Ludhiana News : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ RDX ਨਾਲ ਉਡਾਉਣ ਦੀ ਮਿਲੀ ਧਮਕੀ , ਮੌਕੇ 'ਤੇ ਪਹੁੰਚੀਆਂ ਡੌਗ ਸਕੁਐਡ ਅਤੇ ਬੰਬ ਸਕੁਐਡ ਟੀਮਾਂ
Ludhiana News : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਧਮਕੀ ਬੁੱਧਵਾਰ ਸਵੇਰੇ ਇੱਕ ਮੇਲ ਰਾਹੀਂ ਮਿਲੀ ਹੈ ,ਜਿਸ ਤੋਂ ਬਾਅਦ ਦਫ਼ਤਰ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ। ਇਸ ਤੋਂ ਬਾਅਦ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਕੀਤੀ।
ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਈਮੇਲ ਕਿਸ ਆਈਪੀ ਐਡਰੈੱਸ ਤੋਂ ਭੇਜੀ ਸੀ। ਫਿਲਹਾਲ ਡੌਗ ਸਕੁਐਡ ਅਤੇ ਬੰਬ ਸਕੁਐਡ ਟੀਮਾਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਹੁਣ ਤੱਕ ਟੀਮਾਂ ਨੂੰ ਦਫ਼ਤਰ ਵਿੱਚ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।
- PTC NEWS