Mon, Apr 20, 2026
Whatsapp

Jammu kashmir ਦੇ ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ; ਹੁਣ ਤੱਕ 20 ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਵੱਧਣ ਦਾ ਖਦਸ਼ਾ

ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ 10 ਵਜੇ ਦੇ ਕਰੀਬ ਹੋਇਆ। ਬੱਸ ਊਧਮਪੁਰ ਦੇ ਰਾਮਬਨ-ਬਨਿਹਾਲ ਸੜਕ 'ਤੇ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Reported by:  PTC News Desk  Edited by:  Aarti -- April 20th 2026 10:55 AM -- Updated: April 20th 2026 12:16 PM
Jammu kashmir ਦੇ ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ; ਹੁਣ ਤੱਕ 20 ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਵੱਧਣ ਦਾ ਖਦਸ਼ਾ

Jammu kashmir ਦੇ ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ; ਹੁਣ ਤੱਕ 20 ਲੋਕਾਂ ਦੀ ਮੌਤ, ਮੌਤਾਂ ਦੀ ਗਿਣਤੀ ਵੱਧਣ ਦਾ ਖਦਸ਼ਾ

Jammu kashmir Bus accident News : ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 15 ਤੋਂ ਵੱਧ ਕੇ 20 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਸਵੇਰੇ ਰਾਮਨਗਰ ਖੇਤਰ ਦੇ ਕਾਗੋਟ ਪਿੰਡ ਨੇੜੇ ਵਾਪਰਿਆ ਜਦੋਂ ਇੱਕ ਯਾਤਰੀ ਬੱਸ ਪਹਾੜੀ ਸੜਕ 'ਤੇ ਕੰਟਰੋਲ ਗੁਆ ਬੈਠੀ ਅਤੇ ਡੂੰਘੀ ਖੱਡ ਵਿੱਚ ਡਿੱਗ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ 10 ਵਜੇ ਦੇ ਕਰੀਬ ਹੋਇਆ। ਬੱਸ ਊਧਮਪੁਰ ਦੇ ਰਾਮਬਨ-ਬਨਿਹਾਲ ਸੜਕ 'ਤੇ ਜੰਮੂ ਤੋਂ ਸ਼੍ਰੀਨਗਰ ਜਾ ਰਹੀ ਸੀ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਪੁਲਿਸ ਅਤੇ ਫੌਜ ਦੇ ਜਵਾਨ ਵੀ ਮੌਕੇ 'ਤੇ ਪਹੁੰਚ ਗਏ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਸ਼ਾਸਨ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਇਹ ਵੀ ਪੜ੍ਹੋ  : Kurukshetra News : 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ; ਹੋਈ ਦਰਦਨਾਕ ਮੌਤ, ਜਾਣੋ ਪੂਰਾ ਮਾਮਲਾ

- PTC NEWS

Top News view more...

Latest News view more...

PTC NETWORK
PTC NETWORK