ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 21 ਜੂਨ ਨੂੰ ਜਾਵੇਗਾ ਪਾਕਿ ਜਾਵੇਗਾ ਸ਼ਰਧਾਲੂਆਂ ਦਾ ਜਥਾ
Maharaja Ranjit Singh death anniversary : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਮੂਲੀਅਤ ਕਰਨ ਦੇ ਨਾਲ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 340 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 317 ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 23 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ ਅਤੇ ਅੱਜ ਜੱਥੇ ਨਾਲ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡੇ ਗਏ ਹਨ। ਇਹ ਜਥਾ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।
ਇਸ ਮੌਕੇ ਜੱਥੇ ਨਾਲ ਜਾਣ ਵਾਲੇ ਸ਼ਰਧਾਲੂ ਬੇਹਦ ਖੁਸ਼ ਨਜ਼ਰ ਆਏ ਕਿ ਉਨ੍ਹਾਂ ਨੂੰ ਸਿੱਖ ਕੌਮ ਤੋਂ ਵਿਛੜੇ ਪਾਵਨ ਗੁਰਧਾਮਾਂ ਦੇ ਦਰਸ਼ਨਾ ਦਾ ਸੁਭਾਗ ਪ੍ਰਾਪਤ ਹੋਇਆ ਹੈ, ਦੂਜੇ ਪਾਸੇ ਜਿਹੜੇ ਸ਼ਰਧਾਲੂਆਂ ਦੇ ਵੀਜੇ ਕੱਟ ਦਿੱਤੇ ਗਏ ਉਹ ਬੇਹੱਦ ਨਿਰਾਸ਼ ਨਜਰ ਆਏ।
- PTC NEWS