Sat, Apr 27, 2024
Whatsapp

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ECI ਦੀ ਪੰਜਾਬ 'ਚ ਵੱਡੀ ਕਾਰਵਾਈ, 3 ਵੱਡੇ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ

Written by  KRISHAN KUMAR SHARMA -- March 19th 2024 06:25 PM
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ECI ਦੀ ਪੰਜਾਬ 'ਚ ਵੱਡੀ ਕਾਰਵਾਈ, 3 ਵੱਡੇ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ECI ਦੀ ਪੰਜਾਬ 'ਚ ਵੱਡੀ ਕਾਰਵਾਈ, 3 ਵੱਡੇ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ (ECI) ਨੇ ਇਕ ਸ਼ਿਕਾਇਤ ਦੇ ਆਧਾਰ ‘ਤੇ ਜਲੰਧਰ (Jalandhar) ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।

ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤੈਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।


ਰੋਪੜ ਦੇ ਏਡੀਜੀਪੀ ਤੇ ਡੀਆਈਜੀ 'ਤੇ ਵੀ ਡਿੱਗੀ ਗਾਜ਼

ਇਸੇ ਤਰ੍ਹਾਂ ਰੋਪੜ (Ropar) ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤੈਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤੈਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ।

ਦੱਸ ਦਈਏ ਕਿ ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ‘ਤੇ ਨਵੇਂ ਅਧਿਕਾਰੀਆਂ ਦੀ ਤੈਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

-

Top News view more...

Latest News view more...