Thu, Nov 12, 2026
Whatsapp

Ajit Pawar Funeral Highlights : ਪੰਜ ਤੱਤਾਂ ’ਚ ਵਿਲੀਨ ਹੋਏ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ, ਪੁੱਤਰਾਂ ਨੇ ਚਿਖਾ ਨੂੰ ਦਿੱਤੀ ਅਗਨੀ

Ajit Pawar Plane Crash : ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਦੌਰਾਨ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਸੀ, ਜਿਸ ਦੌਰਾਨ ਪੰਜ ਲੋਕਾਂ ਦੀ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ। ਇਨ੍ਹਾਂ ਵਿੱਚ ਤਿੰਨ ਯਾਤਰੀ ਅਤੇ ਦੋ ਪਾਇਲਟ ਸ਼ਾਮਲ ਹਨ।

Reported by:  PTC News Desk  Edited by:  KRISHAN KUMAR SHARMA -- January 28th 2026 09:44 AM -- Updated: January 29th 2026 12:25 PM
Ajit Pawar Funeral Highlights : ਪੰਜ ਤੱਤਾਂ ’ਚ ਵਿਲੀਨ ਹੋਏ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ, ਪੁੱਤਰਾਂ ਨੇ ਚਿਖਾ ਨੂੰ ਦਿੱਤੀ ਅਗਨੀ

Ajit Pawar Funeral Highlights : ਪੰਜ ਤੱਤਾਂ ’ਚ ਵਿਲੀਨ ਹੋਏ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ, ਪੁੱਤਰਾਂ ਨੇ ਚਿਖਾ ਨੂੰ ਦਿੱਤੀ ਅਗਨੀ

  • 12:25 PM, Jan 29 2026
    ਅਜੀਤ ਪਵਾਰ ਦੇ ਪੁੱਤਰ ਪਾਰਥ ਨੇ ਦਿੱਤੀ ਚਿਖਾ ਨੂੰ ਅਗਨੀ

    ਐਨਸੀਪੀ ਨੇਤਾ ਅਜੀਤ ਪਵਾਰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਅਜੀਤ ਪਵਾਰ ਦੇ ਪੁੱਤਰਾਂ, ਪਾਰਥ ਪਵਾਰ ਅਤੇ ਜੈ ਪਵਾਰ ਨੇ ਚਿਤਾ ਨੂੰ ਅਗਨੀ ਦੇ ਕੇ ਆਪਣੇ ਪਿਤਾ ਦਾ ਅੰਤਿਮ ਸਸਕਾਰ ਕੀਤਾ।

  • 12:19 PM, Jan 29 2026
    ਪੰਜ ਤੱਤਾਂ ’ਚ ਵਿਲੀਨ ਹੋਏ ਮਹਾਰਾਸ਼ਟਰ ਦੇ ਡਿਪਟੀ CM ਅਜੀਤ ਪਵਾਰ
    • ਪਰਿਵਾਰ ਸਣੇ ਸਿਆਸੀ ਸ਼ਖਸੀਅਤਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ 
    • ਬੀਤੇ ਦਿਨ ਪੁਣੇ ਦੇ ਬਾਰਾਮਤੀ 'ਚ ਜਹਾਜ਼ ਹਾਦਸੇ 'ਚ ਡਿਪਟੀ CM ਸਣੇ 5 ਲੋਕਾਂ ਦੀ ਹੋਈ ਸੀ ਮੌਤ
  • 11:42 AM, Jan 29 2026
    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਰਾਮਤੀ ’ਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਦਿੱਤੀ ਅੰਤਿਮ ਸ਼ਰਧਾਂਜਲੀ



  • 11:29 AM, Jan 29 2026
    ਅਮਿਤ ਸ਼ਾਹ ਅਜੀਤ ਪਵਾਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪਹੁੰਚੇ

    ਗ੍ਰਹਿ ਮੰਤਰੀ ਅਮਿਤ ਸ਼ਾਹ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੇ ਅੰਤਿਮ ਸੰਸਕਾਰ ਲਈ ਵਿਦਿਆ ਪ੍ਰਤਿਸ਼ਠਾਨ ਮੈਦਾਨ ਪਹੁੰਚੇ ਹਨ। ਪਹੁੰਚ ਕੇ ਅਮਿਤ ਸ਼ਾਹ ਨੇ ਪਵਾਰ ਪਰਿਵਾਰ ਦੇ ਮੁਖੀ ਸ਼ਰਦ ਪਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।

Ajit Pawar Died in Plane Crash : ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਉਪ ਮੁੱਖ ਮੰਤਰੀ ਅਜੀਤ ਪਵਾਰ ਨੂੰ ਲੈ ਕੇ ਜਾ ਰਿਹਾ ਇੱਕ ਜਹਾਜ਼ ਲੈਂਡ ਕਰ ਰਿਹਾ ਸੀ। ਅਜੀਤ ਪਵਾਰ ਦੀ ਮੌਤ ਦੀਆਂ ਰਿਪੋਰਟਾਂ ਵੀ ਸਾਹਮਣੇ ਆ ਰਹੀਆਂ ਹਨ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਜਹਾਜ਼ ਨੂੰ ਐਮਰਜੈਂਸੀ ਲੈਂਡਿੰਗ ਦੌਰਾਨ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਸੀ, ਜਿਸ ਦੌਰਾਨ ਪੰਜ ਲੋਕਾਂ ਦੀ ਮੌਤ ਹੋਣ ਬਾਰੇ ਕਿਹਾ ਜਾ ਰਿਹਾ ਹੈ। ਇਨ੍ਹਾਂ ਵਿੱਚ ਤਿੰਨ ਯਾਤਰੀ ਅਤੇ ਦੋ ਪਾਇਲਟ ਸ਼ਾਮਲ ਹਨ। ਇਹ ਜਾਣਕਾਰੀ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (DGCA) ਤੋਂ ਪ੍ਰਾਪਤ ਸ਼ੁਰੂਆਤੀ ਜਾਣਕਾਰੀ 'ਤੇ ਅਧਾਰਤ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਸਨ।

ਖਬਰ ਅਪਡੇਟ ਜਾਰੀ...

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK