Ludhiana News : ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਝੜਪ ,ਕਈਆਂ ਦੇ ਜ਼ਖਮੀ ਹੋਣ ਦੀ ਖ਼ਬਰ
Ludhiana News : ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਖ਼ੂਨੀ ਝੜਪ ਹੋਣ ਦੀ ਖ਼ਬਰ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੀ ਕੇਂਦਰੀ ਜੇਲ੍ਹ 'ਚ ਅੱਜ ਸ਼ਾਮ ਸਮੇਂ ਕੈਦੀਆਂ ,ਹਵਾਲਾਤੀਆਂ ਅਤੇ ਜੇਲ੍ਹ ਪ੍ਰਸ਼ਾਸਨ ਵਿਚਾਲੇ ਝੜਪ ਹੋਈ ਹੈ। ਖ਼ਬਰਾਂ ਅਨੁਸਾਰ ਇਸ ਝੜਪ ਵਿੱਚ ਕਈ ਜਾਣੇ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਵਿੱਚ ਜੇਲ੍ਹ ਸੁਪਰਡੈਂਟ ਵੀ ਸ਼ਾਮਲ ਹੈ। ਹੁਣ ਤੱਕ ਦੀ ਸੂਚਨਾ ਅਨੁਸਾਰ ਤਿੰਨ ਥਾਣਿਆਂ ਦੀ ਪੁਲਿਸ ਘਟਨਾ 'ਤੇ ਕਾਬੂ ਪਾਉਣ ਲਈ ਜੇਲ੍ਹ 'ਚ ਪਹੁੰਚ ਗਈ ਹੈ।
- PTC NEWS