Advertisment

ਲੁਧਿਆਣਾ ਅਦਾਲਤ ਨੇ ਪੀ.ਸੀ.ਐੱਸ ਨਰਿੰਦਰ ਧਾਲੀਵਾਲ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ

ਇੱਕ ਸਥਾਨਕ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਰਵਿਸ (ਪੀ.ਸੀ.ਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ 'ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ।

author-image
ਜਸਮੀਤ ਸਿੰਘ
New Update
ਲੁਧਿਆਣਾ ਅਦਾਲਤ ਨੇ ਪੀ.ਸੀ.ਐੱਸ ਨਰਿੰਦਰ ਧਾਲੀਵਾਲ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
Advertisment

ਲੁਧਿਆਣਾ, 10 ਜਨਵਰੀ: ਇੱਕ ਸਥਾਨਕ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਰਵਿਸ (ਪੀ.ਸੀ.ਐੱਸ) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਜਿਸ ਨੂੰ ਸਟੇਟ ਵਿਜੀਲੈਂਸ ਬਿਊਰੋ ਨੇ ਕਥਿਤ ਤੌਰ 'ਤੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਜਿਸਤੋਂ ਬਾਅਦ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਧਾਲੀਵਾਲ ਦਾ ਹੋਰ ਰਿਮਾਂਡ ਨਹੀਂ ਮੰਗਿਆ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਧਾਲੀਵਾਲ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ।

ਧਾਲੀਵਾਲ ਜੋ ਕਿ ਲੁਧਿਆਣਾ ਵਿੱਚ ਖੇਤਰੀ ਟਰਾਂਸਪੋਰਟ ਅਥਾਰਟੀ ਵਜੋਂ ਤਾਇਨਾਤ ਸਨ, ਨੂੰ 6 ਜਨਵਰੀ ਨੂੰ ਕਥਿਤ ਤੌਰ 'ਤੇ ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਨੇ ਕਿਹਾ ਸੀ ਕਿ 18 ਨਵੰਬਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਰਾਹੀਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਸੀ ਕਿ ਧਾਲੀਵਾਲ ਕੁਝ ਨਿੱਜੀ ਵਿਅਕਤੀਆਂ ਰਾਹੀਂ ਲੁਧਿਆਣਾ ਵਿੱਚ ਮਹੀਨਾਵਾਰ ਆਧਾਰ 'ਤੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਰਿਸ਼ਵਤ ਇਕੱਠੀ ਕਰ ਰਿਹਾ ਸੀ। 

ਪੀ.ਸੀ.ਐੱਸ ਅਧਿਕਾਰੀ ਧਾਲੀਵਾਲ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਪੰਜ ਦਿਨਾਂ ਲਈ ਜਨਤਕ ਛੁੱਟੀ 'ਤੇ ਚਲੇ ਗਏ ਹਨ। ਪੀ.ਸੀ.ਐੱਸ ਆਫੀਸਰਜ਼ ਐਸੋਸੀਏਸ਼ਨ ਦੇ ਅਨੁਸਾਰ ਧਾਲੀਵਾਲ ਨੂੰ 'ਗੈਰ-ਕਾਨੂੰਨੀ, ਗਲਤ ਅਤੇ ਮਨਮਾਨੇ ਢੰਗ ਨਾਲ ਅਤੇ ਉਚਿਤ ਪ੍ਰਕਿਰਿਆ ਤੋਂ ਬਿਨਾਂ' ਗ੍ਰਿਫਤਾਰ ਕੀਤਾ ਗਿਆ ਸੀ।



ਪੀ.ਸੀ.ਐੱਸ ਅਫ਼ਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਬੇਸਿੱਟਾ



ਪੀ.ਸੀ.ਐੱਸ ਅਫ਼ਸਰ ਐਸੋਸੀਏਸ਼ਨ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਦੀ ਮੀਟਿੰਗ ਬੇਸਿੱਟਾ ਰਹੀ ਹੈ। ਹਾਲਾਂਕਿ ਪੰਜਾਬ ਸਿਵਲ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਦੇ ਵਫਦ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਤਾਰੀਫ਼ 'ਚ ਕੀਤੀ ਕਿ ਪਹਿਲਾਂ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਨ੍ਹੇ ਧੀਰਜ ਨਾਲ ਨਹੀਂ ਸੁਣਿਆ ਹੈ। ਉਨ੍ਹਾਂ ਦਾ ਕਹਿਣਾ ਕਿ, 'ਕਾਡਰ ਦੇ ਮੈਂਬਰਾਂ ਪ੍ਰਤੀ ਉਨ੍ਹਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੂਬੇ ਦੇ ਮੁੱਖ ਮੰਤਰੀ ਨੇ ਕਦੇ ਵੀ ਅਜਿਹੀ ਹਮਦਰਦੀ ਨਹੀਂ ਦਿਖਾਈ'। 
ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੀ.ਸੀ.ਐੱਸ ਐਸੋਸੀਏਸ਼ਨ ਵੱਲੋਂ ਵਿਰੋਧ ਜ਼ਾਹਿਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਸੂਬੇ ਭਰ ’ਚ ਪੀ.ਸੀ.ਐੱਸ ਅਧਿਕਾਰੀ ਅੱਜ ਤੋਂ 5 ਦਿਨਾਂ ਦੇ ਲਈ ਸਮੂਹਿਕ ਛੁੱਟੀ ’ਤੇ ਚੱਲੇ ਗਏ ਹਨ। ਪੂਰੀ ਖ਼ਬਰ ਪੜ੍ਹਨ ਲਈ ਇਥੇ ਕਲਿੱਕ ਕਰੋ....... 

- PTC NEWS
protest-meeting pcs-association narinder-dhaliwal
Advertisment

Stay updated with the latest news headlines.

Follow us:
Advertisment