Wed, Nov 18, 2026
Whatsapp

ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ 'ਚ NIA ਦੀ ਵੱਡੀ ਕਾਰਵਾਈ, ਅਮਰੀਕਾ ਤੋਂ ਡਿਪੋਰਟ ਹੋਇਆ ਮੁਲਜ਼ਮ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਕੌਮੀ ਜਾਂਚ ਏਜੰਸੀ ਨੇ ਪੰਜਾਬ ਦੇ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕਾ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Reported by:  PTC News Desk  Edited by:  Amritpal Singh -- November 18th 2026 06:20 PM
ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ 'ਚ NIA ਦੀ ਵੱਡੀ ਕਾਰਵਾਈ, ਅਮਰੀਕਾ ਤੋਂ ਡਿਪੋਰਟ ਹੋਇਆ ਮੁਲਜ਼ਮ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ 'ਚ NIA ਦੀ ਵੱਡੀ ਕਾਰਵਾਈ, ਅਮਰੀਕਾ ਤੋਂ ਡਿਪੋਰਟ ਹੋਇਆ ਮੁਲਜ਼ਮ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Rajpura Shambhu railway blast case: ਕੌਮੀ ਜਾਂਚ ਏਜੰਸੀ ਨੇ ਪੰਜਾਬ ਦੇ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕਾ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰਤ ਬਿਆਨ ਮੁਤਾਬਕ ਪਾਬੰਦੀਸ਼ੁਦਾ ਜਥੇਬੰਦੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਇਸ ਕਥਿਤ ਸਮਰਥਕ ਨੂੰ ਬੁੱਧਵਾਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਦਿਆਂ ਹੀ ਹਿਰਾਸਤ ਵਿੱਚ ਲਿਆ ਗਿਆ।

NIA ਮੁਤਾਬਕ ਮੁਲਜ਼ਮ ਸੁਰਿੰਦਰ ਸਿੰਘ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ। ਭਾਰਤ ਅਤੇ ਅਮਰੀਕਾ ਦੀਆਂ ਸਰਕਾਰਾਂ ਦੇ ਆਪਸੀ ਤਾਲਮੇਲ ਸਦਕਾ ਉਸ ਨੂੰ ਭਾਰਤ ਡਿਪੋਰਟ ਕੀਤਾ ਗਿਆ, ਜਿਸ ਮਗਰੋਂ ਦਿੱਲੀ ਹਵਾਈ ਅੱਡੇ 'ਤੇ ਉਤਰਦਿਆਂ ਹੀ ਏਜੰਸੀ ਦੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਜਾਂਚ ਦੌਰਾਨ NIA ਵੱਲੋਂ ਸੁਰਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਮੁਤਾਬਕ ਮੁਲਜ਼ਮ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਅਪ੍ਰੈਲ 2026 ਵਿੱਚ ਹੋਇਆ ਸੀ ਰੇਲਵੇ ਲਾਈਨ 'ਤੇ ਧਮਾਕਾ

ਇਹ ਗ੍ਰਿਫ਼ਤਾਰੀ 27 ਅਪ੍ਰੈਲ, 2026 ਨੂੰ ਪੰਜਾਬ ਦੇ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (DFCCIL) ਦੀ ਰੇਲਵੇ ਲਾਈਨ 'ਤੇ ਹੋਏ ਧਮਾਕੇ ਨਾਲ ਸਬੰਧਤ ਹੈ। ਜਾਂਚ ਏਜੰਸੀਆਂ ਨੇ ਇਲਜ਼ਾਮ ਲਾਇਆ ਹੈ ਕਿ ਇਹ ਧਮਾਕਾ KZF ਦੇ ਕਾਰਕੁਨਾਂ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ, ਫ਼ਿਰਕੂ ਸਦਭਾਵਨਾ ਨੂੰ ਠੇਸ ਪਹੁੰਚਾਉਣ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਵੱਡੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ।

ਸੋਸ਼ਲ ਮੀਡੀਆ 'ਤੇ ਧਮਾਕੇ ਦੀ ਵਡਿਆਈ ਕਰਨ ਦੇ ਇਲਜ਼ਾਮ

ਏਜੰਸੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਧਮਾਕੇ ਤੋਂ ਬਾਅਦ ਸੁਰਿੰਦਰ ਸਿੰਘ ਨੇ ਕਥਿਤ ਤੌਰ 'ਤੇ ਫੇਸਬੁੱਕ 'ਤੇ ਇੱਕ ਵੀਡੀਓ ਅਪਲੋਡ ਕਰਕੇ ਇਸ ਘਟਨਾ ਦੀ ਵਡਿਆਈ ਕੀਤੀ ਸੀ ਅਤੇ ਸਾਜ਼ਿਸ਼ ਵਿੱਚ ਸ਼ਾਮਲ ਲੋਕਾਂ ਦਾ ਸਮਰਥਨ ਕੀਤਾ ਸੀ। ਰਿਪੋਰਟਾਂ ਮੁਤਾਬਕ ਮੁਲਜ਼ਮ ਨੇ ਇਸ ਵੀਡੀਓ ਵਿੱਚ ਧਮਾਕੇ ਨੂੰ ਅੰਜਾਮ ਦਿੰਦੇ ਸਮੇਂ ਮਾਰੇ ਗਏ ਮੁਲਜ਼ਮ ਜਗਰੂਪ ਸਿੰਘ ਦੀ ਪ੍ਰਸ਼ੰਸਾ ਕਰਦਿਆਂ ਉਸ ਨੂੰ ਸ਼ਹੀਦ ਵਜੋਂ ਪੇਸ਼ ਕੀਤਾ ਸੀ। NIA ਨੇ ਇਹ ਵੀ ਇਲਜ਼ਾਮ ਲਾਇਆ ਹੈ ਕਿ ਸੁਰਿੰਦਰ ਸਿੰਘ ਨੇ ਪਾਬੰਦੀਸ਼ੁਦਾ ਜਥੇਬੰਦੀ KZF ਨੂੰ "ਕੌਮੀ ਜਥੇਬੰਦੀ" ਦੱਸਿਆ ਸੀ ਅਤੇ ਨਾਮਜ਼ਦ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਟਾ ਨੂੰ "ਕੌਮ ਦਾ ਜਰਨੈਲ" ਕਹਿ ਕੇ ਸੰਬੋਧਨ ਕੀਤਾ ਸੀ।

ਵਿਦੇਸ਼ੀ ਨੈੱਟਵਰਕ ਦੀ ਜਾਂਚ ਜਾਰੀ

ਸੁਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਨਾਲ ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ ਵਿੱਚ ਹੁਣ ਤੱਕ ਫੜੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ। NIA ਨੇ ਸਪੱਸ਼ਟ ਕੀਤਾ ਹੈ ਕਿ ਇਸ ਵੱਡੀ ਸਾਜ਼ਿਸ਼ ਦੀ ਤਹਿ ਤੱਕ ਜਾਣ ਲਈ ਅਗਲੇਰੀ ਜਾਂਚ ਲਗਾਤਾਰ ਜਾਰੀ ਹੈ। ਜਾਂਚ ਟੀਮਾਂ ਵੱਲੋਂ ਇਸ ਮਾਮਲੇ ਨਾਲ ਜੁੜੇ ਵਿਦੇਸ਼ ਬੈਠੇ ਸਹਿਯੋਗੀਆਂ ਦੀ ਭੂਮਿਕਾ, ਫੰਡਿੰਗ ਦੇ ਸਰੋਤਾਂ ਅਤੇ ਅੱਤਵਾਦੀ ਸਹਾਇਤਾ ਨੈੱਟਵਰਕ ਨੂੰ ਖ਼ਤਮ ਕਰਨ ਲਈ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK