਨੀ, ਭਾਜਪਾ ਸੁਸ਼ੀਲ ਰਿੰਕੂ ਤੇ ਆਮ ਆਦਮੀ ਪਾਰਟੀ ਪਵਨ ਕੁਮਾਰ ਟੀਨੂੰ ਨੂੰ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ, ਬਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਿਆ ਜਾਣਾ ਬਾਕੀ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਈ-ਰਿਕਸ਼ਾ ਹੋਇਆ ਹਾਦਸੇ ਦਾ ਸ਼ਿਕਾਰ; 3 ਸਕੂਲੀ ਬੱਚੇ ਹੋਏ ਜ਼ਖਮੀ, ਇੰਝ ਵਾਪਰਿਆ ਸੀ ਹਾਦਸਾ

- PTC NEWS

Top News view more...

Latest News view more...