Mon, Jun 17, 2024
Whatsapp

ਅੱਜ ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਨੇ ਪਹਿਲੀ ਵਾਰ ਕਾਂਗਰਸ ਨੂੰ ਨਹੀਂ ਪਾਈ ਵੋਟ, ਇੱਥੇ ਪੜ੍ਹੋ ਪੂਰੀ ਖ਼ਬਰ

ਦੱਸ ਦਈਏ ਕਿ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਦਿੱਲੀ ਦੇ ਵੋਟਰ ਹਨ ਅਤੇ ਨਵੀਂ ਦਿੱਲੀ ਲੋਕ ਸਭਾ ਸੀਟ 'ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ।

Written by  Aarti -- May 25th 2024 10:46 AM
ਅੱਜ ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਨੇ ਪਹਿਲੀ ਵਾਰ ਕਾਂਗਰਸ ਨੂੰ ਨਹੀਂ ਪਾਈ ਵੋਟ, ਇੱਥੇ ਪੜ੍ਹੋ ਪੂਰੀ ਖ਼ਬਰ

ਅੱਜ ਸੋਨੀਆ, ਰਾਹੁਲ ਅਤੇ ਪ੍ਰਿਅੰਕਾ ਨੇ ਪਹਿਲੀ ਵਾਰ ਕਾਂਗਰਸ ਨੂੰ ਨਹੀਂ ਪਾਈ ਵੋਟ, ਇੱਥੇ ਪੜ੍ਹੋ ਪੂਰੀ ਖ਼ਬਰ

Sonia Gandhi, Rahul Gandhi and Priyanka Cast Vote:   ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ 'ਚ ਦਿੱਲੀ ਦੀਆਂ ਸੱਤ ਸੰਸਦੀ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਵਾਰ ਦੀਆਂ ਆਮ ਚੋਣਾਂ ਕਾਂਗਰਸ ਅਤੇ ਖਾਸ ਕਰਕੇ ਗਾਂਧੀ ਪਰਿਵਾਰ ਲਈ ਬਹੁਤ ਖਾਸ ਹਨ। ਦਰਅਸਲ, ਇਹ ਪਹਿਲੀ ਵਾਰ ਹੋਵੇਗਾ ਜਦੋਂ ਗਾਂਧੀ ਪਰਿਵਾਰ ਨੇ ਆਮ ਚੋਣਾਂ ਵਿੱਚ ਆਪਣੀ ਪਾਰਟੀ ਭਾਵ ਕਾਂਗਰਸ ਨੂੰ ਵੋਟ ਨਹੀਂ ਪਾਈ ਹੋਵੇਗੀ। ਦੱਸ ਦਈਏ ਕਿ ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਦਿੱਲੀ ਦੇ ਵੋਟਰ ਹਨ ਅਤੇ ਨਵੀਂ ਦਿੱਲੀ ਲੋਕ ਸਭਾ ਸੀਟ 'ਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 

ਪਿਛਲੀਆਂ ਕਈ ਆਮ ਚੋਣਾਂ ਤੋਂ ਕਾਂਗਰਸ ਇਸ ਸੀਟ ਤੋਂ ਆਪਣਾ ਉਮੀਦਵਾਰ ਖੜ੍ਹਾ ਕਰਦੀ ਆ ਰਹੀ ਹੈ। ਪਰ ਇਸ ਵਾਰ ਅਜਿਹਾ ਨਹੀਂ ਹੈ। ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ, ਵਿਰੋਧੀ ਗਠਜੋੜ 'ਇੰਡੀਆ' (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਦੀਆਂ ਸਹਿਯੋਗੀ ਪਾਰਟੀਆਂ ਦਿੱਲੀ ਵਿੱਚ ਇਕੱਠੇ ਚੋਣ ਲੜ ਰਹੀਆਂ ਹਨ। ਦਿੱਲੀ 'ਚ ਇਹ ਪਹਿਲੀ ਲੋਕ ਸਭਾ ਚੋਣ ਹੈ, ਜਿਸ 'ਚ 'ਆਪ' ਅਤੇ ਕਾਂਗਰਸ ਨੇ ਭਾਜਪਾ ਵਿਰੁੱਧ ਸਾਂਝੇ ਉਮੀਦਵਾਰ ਖੜ੍ਹੇ ਕੀਤੇ ਹਨ।


ਸੀਟ ਵੰਡ ਪ੍ਰਣਾਲੀ ਤਹਿਤ 'ਆਪ' ਚਾਰ ਸੀਟਾਂ 'ਤੇ ਅਤੇ ਕਾਂਗਰਸ ਤਿੰਨ ਸੀਟਾਂ 'ਤੇ ਚੋਣ ਲੜ ਰਹੀ ਹੈ। ਕਾਂਗਰਸ ਅਤੇ 'ਆਪ' ਦੇ ਗਠਜੋੜ ਤਹਿਤ ਸੀਟਾਂ ਦੀ ਵੰਡ ਹੋਈ ਹੈ। ਇਸ ਤਹਿਤ ਨਵੀਂ ਦਿੱਲੀ ਸੀਟ ਆਮ ਆਦਮੀ ਪਾਰਟੀ ਕੋਲ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ ਨੇ ਸੋਮਨਾਥ ਭਾਰਤੀ ਨੂੰ ਆਪਣਾ ਉਮੀਦਵਾਰ ਬਣਾਇਆ ਹੈ।  ਗਠਜੋੜ ਕਾਰਨ ਕਾਂਗਰਸ ਨੇ ਨਵੀਂ ਦਿੱਲੀ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਨਹੀਂ ਉਤਾਰਿਆ ਹੈ। ਅਜਿਹੇ 'ਚ ਇਸ ਵਾਰ ਗਾਂਧੀ ਪਰਿਵਾਰ 'ਆਪ' ਪਾਰਟੀ ਦੇ ਉਮੀਦਵਾਰ ਸੋਮਨਾਥ ਭਾਰਤੀ ਨੂੰ ਵੋਟ ਪਾਵੇਗਾ।

ਕਾਬਿਲੇਗੌਰ ਹੈ ਕਿ ਭਾਜਪਾ ਨੇ 2014 ਅਤੇ 2019 ਦੀਆਂ ਆਮ ਚੋਣਾਂ ਵਿੱਚ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਵੱਡੇ ਫਰਕ ਨਾਲ ਜਿੱਤੀਆਂ ਸਨ ਅਤੇ ਇਸ ਦਾ ਟੀਚਾ ਲਗਾਤਾਰ ਤੀਜੀ ਵਾਰ ਸਾਰੀਆਂ ਸੀਟਾਂ ਜਿੱਤਣ ਦਾ ਹੈ।

ਇਹ ਵੀ ਪੜ੍ਹੋ: Lok Sabha Election 2024 Phase 6: ਹਰਿਆਣਾ ਤੇ ਦਿੱਲੀ ਦੀਆਂ ਸਾਰੀਆਂ ਸੀਟਾਂ ’ਤੇ ਵੋਟਿੰਗ ਜਾਰੀ; 9 ਵਜੇ ਤੱਕ 10.82% ਹੋਈ ਵੋਟਿੰਗ

- PTC NEWS

Top News view more...

Latest News view more...

PTC NETWORK