AAP Rajya Sabha Member : ਸੰਜੀਵ ਅਰੋੜਾ ਦੀ ਜਿੱਤ ਮਗਰੋਂ ਸ਼ਸ਼ੋਪੰਜ ’ਚ AAP ! ਜਾਣੋ ਕੌਣ ਹੋ ਸਕਦਾ ਹੈ ਪੰਜਾਬ ਤੋਂ ਨਵਾਂ ਰਾਜਸਭਾ ਮੈਂਬਰ
AAP Rajya Sabha Member : ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ। ਆਪ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਉੱਥੇ ਹੀ ਹੁਣ ਇਹ ਸਵਾਲ ਖੜਾ ਹੋ ਰਿਹਾ ਹੈ ਕਿ ਪੰਜਾਬ ਰਾਜਸਭਾ ਦਾ ਮੈਂਬਰ ਹੁਣ ਕਿਸ ਨੂੰ ਬਣਾਇਆ ਜਾਵੇਗਾ।
ਦਰਅਸਲ ਜਿੱਤ ਹਾਸਿਲ ਕਰਨ ਮਗਰੋਂ ਸੰਜੀਵ ਅਰੋੜਾ ਵੱਲੋਂ ਸਰਟੀਫਿਕੇਟ ਹਾਸਿਲ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨਾਲ ਵੀ ਮੌਜੂਦ ਰਹੇ। ਇਸ ਦੌਰਾਨ ਸਾਂਸਦ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਗੇ। ਨਾਲ ਹੀ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਵੀ ਕੀਤਾ।
ਇਸ ਦੌਰਾਨ ਰਾਜਸਭਾ ਨੂੰ ਲੈ ਕੇ ਪੁੱਛੇ ਗਏ ਸਵਾਲ ’ਤੇ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸਬੰਧੀ ਪਾਰਟੀ ਫੈਸਲਾ ਲਵੇਗੀ ਕਿ ਉਹ ਕਿਸਨੂੰ ਰਾਜਸਭਾ ’ਚ ਭੇਜਣਗੇ।
ਵਿਰੋਧੀ ਪਾਰਟੀਆਂ ਦਾ ਦਾਅਵਾ
ਹਾਲਾਂਕਿ ਕਾਂਗਰਸ ਅਤੇ ਭਾਜਪਾ ਦਾ ਦਾਅਵਾ ਹੈ ਕਿ 'ਆਪ' ਹੁਣ ਸੰਜੀਵ ਅਰੋੜਾ ਦੀ ਜਗ੍ਹਾ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਭੇਜੇਗੀ। ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਐਮਪੀ ਅਰੋੜਾ ਨਾਲ ਮੰਤਰੀ ਮੰਡਲ ਵਿੱਚ ਜਗ੍ਹਾ ਦੇਣ ਲਈ ਸੌਦਾ ਕੀਤਾ ਹੈ। ਇਹ ਸਾਜ਼ਿਸ਼ ਦਰਸਾਉਂਦੀ ਹੈ ਕਿ ਕੇਜਰੀਵਾਲ ਇੱਕ ਦਿਨ ਵੀ ਸੱਤਾ ਤੋਂ ਬਿਨਾਂ ਨਹੀਂ ਰਹਿ ਸਕਦੇ।
ਖੈਰ ਚੋਣਾਂ ਦੇ ਨਤੀਜਿਆਂ ਮਗਰੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਜਿਸ ’ਚ ਉਸ ਨੇ ਕਿਹਾ ਹੈ ਕਿ ਉਹ ਰਾਜਸਭਾ ਨਹੀਂ ਜਾ ਰਹੇ ਹਨ।
ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਹਈ ਸੀ ਖਾਲੀ
11 ਜਨਵਰੀ 2025 ਨੂੰ 'ਆਪ' ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਤੋਂ ਬਾਅਦ ਲੁਧਿਆਣਾ ਪੱਛਮੀ ਸੀਟ ਖਾਲੀ ਹੋ ਗਈ ਸੀ। ਗੋਗੀ ਨੂੰ ਘਰ ਵਿੱਚ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ। ਚੋਣ ਕਮਿਸ਼ਨ ਵੱਲੋਂ ਅਜੇ ਤੱਕ ਉਪ ਚੋਣ ਦੀ ਮਿਤੀ ਦਾ ਐਲਾਨ ਨਹੀਂ ਕੀਤਾ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਇੱਥੇ ਵੋਟਿੰਗ ਹੋ ਸਕਦੀ ਹੈ।
- PTC NEWS