Wed, Oct 28, 2026
Whatsapp

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Ludhiana Municipal Corporation : ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇੰਸਪੈਕਟਰ ਸ਼ੁਭਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Reported by:  PTC News Desk  Edited by:  KRISHAN KUMAR SHARMA -- October 28th 2026 02:47 PM -- Updated: October 28th 2026 03:02 PM
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

Ludhiana Municipal Corporation : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ (Corruption) ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵੀਡੀਓ ਰਾਹੀਂ ਨਸ਼ੇ ਦਾ ਵਿਰੋਧ ਕਰਨ ਵਾਲੇ CRPF ਜਵਾਨ 'ਤੇ ਪੰਜਾਬ ਪੁਲਿਸ ਨੇ ਕੀਤੀ FIR, ਦੇਖੋ ਵਾਇਰਲ Video

ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਇਦਾਦ ਤਬਦੀਲ ਕਰਨ ਬਦਲੇ ਮੰਗੀ ਸੀ ਰਿਸ਼ਵਤ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ...Hardeep Singh Puri ਮੱਧ ਪ੍ਰਦੇਸ਼ ਤੋਂ ਲੜਨਗੇ ਰਾਜ ਸਭਾ ਚੋਣ, BJP ਨੇ ਕੀਤਾ ਐਲਾਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK