Ludhiana Toxic Liquor : ਮਜੀਠਾ ਮਗਰੋਂ ਹੁਣ ਲੁਧਿਆਣਾ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ; 3 ਲੋਕਾਂ ਦੀ ਹੋਈ ਮੌਤ
Ludhiana Toxic Liquor : ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਅਜੇ ਠੰਢਾ ਨਹੀਂ ਹੋਇਆ ਸੀ ਕਿ ਮੁੜ ਤੋਂ ਜ਼ਹਿਰੀਲੀ ਸ਼ਰਾਬ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਲੁਧਿਆਣਾ ’ਚ ਜ਼ਹਿਰੀਲੀ ਸ਼ਰਾਬ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਚੋਂ ਇੱਕ ਦੀ ਮੌਤ ਸਵੇਰੇ ਹੀ ਹੋ ਗਈ ਸੀ।
ਮਾਮਲੇ ਸਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਤਿੰਨਾਂ ਨੇ ਖਾਲੀ ਪਲਾਟ ’ਚ ਸ਼ਰਾਬ ਪੀਤੀ ਸੀ। ਹਾਲਤ ਖਰਾਬ ਹੋਣ ਕਰਕੇ ਤਿੰਨਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਡਾਕਟਰਾਂ ਨੇ ਇਲਾਜ ਮਗਰੋਂ ਮ੍ਰਿਤ ਐਲਾਨ ਦਿੱਤਾ।
ਮਾਮਲੇ ਸਬੰਧੀ ਹੁਣ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਮਗਰੋਂ ਜਾਣਕਾਰੀ ਦਿੱਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਮਜੀਠਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 26 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ ਪੰਜਾਬ ਦੀ ਮਾਨ ਸਰਕਾਰ ਆ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਸੀ। ਨਾਲ ਹੀ ਮੁਲਜ਼ਮਾਂ ਕਿਲਾਫ ਸਖਤ ਕਾਰਵਾਈ ਕਰਨ ਦੀ ਵੀ ਗੱਲ ਆਖੀ ਸੀ।
ਪਰ ਲੁਧਿਆਣਾ ’ਚ ਮੁੜ ਤੋਂ ਅਜਿਹਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਇਹ ਵੀ ਪੜ੍ਹੋ : Purchase Banned Pusa 44 In Punjab : ਪੰਜਾਬ ਦੇ ਕਿਸਾਨਾਂ ਲਈ ਅਹਿਮ ਖ਼ਬਰ; ਝੋਨੇ ਦੀ ਇਸ ਕਿਸਮ ਦੀ ਖਰੀਦ ਨਹੀਂ ਕਰੇਗੀ ਪੰਜਾਬ ਸਰਕਾਰ
- PTC NEWS