Sun, Jan 18, 2026
Whatsapp

Ludhiana : ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਫਿਰੌਤੀ ਗੈਂਗ ਦਾ ਪਰਦਾਫਾਸ਼, 12 ਪਿਸਤੌਲਾਂ ਸਮੇਤ 10 ਸ਼ੂਟਰ-ਤਸਕਰ ਗ੍ਰਿਫ਼ਤਾਰ

Ludhiana Police : ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੈਂਗ ਵੱਲੋਂ ਸਿਰਫ਼ ਪੰਜਾਬ ਹੀ ਨਹੀਂ, ਬਾਹਰਲੇ ਸੂਬਿਆਂ ਵਿੱਚ ਵੀ ਕਾਰੋਬਾਰੀਆਂ ਨੂੰ ਧਮਕਾ ਕੇ ਉਹਨਾਂ ਕੋਲੋਂ ਫਰੌਤੀਆਂ ਮੰਗੀਆਂ ਜਾਂਦੀਆਂ ਸਨ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ।

Reported by:  PTC News Desk  Edited by:  KRISHAN KUMAR SHARMA -- January 18th 2026 02:11 PM -- Updated: January 18th 2026 02:13 PM
Ludhiana : ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਫਿਰੌਤੀ ਗੈਂਗ ਦਾ ਪਰਦਾਫਾਸ਼, 12 ਪਿਸਤੌਲਾਂ ਸਮੇਤ 10 ਸ਼ੂਟਰ-ਤਸਕਰ ਗ੍ਰਿਫ਼ਤਾਰ

Ludhiana : ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਫਿਰੌਤੀ ਗੈਂਗ ਦਾ ਪਰਦਾਫਾਸ਼, 12 ਪਿਸਤੌਲਾਂ ਸਮੇਤ 10 ਸ਼ੂਟਰ-ਤਸਕਰ ਗ੍ਰਿਫ਼ਤਾਰ

Ludhiana News : ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ, ਜਿਸ ਵਿੱਚ ਖਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਗੈਂਗ ਦਾ ਭਾਂਡਾ ਫੋੜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 10 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 12 ਵੱਖ-ਵੱਖ ਅਸਲੇ ਬਰਾਮਦ ਕੀਤੇ ਗਏ ਹਨ। ਇਨ੍ਹਾਂ ਆਰੋਪੀਆਂ ਵੱਲੋਂ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਉਨ੍ਹਾਂ ਕੋਲੋਂ ਫਿਰੌਤੀਆਂ ਮੰਗੀਆਂ ਜਾਂਦੀਆਂ ਸਨ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋ ਸਕਦੇ ਹਨ, ਜਿਸ ਨੂੰ ਲੈ ਕੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ।

ਪੁਲਿਸ ਕਮਿਸ਼ਨਰ ਲੁਧਿਆਣਾ ਸ਼ਵਪਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੋਲਡੀ ਬਰਾੜ ਗੈਂਗ (Goldy Brar Gang) ਦਾ ਭਾਂਡਾ-ਫੋੜ ਕੀਤਾ ਹੈ, ਜਿਨ੍ਹਾਂ ਕੋਲੋਂ 12 ਦੇ ਕਰੀਬ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਪਿਸਤੌਲਾਂ ਵਿੱਚ 3 ਇੰਪੋਰਟੈਂਟ ਆਸਟਰੇਲੀਅਨ ਮੇਡ ਗਲੋਕ, ਜੋ ਕਿ 9 ਐਮ.ਐਮ. ਹਨ। ਉਹਨਾਂ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਕਾਰੋਬਾਰੀ ਦੇ ਪੈਰ ਵਿੱਚ ਗੋਲੀ ਲੱਗੀ ਸੀ, ਇਸ ਮਾਮਲੇ ਵਿੱਚ ਜਦੋਂ ਇੱਕ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਸਦੇ ਅੱਗੇ ਲਿੰਕ ਸਾਹਮਣੇ ਆਏ 10 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਕੋਲੋਂ 12 ਦੇ ਕਰੀਬ ਅਸਲੇ ਬਰਾਮਦ ਕੀਤੇ ਗਏ ਹਨ।


ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਗੈਂਗ ਵੱਲੋਂ ਸਿਰਫ਼ ਪੰਜਾਬ ਹੀ ਨਹੀਂ, ਬਾਹਰਲੇ ਸੂਬਿਆਂ ਵਿੱਚ ਵੀ ਕਾਰੋਬਾਰੀਆਂ ਨੂੰ ਧਮਕਾ ਕੇ ਉਹਨਾਂ ਕੋਲੋਂ ਫਿਰੌਤੀਆਂ ਮੰਗੀਆਂ ਜਾਂਦੀਆਂ ਸਨ। ਇਸ ਮਾਮਲੇ ਵਿੱਚ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਖੁਲਾਸੇ ਹੋ ਸਕਦੇ ਹਨ।

ਪੁਲਿਸ ਨੇ ਸਾਰੇ ਮੁਲਜ਼ਮਾਂ ਵਿਰੁੱਧ ਬੀਐਨਐਸ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ, ਜਦਕਿ ਬਾਕੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।

- PTC NEWS

Top News view more...

Latest News view more...

PTC NETWORK
PTC NETWORK