Sun, Jun 14, 2026
Whatsapp

Amritsar Counter Intelligence ਨੂੰ ਮਿਲੀ ਵੱਡੀ ਸਫਲਤਾ; ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਪੰਜਾਬ ਪਹੁੰਚਾਉਣ ਲਈ ਹਥਿਆਰਾਂ ਅਤੇ ਗੋਲਾ ਬਾਰੂਦ ਦੀਆਂ ਖੇਪਾਂ ਦਿੱਤੀਆਂ ਗਈਆਂ ਸਨ।

Reported by:  PTC News Desk  Edited by:  Aarti -- May 21st 2026 10:37 AM -- Updated: May 21st 2026 04:05 PM
Amritsar Counter Intelligence ਨੂੰ ਮਿਲੀ ਵੱਡੀ ਸਫਲਤਾ; ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Amritsar Counter Intelligence ਨੂੰ ਮਿਲੀ ਵੱਡੀ ਸਫਲਤਾ; ਨਸ਼ੀਲੇ ਪਦਾਰਥਾਂ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Amritsar Counter Intelligence News : ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੌਬੀ ਸਿੰਘ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਰੋਖੇ, ਅਜਨਾਲਾ (ਅੰਮ੍ਰਿਤਸਰ),ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ 02 ਐਫ਼ਸੀ 8820) ਵੀ ਜ਼ਬਤ ਕੀਤਾ ਹੈ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ  ਹਥਿਆਰ/ਗੋਲਾ ਸਿੱਕੇ ਦੀਆਂ ਖੇਪਾਂ ਪ੍ਰਾਪਤ ਹੋਈਆਂ ਸਨ ਜੋ, ਸੂਬੇ ਵਿੱਚ ਅੱਗੇ ਡਿਲੀਵਰ ਕੀਤੀਆਂ ਜਾਣੀਆਂ ਸਨ ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਬੌਬੀ ਅਤੇ ਹਰਜੀਤ ਨੂੰ ਹਾਲ ਹੀ ਵਿੱਚ ਹਥਿਆਰ/ਗੋਲੀ ਸਿੱਕੇ ਦੀ ਖੇਪ ਪ੍ਰਾਪਤ ਹੋਈ ਹੈ, ਜਿਸਨੂੰ ਉਹ  ਆਪਣੇ ਮੋਟਰਸਾਈਕਲ ’ਤੇ ਅੰਮ੍ਰਿਤਸਰ ਹਾਈਵੇਅ ਦੇ ਬਾਈਪਾਸ ’ਤੇ ਸਥਿਤ ਪਿੰਡ ਕਾਲੇ ਘਣੂਪੁਰ ਦੇ ਨੇੜੇ ਅੱਗੇ ਕਿਸੇ ਹੋਰ ਕਾਰਕੁੰਨ ਤੱਕ ਪਹੁੰਚਾਉਣ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਦੇ ਆਲੇ-ਦੁਆਲੇ ਨਾਕਾਬੰਦੀ ਕੀਤੀ ਅਤੇ ਪਿੰਡ ਕਾਲੇ ਘਣੂਪੁਰ ਨੇੜਲੇ ਬਾਈਪਾਸ ’ਤੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪਹਿਲਾਂ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪਰ ਬਾਅਦ ਵਿੱਚ ਮੁਲਜ਼ਮ ਬੌਬੀ ਸਿੰਘ ਦੇ ਇਕਬਾਲੀਆ ਬਿਆਨ ’ਤੇ ਪਿੰਡ ਭਾਕਾ ਤਾਰਾ ਸਿੰਘ ਤੋਂ 5.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਅਤੇ ਮਾਡਿਊਲ ਦੇ ਹੋਰ ਕਾਰਕੁੰਨਾਂ ਦੀ ਪਛਾਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। 

ਇਸ ਸਬੰਧ ਵਿੱਚ ਐਫਆਈਆਰ ਨੰਬਰ 35 17-05-2026 ਨੂੰ ਅਸਲਾ ਐਕਟ ਦੀ ਧਾਰਾ 25, 25(1)(ਏ) ਅਤੇ 25(8) ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ, ਅਤੇ ਬਾਅਦ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21 ਵੀ ਜੋੜ ਦਿੱਤੀ ਗਈ ਹੈ।

ਇਹ ਵੀ ਪੜ੍ਹੋ  : School Summer Vacations 2026 : ਸਿੱਖਿਆ ਵਿਭਾਗ ਵੱਲੋਂ ਵੱਡਾ ਫੈਸਲਾ; ਵਧਦੀ ਗਰਮੀ ਦੇ ਚੱਲਦੇ ਇਸ ਦਿਨ ਤੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK