Fri, Jul 19, 2024
Whatsapp

ਲੰਡਨ: ਝਗੜੇ ਦੌਰਾਨ ਬ੍ਰਿਟਿਸ਼ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ

Reported by:  PTC News Desk  Edited by:  Jasmeet Singh -- November 18th 2023 03:46 PM
ਲੰਡਨ: ਝਗੜੇ ਦੌਰਾਨ ਬ੍ਰਿਟਿਸ਼ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਲੰਡਨ: ਝਗੜੇ ਦੌਰਾਨ ਬ੍ਰਿਟਿਸ਼ ਸਿੱਖ ਨੌਜਵਾਨ ਦਾ ਚਾਕੂ ਮਾਰ ਕੇ ਕਤਲ

ਲੰਡਨ: ਸ਼ੁੱਕਰਵਾਰ ਨੂੰ ਦੱਖਣ-ਪੱਛਮੀ ਲੰਡਨ ਵਿੱਚ ਇੱਕ ਸਟ੍ਰੀਟ ਫਾਈਟ ਦੌਰਾਨ ਇੱਕ ਸਿੱਖ ਨੌਜਵਾਨ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਬ੍ਰਿਟਿਸ਼ ਸਿੱਖ ਸਿਮਰਜੀਤ ਸਿੰਘ ਨਾਗਪਾਲ ਵਜੋਂ ਹੋਈ ਹੈ।

ਲੰਡਨ ਪੁਲਿਸ ਨੇ ਦੱਸਿਆ ਕਿ ਕਤਲ ਦੇ ਸ਼ੱਕ 'ਚ 21, 27, 31 ਅਤੇ 71 ਸਾਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਤੜਕਸਾਰ ਲੰਡਨ ਦੇ ਹਾਉਂਸਲੋ ਇਲਾਕੇ 'ਚ ਵਾਪਰੀ। ਸਪੈਸ਼ਲਿਸਟ ਕ੍ਰਾਈਮ ਯੂਨਿਟ ਦੇ ਜਾਸੂਸਾਂ ਨੇ ਕਿਹਾ ਕਿ ਉਹ ਸਿਮਰਜੀਤ (17) ਦੀ ਮੌਤ ਨਾਲ ਜੁੜੀਆਂ ਘਟਨਾਵਾਂ ਦੇ ਸਬੂਤਾਂ ਨੂੰ ਇਕੱਠਾ ਕਰ ਰਹੇ ਹਨ। 


ਉਨ੍ਹਾਂ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਡਿਟੈਕਟਿਵ ਇੰਸਪੈਕਟਰ ਮਾਰਟਿਨ ਥੋਰਪ ਦਾ ਕਹਿਣਾ ਕਿ ਅਸੀਂ ਸਿਮਰਜੀਤ ਦੇ ਕਤਲ ਲਈ ਜ਼ਿੰਮੇਵਾਰ ਲੋਕਾਂ ਨੂੰ ਲੱਭਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸਾਡੀ ਜਾਂਚ ਜਾਰੀ ਹੈ। 

ਲੜਾਈ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਜਦੋਂ ਮੌਕੇ 'ਤੇ ਪਹੁੰਚੀ ਤਾਂ ਨਾਗਪਾਲ ਨੂੰ ਗੰਭੀਰ ਜ਼ਖਮੀ ਹਾਲਤ 'ਚ ਦੇਖਿਆ। ਇਸ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੇ ਸਿੱਖ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੱਛਮੀ ਲੰਡਨ ਵਿੱਚ ਸੀ.ਆਈ.ਡੀ ਦੇ ਮੁਖੀ, ਡਿਟੈਕਟਿਵ ਸੁਪਰਡੈਂਟ ਫਿਗੋ ਫੋਰੋਜ਼ਾਨ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਮਾਹਰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ 'ਇਸ ਔਖੀ ਘੜੀ ਵਿੱਚ ਸਾਡੇ ਵਿਚਾਰ ਸਿਮਰਜੀਤ ਦੇ ਪਰਿਵਾਰ ਨਾਲ ਹਨ।

ਇਹ ਵੀ ਪੜ੍ਹੋ:
- ਦੱਖਣੀ ਆਸਟ੍ਰੇਲੀਆ ਦੀ ਪਾਰਲੀਮੈਂਟ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
- ਪਾਕਿ ਸਰਕਾਰ ਦਾ ਫੈਸਲਾ ; ਇਨ੍ਹਾਂ ਸ਼ਰਧਾਲੂਆਂ ਨੂੰ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੇਣੀ ਪਵੇਗੀ ਵਾਧੂ ਰਕਮ
- ਕੈਨੇਡੀਅਨ ਪੁਲਿਸ ਨੇ ਹਰਪ੍ਰੀਤ ਉੱਪਲ ਤੇ ਉਸ ਦੇ 11 ਸਾਲਾ ਬੇਟੇ ਦੀ ਗੈਂਗ ਗੋਲੀਕਾਂਡ 'ਚ ਮਾਰੇ ਜਾਣ ਦੀ ਫੁਟੇਜ ਕੀਤੀ ਜਾਰੀ

- PTC NEWS

Top News view more...

Latest News view more...

PTC NETWORK