Ludhiana West by-election Results 2025 : AAP ਨੇ ਮਾਰੀ ਬਾਜ਼ੀ, ਸੰਜੀਵ ਅਰੋੜਾ 10,637 ਵੋਟਾਂ ਦੇ ਫਰਕ ਨਾਲ ਜਿੱਤੇ ,ਜਾਣੋ ਕੌਣ ਹੈ ਸੰਜੀਵ ਅਰੋੜਾ
Ludhiana West by-election Results 2025 : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਵੋਟਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਵਿਰੋਧੀ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾ ਦਿੱਤਾ ਹੈ। ਸੰਜੀਵ ਅਰੋੜਾ ਨੂੰ 35179 ਤੇ ਭਾਰਤ ਭੂਸ਼ਣ ਆਸ਼ੂ ਨੂੰ 24542 ਵੋਟਾਂ ਮਿਲੀਆਂ ਹਨ। ਭਾਜਪਾ ਨੇ ਜੀਵਨ ਗੁਪਤਾ ਨੂੰ 20323 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪਰੋਪਕਾਰ ਸਿੰਘ ਘੁੰਮਣ ਨੂੰ 8203 ਵੋਟਾਂ ਮਿਲੀਆਂ ਹਨ।
ਵਿਧਾਇਕ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ ਸੀਟ
ਆਪ' ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਲੁਧਿਆਣਾ ਪੱਛਮੀ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਗੁਰਪ੍ਰੀਤ ਗੋਗੀ ਦੀ ਮੌਤ ਉਸਦੇ ਘਰ ਵਿੱਚ ਗੋਲੀ ਲੱਗਣ ਕਾਰਨ ਹੋਈ, ਜਦੋਂ ਉਸਦੀ ਲਾਇਸੈਂਸੀ ਪਿਸਤੌਲ ਸਾਫ਼ ਕਰਦੇ ਸਮੇਂ ਕਥਿਤ ਤੌਰ 'ਤੇ ਚੱਲ ਗਈ ਸੀ। ਇਸ ਤੋਂ ਬਾਅਦ ਇੱਥੇ ਉਪ ਚੋਣ ਦਾ ਐਲਾਨ ਕੀਤਾ ਗਿਆ ਸੀ।
ਆਮ ਆਦਮੀ ਪਾਰਟੀ (ਆਪ) ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਸੀ। ਅਜਿਹੀ ਸਥਿਤੀ ਵਿੱਚ ਚਰਚਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ ਤਾਂ 'ਆਪ' ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਜਾ ਸਕਦੇ ਹਨ। ਕਾਂਗਰਸ ਨੇ ਇਸ ਸੀਟ ਤੋਂ 2 ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਪਰੋਪਕਾਰ ਸਿੰਘ ਘੁੰਮਣ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਸੀ।
ਕੌਣ ਹੈ ਸੰਜੀਵ ਅਰੋੜਾ ?
ਸੰਜੀਵ ਅਰੋੜਾ ਇੱਕ ਕਾਰੋਬਾਰੀ ਅਤੇ ਪੰਜਾਬ ਤੋਂ 'ਆਪ' ਦੇ ਰਾਜ ਸਭਾ ਮੈਂਬਰ ਹਨ। ਉਨ੍ਹਾਂ ਨੂੰ 2022 ਵਿੱਚ 'ਆਪ' ਵੱਲੋਂ ਉੱਚ ਸਦਨ ਲਈ ਨਾਮਜ਼ਦ ਕੀਤਾ ਗਿਆ ਸੀ ਅਤੇ ਉਹ ਬਿਨਾਂ ਕਿਸੇ ਵਿਰੋਧ ਦੇ ਚੁਣੇ ਗਏ ਸਨ। ਉਨ੍ਹਾਂ ਦਾ ਕਾਰਜਕਾਲ 10 ਅਪ੍ਰੈਲ 2022 ਨੂੰ ਸ਼ੁਰੂ ਹੋਇਆ ਸੀ ਅਤੇ 2028 ਵਿੱਚ ਖਤਮ ਹੋਣਾ ਹੈ। ਸੰਜੀਵ ਅਰੋੜਾ ਨੇ 2008 ਵਿੱਚ ਇੱਕ ਫਰਮ ‘ਫੇਮੇਲਾ ਫੈਸ਼ਨਜ਼ ਲਿਮਿਟੇਡ’ ਦੇ ਤਹਿਤ ਔਰਤਾਂ ਦੇ ਕੱਪੜਿਆਂ ਲਈ ਇੱਕ ਬ੍ਰਾਂਡ ‘ਫੇਮੇਲਾ’ ਲਾਂਚ ਕੀਤਾ ਸੀ।
ਉਹ ਕੈਂਸਰ ਦੇ ਮਰੀਜ਼ਾਂ ਦੀ ਮਦਦ ਕਰਨ ਲਈ ਕ੍ਰਿਸ਼ਨ ਪ੍ਰਾਣ ਬ੍ਰੈਸਟ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਦੇ ਟਰੱਸਟੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ 2005 ਵਿੱਚ ਆਪਣੇ ਮਾਤਾ-ਪਿਤਾ ਦੇ ਨਾਮ ‘ਤੇ ਟਰੱਸਟ ਬਣਾਇਆ ਸੀ, ਜਿਨ੍ਹਾਂ ਦੀ ਕੈਂਸਰ ਕਾਰਨ ਮੌਤ ਹੋ ਗਈ ਸੀ। ਅਰੋੜਾ ਅਨੁਸਾਰ ਟਰੱਸਟ ਰਾਹੀਂ ਵੱਡੀ ਗਿਣਤੀ ਵਿਚ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ।ਪਿਛਲੇ ਤਿੰਨ ਦਹਾਕਿਆਂ ਤੋਂ ਉਹ ਰਿਤੇਸ਼ ਇੰਡਸਟਰੀਜ਼ ਲਿਮਟਿਡ ਚਲਾ ਰਹੇ ਹਨ, ਜੋ ਕਿ ਨਿਰਯਾਤ ਦਾ ਕਾਰੋਬਾਰ ਕਰਦੀ ਹੈ।
- PTC NEWS