Sun, Sep 27, 2026
Whatsapp

LPU University Protest : ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਜਬਰ-ਜਨਾਹ ਮਾਮਲੇ 'ਚ FIR ਦੀ ਕਾਪੀ ਆਈ ਸਾਹਮਣੇ, ਜਾਣੋ ਕੌਣ ਦੋਸ਼ੀ ?

LPU University Protest : ਮਾਮਲੇ ਸਬੰਧੀ ਡੀਆਈਜੀ ਨਵੀਨ ਸਿੰਗਲਾ ਨੇ ਕਿਹਾ ਕਿ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਜਾਵੇਗੀ ਅਤੇ ਵਿਦਿਆਰਥੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਸਪੈਸ਼ਲ ਟੀਮ ਵੱਲੋਂ ਕੀਤੀ ਜਾ ਰਹੀ ਹੈ।

Reported by:  PTC News Desk  Edited by:  KRISHAN KUMAR SHARMA -- September 27th 2026 11:09 AM -- Updated: September 27th 2026 11:35 AM
LPU University Protest : ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਜਬਰ-ਜਨਾਹ ਮਾਮਲੇ 'ਚ FIR ਦੀ ਕਾਪੀ ਆਈ ਸਾਹਮਣੇ, ਜਾਣੋ ਕੌਣ ਦੋਸ਼ੀ ?

LPU University Protest : ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਜਬਰ-ਜਨਾਹ ਮਾਮਲੇ 'ਚ FIR ਦੀ ਕਾਪੀ ਆਈ ਸਾਹਮਣੇ, ਜਾਣੋ ਕੌਣ ਦੋਸ਼ੀ ?

LPU University Protest : ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਕਥਿਤ ਜ਼ਬਰ-ਜਨਾਹ (Student Sexual Assault) ਦੇ ਮਾਮਲੇ ਵਿੱਚ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਦੱਸ ਦਈਏ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ ਕਰਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ 'ਤੇ ਪੁਲਿਸ ਨੇ ਵਿਦਿਆਰਥੀ ਆਗੂਆਂ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ਅਤੇ ਕਾਪੀ ਵੀ ਸੌਂਪ ਦਿੱਤੀ ਗਈ ਹੈ।

ਵਿਦਿਆਰਥੀਆਂ ਨੇ ਦਰਜ ਕਰਵਾਏ ਬਿਆਨ

ਐਫਆਈਆਰ 'ਚ ਵਿਦਿਆਰਥੀਆਂ ਦੇ ਬਿਆਨਾਂ ਅਨੁਸਾਰ, 3/4 ਦਿਨ ਪਹਿਲਾਂ ਜੀ-3 ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਜ਼ਬਰ-ਜਨਾਹ ਕੀਤਾ ਗਿਆ ਸੀ, ਪਰ ਉਸ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਲਜ਼ਾਮ ਲਾਇਆ ਕਿ ਯੂਨੀਵਰਸਿਟੀ ਵੱਲੋਂ ਇਸ ਨੂੰ ਛੁਪਾਇਆ ਗਿਆ ਹੈ। ਉਨ੍ਹਾਂ ਨੇ ਐਫਆਈਆਰ ਦਰਜ ਕਰਕੇ ਮਾਮਲੇ 'ਚ ਕਾਰਵਾਈ ਕਰਨ ਅਤੇ ਦੂਜੀਆਂ ਵਿਦਿਆਰਥਣਾਂ ਦੀ ਸੇਫਟੀ ਲਈ ਵੀ ਮੰਗ ਕੀਤੀ ਹੈ।


ਇਸ ਸਬੰਧ 'ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਲੈਣ ਦੀ ਗੱਲ ਕਈ ਗਈ ਹੈ ਤਾਂ ਜੋ ਆਰੋਪੀ ਦਾ ਪਤਾ ਲਾਇਆ ਜਾ ਸਕੇ। ਪੁਲਿਸ ਨੇ ਇਸ ਮਾਮਲੇ ਵਿੱਚ ਫਿਲਹਾਲ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਵਿਦਿਆਰੀਆਂ ਆਗੂਆਂ ਨੂੰ ਨਾਲ ਲੈ ਕੇ ਕੀਤੀ ਜਾਵੇਗੀ ਜਾਂਚ

ਮਾਮਲੇ ਸਬੰਧੀ ਡੀਆਈਜੀ ਨਵੀਨ ਸਿੰਗਲਾ ਨੇ ਕਿਹਾ ਕਿ ਜਾਂਚ ਵਿਗਿਆਨਕ ਢੰਗ ਨਾਲ ਕੀਤੀ ਜਾਵੇਗੀ ਅਤੇ ਵਿਦਿਆਰਥੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਸਪੈਸ਼ਲ ਟੀਮ ਵੱਲੋਂ ਕੀਤੀ ਜਾ ਰਹੀ ਹੈ।

ਡੀਆਈਜੀ ਸਿੰਗਲਾ ਨੇ ਦੱਸਿਆ ਕਿ ਲਗਭਗ ਦੋ ਹਫ਼ਤੇ ਪਹਿਲਾਂ ਯੂਨੀਵਰਸਿਟੀ ਕੈਂਪਸ ਵਿੱਚ ਤੇਲੰਗਾਨਾ ਦੀ ਇੱਕ ਵਿਦਿਆਰਥਣ ਨੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 174 ਤਹਿਤ ਇਨਕੁਆਰੀ ਕਾਰਵਾਈ ਸ਼ੁਰੂ ਕੀਤੀ ਸੀ।

ਉਨ੍ਹਾਂ ਕਿਹਾ, “ਵਿਦਿਆਰਥੀਆਂ ਦੀ ਮੰਗ ’ਤੇ ਅਸੀਂ ਇਸ ਮਾਮਲੇ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।”

ਯੂਨੀਵਰਸਿਟੀ ਨੇ ਕੀਤਾ ਸੀ ਘਟਨਾਕ੍ਰਮ ਦਾ ਖੰਡਨ

ਇਸਤੋਂ ਪਹਿਲਾਂ ਯੂਨੀਵਰਸਿਟੀ ਨੇ ਇਸ ਸਾਰੇ ਘਟਨਾਕ੍ਰਮ ਨੂੰ ਝੂਠੀਆਂ ਅਤੇ ਮਨਘੜਤ ਖ਼ਬਰਾਂ ਨੂੰ ਦੱਸਦਿਆਂ ਜ਼ੋਰਦਾਰ ਖੰਡਨ ਕੀਤਾ ਸੀ। ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਕਹਿਣਾ ਸੀ ਕਿ ਯੂਨੀਵਰਸਿਟੀ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਸੋਸ਼ਲ ਮੀਡੀਆ ਅਤੇ ਹੋਰ ਸਾਧਨਾਂ ਰਾਹੀਂ ਪੂਰੀ ਤਰ੍ਹਾਂ ਝੂਠੀਆਂ, ਬੇਬੁਨਿਆਦ ਅਤੇ ਮਨਘੜਤ ਅਫ਼ਵਾਹਾਂ ਫੈਲਾ ਰਹੇ ਹਨ, ਜਿਸ ਨਾਲ ਵਿਦਿਆਰਥੀਆਂ ਵਿੱਚ ਬੇਲੋੜਾ ਭੰਬਲਭੂਸਾ ਪੈਦਾ ਹੋ ਰਿਹਾ ਹੈ ਅਤੇ ਯੂਨੀਵਰਸਿਟੀ ਦੇ ਸ਼ਾਂਤੀਪੂਰਨ ਅਕਾਦਮਿਕ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਸੀ ਕਿ ਜਿਸ ਢੰਗ ਨਾਲ ਇਹ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਯੋਜਨਾਬੱਧ ਤਰੀਕੇ ਨਾਲ ਫੈਲਾਈ ਜਾ ਰਹੀ ਹੈ, ਉਹ ਯੂਨੀਵਰਸਿਟੀ ਦੀ ਸਾਖ ਨੂੰ ਢਾਹ ਲਾਉਣ ਅਤੇ ਇਸ ਦੇ ਅਕਸ ਨੂੰ ਖ਼ਰਾਬ ਕਰਨ ਦੀ ਇੱਕ ਸੋਚੀ-ਸਮਝੀ ਅਤੇ ਮਿਲੀਭੁਗਤ ਵਾਲੀ ਕੋਸ਼ਿਸ਼ ਜਾਪਦੀ ਹੈ।

ਡਾ. ਗੁਲਾਟੀ ਨੇ ਕਿਹਾ ਸੀ ਕਿ ਯੂਨੀਵਰਸਿਟੀ ਸਪੱਸ਼ਟ ਕਰਦੀ ਹੈ ਕਿ ਇਸ ਵੇਲੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਜਿਹੀਆਂ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ, ਨਾ ਹੀ ਇਨ੍ਹਾਂ ਨੂੰ ਅੱਗੇ ਫੈਲਾਉਣ ਜਾਂ ਵਧਾਉਣ। ਉਨ੍ਹਾਂ ਨੂੰ ਸਿਰਫ਼ ਯੂਨੀਵਰਸਿਟੀ ਦੇ ਅਧਿਕਾਰਤ ਸਾਧਨਾਂ ਰਾਹੀਂ ਦਿੱਤੀ ਜਾਣ ਵਾਲੀ ਜਾਣਕਾਰੀ 'ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ...'3 ਦਿਨ ਪਹਿਲਾਂ G3 ਹੋਸਟਲ 'ਚ ਵਿਦਿਆਰਥਣ ਨਾਲ ਹੋਇਆ ਜ਼ਬਰ-ਜਨਾਹ', ਸਪੈਸ਼ਲ ਟੀਮ ਕਰੇਗੀ ਜਾਂਚ : DIG ਨਵੀਨ ਸਿੰਗਲਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK