ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ ਫੇਰਬਦਲ
Mansa News: ਮਾਨਸਾ ਵਿਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਇਨਸਾਫ਼ ਲਈ ਚੱਲ ਰਹੇ ਮੋਰਚੇ ਵਿਚਾਲੇ ਪੁਲਿਸ ਵਿਭਾਗ ਵੱਲੋਂ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਤਹਿਤ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸਬ-ਡਵੀਜ਼ਨਾਂ ਦੇ ਡੀ. ਐੱਸ. ਪੀ. ਬਦਲ ਦਿੱਤੇ ਗਏ ਹਨ।
ਦੱਸ ਦਈਏ ਕਿ ਮਾਨਸਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦਾ ਵਾਧੂ ਚਾਰਜ ਡੀ.ਐੱਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਨੂੰ ਦਿੱਤਾ ਗਿਆ ਸੀ। ਹੁਣ ਗੁਰਪ੍ਰਤਾਪ ਸਿੰਘ ਨੂੰ ਮਾਨਸਾ ਦਾ ਡੀ.ਐੱਸ.ਪੀ. ਲਗਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਬਠਿੰਡਾ ਦਿਹਾਤੀ ਦੇ ਡੀ.ਐੱਸ.ਪੀ. ਹਰਵਿੰਦਰ ਸਿੰਘ ਸਰਾਂ ਨੂੰ ਡੀ.ਐੱਸ.ਪੀ. ਸਰਦੂਲਗੜ੍ਹ ਅਤੇ ਬਠਿੰਡਾ ਦੀ ਸਪੈਸ਼ਲ ਬਰਾਂਚ ਦੇ ਡੀ.ਐੱਸ.ਪੀ. ਸਰਬਜੀਤ ਸਿੰਘ ਬਰਾੜ ਨੂੰ ਡੀ.ਐੱਸ.ਪੀ. ਬੁਢਲਾਡਾ ਨਿਯੁਕਤ ਕੀਤਾ ਗਿਆ ਹੈ।
ਬੁਢਲਾਡਾ ਦੇ ਡੀ.ਐੱਸ.ਪੀ. ਸਿਕੰਦਰ ਸਿੰਘ ਦਾ ਤਬਾਦਲਾ ਸੰਗਰੂਰ ਦੀ ਲੱਡਾ ਕੋਠੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਐੱਸ.ਪੀ ਪੱਧਰ ਦੇ ਅਧਿਕਾਰੀਆਂ ਨੂੰ ਵੀ ਆਰਜ਼ੀ ਤੌਰ ’ਤੇ ਮਾਨਸਾ ਵਿਚ ਤਾਇਨਾਤ ਕੀਤਾ ਗਿਆ ਹੈ।
- PTC NEWS