Sun, May 10, 2026
Whatsapp

Chandigarh ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, ਪੰਜਾਬ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਰਹਿਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤੋਂ ਪਹਿਲਾਂ ਪੁਲਿਸ 7 ਹੋਰ ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਹੈ।

Reported by:  PTC News Desk  Edited by:  Aarti -- April 12th 2026 12:09 PM -- Updated: April 12th 2026 02:07 PM
Chandigarh ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, ਪੰਜਾਬ ਪੁਲਿਸ ਨੇ  2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Chandigarh ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਅਪਡੇਟ, ਪੰਜਾਬ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ

Chandigarh grenade Attack News : ਅਪ੍ਰੈਲ ਨੂੰ ਚੰਡੀਗੜ੍ਹ ਦੇ ਸੈਕਟਰ 37 ਸਥਿਤ ਭਾਜਪਾ ਹੈੱਡਕੁਆਰਟਰ 'ਤੇ ਹੋਏ ਗ੍ਰੇਨੇਡ ਹਮਲੇ ’ਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਰਹਿਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤੋਂ ਪਹਿਲਾਂ ਪੁਲਿਸ 7 ਹੋਰ ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਹੈ। ਮੁਲਜ਼ਮਾਂ ਵੱਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਗ੍ਰੇਨੇਡ ਮੰਗਵਾਇਆ ਗਿਆ ਸੀ। 

ਪਹਿਲਾਂ ਕਾਬੂ ਕੀਤੇ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਇਸ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਪੁਰਤਗਾਲ ਅਤੇ ਜਰਮਨੀ ਵਿੱਚ ਰਹਿਣ ਵਾਲੇ ਆਪਣੇ ਦੋ ਹੈਂਡਲਰਾਂ ਬਲਜੋਤ ਸਿੰਘ ਅਤੇ ਹਰਜੀਤ ਸਿੰਘ ਲਾਡੀ ਰਾਹੀਂ ਰਚੀ ਸੀ।


ਕਾਬਿਲੇਗੌਰ ਹੈ ਕਿ ਚੰਡੀਗੜ੍ਹ ਦੇ ਇੱਕ ਡਰਾਈਵਰ ਅਮਨਪ੍ਰੀਤ ਨੇ ਹੈਂਡ ਗ੍ਰਨੇਡ ਸੁੱਟਿਆ ਸੀ, ਜਦੋਂ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਗੁਰਤੇਜ ਨੇ ਹਮਲੇ ਦੀ ਵੀਡੀਓ ਬਣਾਈ ਸੀ। ਦਿਲਚਸਪ ਗੱਲ ਇਹ ਹੈ ਕਿ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ 3 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ, ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਸ਼ਨੀਵਾਰ ਨੂੰ ਦਿਖਾਈ ਗਈ ਸੀ।

ਇਹ ਵੀ ਪੜ੍ਹੋ  : Attack On Punjab Police : ਮੌੜ ਮੰਡੀ ਦੇ ਪਿੰਡ ਘੁੰਮਣ ਕਲਾਂ ’ਚ ਰੇਡ ਕਰਨ ਗਈ ਪੁਲਿਸ ’ਤੇ ਹੋਇਆ ਹਮਲਾ, ਜਾਣੋ ਕੀ ਹੈ ਮਾਮਲਾ

- PTC NEWS

Top News view more...

Latest News view more...

PTC NETWORK
PTC NETWORK