Khanna Beadbi News : ਖੰਨਾ 'ਚ ਸ਼ਿਵਲਿੰਗ ਤੋੜਨ 'ਤੇ ਹਿੰਦੂ ਸੰਗਠਨਾਂ 'ਚ ਗੁੱਸਾ, ਧਰਨੇ ’ਚ ਪਹੁੰਚੇ ਸੁਖਬੀਰ ਸਿੰਘ ਬਾਦਲ
Khanna Beadbi News : ਖੰਨਾ ਦੇ ਸ਼ਿਵਪੁਰੀ ਮੰਦਿਰ 'ਚ ਸ਼ਿਵਲਿੰਗ ਦੀ ਬੇਅਦਬੀ ਅਤੇ ਮੰਦਰ ਵਿੱਚ ਹੋਈ ਚੋਰੀ ਨੂੰ ਲੈ ਕੇ ਸ਼ਹਿਰ ਵਾਸੀ ਭੜਕ ਗਏ ਤੇ ਰੋਡ ਜਾਮ ਕਰ ਦਿੱਤਾ। ਇਸੇ ਦੌਰਾਨ ਸ਼ਹਿਰ ਦੇ ਸ਼ਿਵਪੁਰੀ ਮੁਹੱਲਾ ਅਤੇ ਰੇਲਵੇ ਰੋਡ ਸਮੇਤ ਕਈ ਬਾਜ਼ਾਰ ਬੰਦ ਰਹੇ।
ਹਿੰਦੂ ਸੰਗਠਨਾਂ ਦੇ ਨੁਮਾਇੰਦੇ, ਸ਼ਹਿਰ ਵਾਸੀ ਅਤੇ ਸਿਆਸੀ ਪਾਰਟੀਆਂ ਦੇ ਮੈਂਬਰ ਮੰਦਰ ਵਿਖੇ ਇਕੱਠੇ ਹੋਏ ਅਤੇ ਫਿਰ ਉਥੋਂ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ। ਇਸ ਦੌਰਾਨ ਹਾਈਵੇਅ ਅਤੇ ਸਰਵਿਸ ਰੋਡ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਧਰਨੇ ’ਤੇ ਬੈਠੇ ਲੋਕਾਂ ਨੇ ਪੰਜਾਬ ਸਰਕਾਰ, ਸੀਐਮ ਭਗਵੰਤ ਮਾਨ ਅਤੇ ਪੰਜਾਬ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਨੇੜਲੇ ਪਿੰਡ ਈਸੜੂ ਵਿਖੇ ਸੀ.ਐਮ.
ਪੁਲੀਸ ਪ੍ਰਸ਼ਾਸਨ ਪਿਛਲੇ 15 ਦਿਨਾਂ ਤੋਂ ਉਸ ਨੂੰ ਨਜ਼ਰਬੰਦ ਕਰ ਰਿਹਾ ਹੈ। ਸ਼ਹਿਰ ਦੀ ਸੁਰੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਦੇ ਮੰਦਰਾਂ ਵਿੱਚ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਕਈ ਕੇਸਾਂ ਵਿੱਚ ਪੁਲੀਸ ਨੇ ਕੇਸ ਵੀ ਦਰਜ ਨਹੀਂ ਕੀਤਾ।
ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਧਰਨੇ ’ਚ ਪਹੁੰਚੇ ਹਨ।
ਇਹ ਵੀ ਪੜ੍ਹੋ: CM Bhagwant Mann ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਕਈ ਮੁੱਦਿਆਂ ਨੂੰ ਅਣਗੌਲਿਆਂ; ਨਸ਼ੇ ਤੇ ਕਾਨੂੰਨ ਵਿਵਸਥਾ ’ਤੇ ਵੀ ਧਾਰੀ ਚੁੱਪੀ
- PTC NEWS