Ludhiana West Bypoll 2025 Voting Highlights : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਸ਼ਾਮ 7 ਵਜੇ ਤੱਕ ਕਰੀਬ 51.33% ਵੋਟਿੰਗ ਹੋਈ : ਸਿਬਿਨ ਸੀ
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਸਵੇਰੇ 07:00 ਵਜੇ ਸ਼ੁਰੂ ਹੋਈ ਅਤੇ ਸੁਚਾਰੂ ਢੰਗ ਨਾਲ ਅੱਗੇ ਵਧੀ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਉਮੀਦਵਾਰਾਂ ਦੀ ਕਿਸਮਤ EVM 'ਚ ਬੰਦ ਹੋ ਗਈ ਹੈ। ਹੁਣ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 07:00 ਵਜੇ ਤੱਕ ਅਪਲੋਡ ਕੀਤੇ ਗਏ ਅੰਕੜਿਆਂ ਅਨੁਸਾਰ ਲਗਭਗ ਵੋਟਰ ਮਤਦਾਨ 51.33% ਹੈ।
ਲੁਧਿਆਣਾ ਦੇ ਵੈਸਟ ਹਲਕੇ ਦੇ ਵਿੱਚ ਮਾਡਲ ਗ੍ਰਾਮ ਦੇ ਮਾਲਵਾ ਸਕੂਲ ਦੇ ਵਿੱਚ ਵੋਟਿੰਗ ਦੇ ਦੌਰਾਨ ਹੋਇਆ ਹੰਗਾਮਾ
ਸੀਐੱਮ ਭਗਵੰਤ ਮਾਨ ਨੇ ਐਕਸ ’ਤੇ ਲੁਧਿਆਣਾ ਵਾਸੀਆਂ ਨੂੰ ਕਿਹਾ ਕਿ ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।
ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।
— Bhagwant Mann (@BhagwantMann) June 19, 2025
----
लुधियाना पश्चिमी के समझदार वोटरों से मेरी अपील है कि अपने वोट…
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦਾ ਪਰਿਵਾਰ ਵੋਟ ਪਾਉਣ ਲਈ ਪਹੁੰਚਿਆ
ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪਾਈ ਵੋਟ
ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਤੇ ਭਾਜਪਾ ਦੇ ਜੀਵਨ ਗੁਪਤਾ ਨੇ ਭੁਗਤਾਈ ਵੋਟ
ਸ਼ਾਮ 6 ਵਜੇ ਤੱਕ ਜਾਰੀ ਰਹੇਗਾ ਮਤਦਾਨ
'ਆਪ' ਉਮੀਦਵਾਰ ਸੰਜੀਵ ਅਰੋੜਾ ਆਪਣੀ ਵੋਟ ਪਾਉਣ ਲਈ ਲੁਧਿਆਣਾ ਦੇ ਗੁਰੂ ਨਾਨਕ ਸਕੂਲ ਪਹੁੰਚੇ
Ludhiana West Bypoll 2025 Voting Live Updates : ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਸਵੇਰ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੀਆਂ ਪਾਰਟੀਆਂ ਨੇ ਆਪਣੀ ਪੂਰੀ ਵਾਹ ਲਾਈ। ਪ੍ਰਚਾਰ ਦੇ ਆਖਰੀ ਦਿਨ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਰੋਡ ਸ਼ੋਅ ਕੀਤੇ। ਜਦਕਿ ਭਾਜਪਾ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਜਾ ਕੇ ਪ੍ਰਚਾਰ ਕੀਤਾ।
ਅੱਜ ਜ਼ਿਲ੍ਹੇ ’ਚ ਸ਼ਰਾਬ ਦੀਆਂ ਦੁਕਾਨਾਂ ਅਤੇ ਠੇਕੇ ਬੰਦ ਹਨ। ਇਹ 19 ਜੂਨ ਨੂੰ ਸ਼ਾਮ 6 ਵਜੇ ਤੱਕ ਬੰਦ ਰਹਿਣਗੇ। ਇੱਕ ਲੱਖ 74 ਹਜ਼ਾਰ ਵੋਟਰ ਵੋਟ ਪਾਉਣਗੇ। ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।
ਇਹ ਹਨ ਉਮੀਦਵਾਰ
'ਆਪ' ਨੇ ਉਦਯੋਗਪਤੀ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ 'ਚ ਉਤਾਰਿਆ ਹੈ, ਜਦਕਿ ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਹੈ। ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਹਨ ਅਤੇ ਅਕਾਲੀ ਦਲ ਨੇ ਪਰੋਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਬਣਾਇਆ ਹੈ।
ਕੁੱਲ 1.74 ਲੱਖ ਵੋਟਰ ਆਪਣੀ ਵੋਟ ਪਾਉਣ ਦੇ ਯੋਗ ਹਨ। ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਗਿਣਤੀ 23 ਜੂਨ ਨੂੰ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਨੇ ਪੁਸ਼ਟੀ ਕੀਤੀ ਕਿ 19 ਜੂਨ ਨੂੰ ਹਲਕੇ ਦੇ ਸਾਰੇ ਯੋਗ ਵੋਟਰਾਂ ਲਈ ਤਨਖਾਹ ਵਾਲੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਵਿੱਚ ਨਿੱਜੀ ਖੇਤਰ ਦੇ ਕਰਮਚਾਰੀ ਵੀ ਸ਼ਾਮਲ ਹਨ। ਇਸ ਨਿਰਦੇਸ਼ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਵਾਲੇ ਮਾਲਕਾਂ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਾਰਦਰਸ਼ਤਾ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ 60 ਚੌਕੀਆਂ ਸਥਾਪਤ ਕੀਤੀਆਂ ਹਨ ਅਤੇ ਖੇਤਰ ਭਰ ਵਿੱਚ 1,000 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ, 194 ਪੋਲਿੰਗ ਬੂਥਾਂ 'ਤੇ 235 ਹਾਈ-ਰੈਜ਼ੋਲਿਊਸ਼ਨ ਸੀਸੀਟੀਵੀ ਕੈਮਰੇ ਲਗਾਏ ਗਏ ਹਨ - ਜਿਸ ਵਿੱਚ 41 ਬਾਹਰੀ ਨਿਗਰਾਨੀ ਪੁਆਇੰਟ ਸ਼ਾਮਲ ਹਨ। ਵੋਟਿੰਗ ਪ੍ਰਕਿਰਿਆ ਦੀ ਲਾਈਵ ਨਿਗਰਾਨੀ ਕਰਨ ਲਈ ਸਾਰੇ ਕੈਮਰੇ ਹਾਈ-ਸਪੀਡ ਇੰਟਰਨੈਟ ਰਾਹੀਂ ਜੁੜੇ ਹੋਏ ਹਨ।
ਕਾਬਿਲੇਗੌਰ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : Ludhiana ’ਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਤੇ ਪੁਲਿਸ ਵਿਚਾਲੇ ਝੜਪ ; ਆਸ਼ੂ ਨੇ ਕਿਹਾ- ਪੁਲਿਸ ਲੈ ਰਹੀ ਗੁੰਡਾਗਰਦੀ ਦਾ ਸਹਾਰਾ
- PTC NEWS