Thu, Apr 30, 2026
Whatsapp

Amritsar ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ; 4.108 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ 2 ਕਾਬੂ

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਇਹ ਮੁਲਜ਼ਮ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਲਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ।

Reported by:  PTC News Desk  Edited by:  Aarti -- April 30th 2026 03:35 PM
Amritsar ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ; 4.108 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ 2 ਕਾਬੂ

Amritsar ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ; 4.108 ਕਿਲੋ ਹੈਰੋਇਨ ਤੇ 4 ਪਿਸਤੌਲ ਸਮੇਤ 2 ਕਾਬੂ

Amritsar News : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਂਗਸਟਰ ਨੈੱਟਵਰਕ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 4.108 ਕਿਲੋਗ੍ਰਾਮ ਹੈਰੋਇਨ, 4 ਆਧੁਨਿਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸੰਪਰਕ ਵਿੱਚ ਸਨ। ਇਹ ਮੁਲਜ਼ਮ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਲਈ ਨਸ਼ੇ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਪੁਲਿਸ ਵੱਲੋਂ ਥਾਣਾ ਛਾਉਣੀ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਤਰਸੇਮ ਸਿੰਘ ਉਰਫ ਕਹਿਰੋ ਉਰਫ ਪਹਿਲਵਾਨ, ਵਾਸੀ ਤਰਨਤਾਰਨ, ਸ਼ਾਮਲ ਹੈ ਜਿਸ ਖਿਲਾਫ ਪਹਿਲਾਂ ਹੀ 16 ਮਾਮਲੇ ਦਰਜ ਹਨ। ਦੂਜਾ ਮੁਲਜ਼ਮ ਅਰਸ਼ਦੀਪ ਸਿੰਘ ਹੈ ਜੋ ਨੌਜਵਾਨ ਉਮਰ ਦਾ ਹੈ ਅਤੇ ਮਜ਼ਦੂਰੀ ਕਰਦਾ ਸੀ। ਪੁਲਿਸ ਮੁਤਾਬਕ ਮੁੱਖ ਸਰਗਨਾ ਗੁਰਪ੍ਰੀਤ ਸਿੰਘ ਉਰਫ ਕਿਸ਼ਨ ਹੈ ਜੋ ਵਿਦੇਸ਼ ਬੈਠ ਕੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ ਅਤੇ ਇਸ ਖਿਲਾਫ ਵੀ ਕਈ ਮਾਮਲੇ ਦਰਜ ਹਨ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਅਤੇ ਸਰਹੱਦ ਪਾਰ ਬੈਠੇ ਅਪਰਾਧੀ ਨੌਜਵਾਨਾਂ ਨੂੰ ਪੈਸੇ ਅਤੇ ਵਿਦੇਸ਼ ਭੇਜਣ ਦੇ ਲਾਲਚ ਨਾਲ ਜੁਰਮ ਦੇ ਰਾਹ ਪਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਰਸਤੇ ‘ਤੇ ਲਿਆਉਣ। ਪੁਲਿਸ ਹੁਣ ਇਸ ਮਾਡਿਊਲ ਦੇ ਅਗਲੇ ਅਤੇ ਪਿਛਲੇ ਸਬੰਧ ਖੰਗਾਲ ਰਹੀ ਹੈ ਅਤੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ  : Bathinda ਦੇ ਰਾਮਪੁਰਾ ਫੂਲ ਦੇ ਭਗਤਾ ਭਾਈ ’ਚ ਵਾਪਰਿਆ ਭਿਆਨਕ ਹਾਦਸਾ; ਕੋਲਡ ਸਟੋਰ ਦੀ ਡਿੱਗੀ ਇਮਾਰਤ, 1 ਦੀ ਮੌਤ

- PTC NEWS

Top News view more...

Latest News view more...

PTC NETWORK
PTC NETWORK