Mon, Oct 5, 2026
Whatsapp

ਮੈਡ ਸੰਧੂ ਕਤਲ ਕੇਸ 'ਚ ਵੱਡਾ ਖੁਲਾਸਾ : 8 ਮਹੀਨੇ ਪਹਿਲਾਂ ਹੀ ਪੁਲਿਸ ਨੂੰ ਮਿਲਿਆ ਸੀ ਹੱਤਿਆ ਦੀ ਸਾਜ਼ਿਸ਼ ਦਾ ਇਨਪੁਟ !

ਮੈਡ ਸੰਧੂ ਅਤੇ ਇੱਕ ਹੋਰ ਪੰਜਾਬੀ ਇੰਫਲੂਐਂਸਰ ਕਈ ਮਹੀਨਿਆਂ ਤੋਂ ਗੈਂਗਸਟਰ ਗੋਲਡੀ ਢਿੱਲੋਂ ਦੇ ਨਿਸ਼ਾਨੇ 'ਤੇ ਸਨ

Reported by:  PTC News Desk  Edited by:  Jaswinder Kaur -- October 05th 2026 01:58 PM
ਮੈਡ ਸੰਧੂ ਕਤਲ ਕੇਸ 'ਚ ਵੱਡਾ ਖੁਲਾਸਾ : 8 ਮਹੀਨੇ ਪਹਿਲਾਂ ਹੀ ਪੁਲਿਸ ਨੂੰ ਮਿਲਿਆ ਸੀ ਹੱਤਿਆ ਦੀ ਸਾਜ਼ਿਸ਼ ਦਾ ਇਨਪੁਟ !

ਮੈਡ ਸੰਧੂ ਕਤਲ ਕੇਸ 'ਚ ਵੱਡਾ ਖੁਲਾਸਾ : 8 ਮਹੀਨੇ ਪਹਿਲਾਂ ਹੀ ਪੁਲਿਸ ਨੂੰ ਮਿਲਿਆ ਸੀ ਹੱਤਿਆ ਦੀ ਸਾਜ਼ਿਸ਼ ਦਾ ਇਨਪੁਟ !

ਮੈਡ ਸੰਧੂ ਦੇ ਕਤਲ ਮਾਮਲਾ : ਪੰਜਾਬੀ ਇੰਫਲੂਐਂਸਰ ਮੈਡ ਸੰਧੂ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਮੈਡ ਸੰਧੂ ਅਤੇ ਇੱਕ ਹੋਰ ਪੰਜਾਬੀ ਇੰਫਲੂਐਂਸਰ ਕਈ ਮਹੀਨਿਆਂ ਤੋਂ ਗੈਂਗਸਟਰ ਗੋਲਡੀ ਢਿੱਲੋਂ ਦੇ ਨਿਸ਼ਾਨੇ 'ਤੇ ਸਨ। ਇਸ ਦੀ ਜਾਣਕਾਰੀ ਕਰੀਬ 8 ਮਹੀਨੇ ਪਹਿਲਾਂ ਹੀ ਮੁਹਾਲੀ ਪੁਲਿਸ ਦੀ ਪੁੱਛਗਿੱਛ ਦੌਰਾਨ ਸਾਹਮਣੇ ਆ ਗਈ ਸੀ। ਉਸ ਸਮੇਂ ਮੁਹਾਲੀ ਪੁਲਿਸ ਨੇ ਗੋਲਡੀ ਢਿੱਲੋਂ ਨਾਲ ਜੁੜੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਸ਼ੂਟਰਾਂ ਨੇ ਦੱਸਿਆ ਸੀ ਕਿ ਪੰਜਾਬ 'ਚ ਦੋ ਇੰਫਲੂਐਂਸਰਾਂ ਦੇ ਕਤਲ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਸ਼ੂਟਰਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਮੈਡ ਸੰਧੂ ਅਤੇ ਦੂਜੇ ਇੰਫਲੂਐਂਸਰ ਨੂੰ ਨਿਸ਼ਾਨਾ ਬਣਾਉਣ ਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਦੇ ਇਸ਼ਾਰੇ 'ਤੇ ਤੈਅ ਕੀਤੀ ਗਈ ਸੀ।

ਦੱਸ ਦੇਈਏ ਕਿ ਅੰਮ੍ਰਿਤਸਰ 'ਚ ਮੈਡ ਸੰਧੂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਢਿੱਲੋਂ ਨੇ ਲਈ ਹੈ। ਉਸ ਦੀ ਇੱਕ ਰਿਕਾਰਡਿੰਗ ਵੀ ਸਾਹਮਣੇ ਆਈ ਹੈ, ਜਿਸ ਦੀ ਪੁਲਿਸ ਪੱਧਰ 'ਤੇ ਜਾਂਚ ਕੀਤੀ ਜਾ ਰਹੀ ਹੈ। ਅਜਿਹੇ 'ਚ ਕਰੀਬ 8 ਮਹੀਨੇ ਪਹਿਲਾਂ ਮੁਹਾਲੀ ਪੁਲਿਸ ਦੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਇਹ ਇਨਪੁਟ ਹੁਣ ਇਸ ਕਤਲ ਮਾਮਲੇ ਦੀ ਜਾਂਚ 'ਚ ਇੱਕ ਅਹਿਮ ਕੜੀ ਬਣ ਗਿਆ ਹੈ।

ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਕਰੀਬ ਅੱਠ ਮਹੀਨੇ ਪਹਿਲਾਂ ਹੀ ਦੋ ਇੰਫਲੂਐਂਸਰਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਜਾਣਕਾਰੀ ਪੁਲਿਸ ਦੇ ਸਾਹਮਣੇ ਆ ਗਈ ਸੀ ਤਾਂ ਕੀ ਇਸ ਬਾਰੇ ਮੈਡ ਸੰਧੂ ਅਤੇ ਦੂਜੇ ਇੰਫਲੂਐਂਸਰ ਨੂੰ ਜਾਣਕਾਰੀ ਦਿੱਤੀ ਗਈ ਸੀ ? ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੀ ਕਦਮ ਚੁੱਕੇ ਗਏ ਸਨ ? ਕੀ ਪੁਲਿਸ ਕੋਲ ਦੋਵਾਂ ਨੂੰ ਖ਼ਤਰੇ ਨਾਲ ਸਬੰਧਤ ਕੋਈ ਇਨਪੁਟ ਸੀ ਅਤੇ ਜੇਕਰ ਸੀ ਤਾਂ ਉਸ 'ਤੇ ਕੀ ਕਾਰਵਾਈ ਕੀਤੀ ਗਈ ? ਇਸ ਵੇਲੇ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਆਏ ਦਿਨ ਗੋਲੀਆਂ ਮਾਰਨ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ, ਇਸ ਨਾਲ ਪੰਜਾਬ ਦੇ ਹਲਾਤਾਂ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ।    

ਇਨ੍ਹਾਂ ਸਵਾਲਾਂ ਦੇ ਜਵਾਬ ਹੁਣ ਜਾਂਚ ਦੌਰਾਨ ਸਾਹਮਣੇ ਆਉਣੇ ਬਾਕੀ ਹਨ। ਮੈਡ ਸੰਧੂ ਦੇ ਕਤਲ ਤੋਂ ਬਾਅਦ ਪੁਲਿਸ ਪੁਰਾਣੇ ਇਨਪੁਟ ਦੇ ਆਧਾਰ 'ਤੇ ਵੀ ਜਾਂਚ ਨੂੰ ਅੱਗੇ ਵਧਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ 8 ਮਹੀਨੇ ਪਹਿਲਾਂ ਫੜੇ ਗਏ ਸ਼ੂਟਰਾਂ ਵੱਲੋਂ ਦਿੱਤੀ ਜਾਣਕਾਰੀ ਅਤੇ ਕਤਲ ਵਿਚਕਾਰ ਕੋਈ ਸਿੱਧਾ ਸਬੰਧ ਹੈ ਜਾਂ ਨਹੀਂ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK