Chandigarh Advisor Post Abolished : ਮੇਅਰ ਦੀਆਂ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਸਲਾਹਕਾਰ ਦਾ ਅਹੁਦਾ ਕੀਤਾ ਖਤਮ
Chandigarh Advisor Post Abolished : ਹੁਣ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਲਾਹਕਾਰ ਦਾ ਅਹੁਦਾ ਖ਼ਤਮ ਕਰਕੇ ਮੁੱਖ ਸਕੱਤਰ ਦੇ ਅਹੁਦੇ ’ਤੇ ਨਿਯੁਕਤੀ ਕੀਤੀ ਜਾਵੇਗੀ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਯੂਟੀ ਵਿੱਚ ਮੁੱਖ ਸਕੱਤਰ ਦਾ ਅਹੁਦਾ ਸਿਰਜਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
ਕੇਂਦਰ ਸਰਕਾਰ ਨੇ ਯੂਟੀ ਪ੍ਰਸ਼ਾਸਨ ਵਿੱਚ ਪਹਿਲਾਂ ਹੀ ਮਨਜ਼ੂਰ ਆਈਏਐਸ ਅਸਾਮੀਆਂ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਆਈਏਐਸ ਦੀਆਂ ਮੌਜੂਦਾ ਨੌਂ ਅਸਾਮੀਆਂ ਦੀ ਥਾਂ ਦੋ ਨਵੀਆਂ ਅਸਾਮੀਆਂ ਬਣਾ ਕੇ ਕੁੱਲ 11 ਆਈਏਐਸ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਨਵੀਆਂ ਅਸਾਮੀਆਂ ਵਿੱਚ ਸਕੱਤਰ ਸ਼ਹਿਰੀ ਯੋਜਨਾ ਅਤੇ ਸਮਾਰਟ ਸਿਟੀ ਅਤੇ ਆਬਕਾਰੀ ਕਮਿਸ਼ਨਰ ਦੀਆਂ ਅਸਾਮੀਆਂ ਸ਼ਾਮਲ ਹਨ। ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਮੁੱਖ ਸਕੱਤਰ ਨੂੰ ਤਬਦੀਲ ਕਰਨ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।
ਦੂਜੇ ਪਾਸੇ ਪਿਛਲੇ ਕੁਝ ਸਮੇਂ ਤੋਂ ਯੂਟੀ ਪ੍ਰਸ਼ਾਸਨ ’ਤੇ ਯੂਟੀ ਕੇਡਰ ਦੇ ਅਫ਼ਸਰਾਂ ਦਾ ਦਬਦਬਾ ਬਣਿਆ ਹੋਇਆ ਹੈ। ਦੋ ਨਵੀਆਂ ਅਸਾਮੀਆਂ 'ਤੇ ਨਿਯੁਕਤੀਆਂ ਹੁਣ ਕੇਂਦਰ ਤੋਂ ਹੀ ਹੋਣ ਦੀ ਉਮੀਦ ਹੈ। ਇਸ ਬਦਲਾਅ ਨੂੰ ਆਉਣ ਵਾਲੇ ਸਮੇਂ ਵਿੱਚ ਇੱਕ ਵੱਡੀ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : School Open In Punjab : ਕੜਾਕੇ ਦੀ ਠੰਢ ਵਿਚਾਲੇ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ ਪੰਜਾਬ ’ਚ ਸਕੂਲ; ਨਹੀਂ ਕੀਤਾ ਗਿਆ ਸਕੂਲਾਂ ਦੇ ਸਮੇਂ ’ਚ ਬਦਲਾਅ
- PTC NEWS