Malerkotla News : ਲੁਟੇਰਾ ਗੈਂਗ ਦਾ ਪਰਦਾਫਾਸ਼, ਟਰੱਕ ਡਰਾਈਵਰਾਂ ਨੂੰ ਬਣਾਉਂਦੇ ਸਨ ਸ਼ਿਕਾਰ, ਮੁਲਜ਼ਮਾਂ 'ਚ ਇੱਕ ਸਾਬਕਾ ਸਰਪੰਚ ਸ਼ਾਮਲ
Robbery Gang Busted in Malerkotla : ਮਲੇਰਕੋਟਲਾ ਪੁਲਿਸ ਅਤੇ ਸੀਆਈਏ ਸਟਾਫ ਵੱਲੋਂ ਇੱਕ ਅਜਿਹੇ ਗੈਂਗ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ ਇੱਕ ਮਹਿਲਾ, ਟਰੱਕ ਡਰਾਈਵਰਾਂ ਨੂੰ ਆਪਣੇ ਪਿਆਰ ਦੇ ਜਾਲ ਵਿੱਚ ਫਸਾ ਕੇ ਉਸ ਨੂੰ ਲੁੱਟਣ ਦਾ ਕੰਮ ਕਰਦੇ ਸਨ, ਜਿਸ ਨੂੰ ਲੈ ਕੇ ਪਿਛਲੇ ਦਿਨੀ ਇੱਕ ਟਰੱਕ ਡਰਾਈਵਰ ਨੂੰ ਜਦੋਂ ਸ਼ਿਕਾਰ ਬਣਾਇਆ ਤਾਂ ਉਸਦੀ ਟਰੱਕ ਤੋਂ ਭੱਜਦੇ ਦੌਰਾਨ ਹਾਦਸੇ ਵਿੱਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਬੜੀ ਤੇਜ਼ੀ ਦੇ ਨਾਲ ਪੁਲਿਸ ਵੱਲੋਂ ਇਨ੍ਹਾਂ ਅਗਿਆਤ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਦੇ ਵਿੱਚ ਇੱਕ ਸਾਬਕਾ ਸਰਪੰਚ ਸਮੇਤ ਇੱਕ ਮਹਿਲਾ ਵੀ ਸ਼ਾਮਿਲ ਹੈ।
ਐਸਐਸਪੀ ਮਲੇਰਕੋਟਲਾ ਅਜੀਤ ਸਿੰਘ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪੂਰਾ ਗੈਂਗ ਹੈ, ਜਿਸ ਵਿੱਚ ਇੱਕ ਮਹਿਲਾ ਢਾਬਿਆਂ ਤੇ ਟਰੱਕ ਡਰਾਈਵਰਾਂ ਨੂੰ ਸ਼ਿਕਾਰ ਬਣਾਉਂਦੀ, ਜਿਸ ਤੋਂ ਬਾਅਦ ਉਸ ਨੂੰ ਪ੍ਰੇਮ ਜਾਲ 'ਚ ਫਸਾ ਕੇ ਬਾਅਦ ਵਿੱਚ ਉਹਨਾਂ ਨੂੰ ਲੁੱਟ ਲੈਂਦੇ ਸਨ, ਜਿਸ ਕਰਕੇ ਇਹਨਾਂ ਖਿਲਾਫ ਪਹਿਲਾਂ ਹੀ ਕਈ ਥਾਣਿਆਂ ਵਿੱਚ ਵੱਖ-ਵੱਖ ਮਾਮਲੇ ਦਰਜ ਹਨ।
ਉਧਰ ਜਦੋਂ ਪੁਲਿਸ ਇੱਕ ਵਿਅਕਤੀ ਕੋਲੋਂ ਹਥਿਆਰ ਬਰਾਮਦ ਕਰਵਾਉਣ ਲਈ ਲੈ ਕੇ ਜਾ ਰਹੇ ਸੀ ਤਾਂ ਉਸਨੇ ਅਚਾਨਕ ਐਸਐਚਓ ਤੇ ਫਾਇਰ ਕਰ ਦਿੱਤੀ ਸੀ, ਜਿਸ ਤੋਂ ਬਾਅਦ ਜਵਾਬੀ ਫਾਇਰਿੰਗ ਦੇ ਵਿੱਚ ਉਸ ਆਰੋਪੀ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਨੂੰ ਮਲੇਰਕੋਟਲਾ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ। ਐਸਐਸਪੀ ਵੱਲੋਂ ਇਸ ਗਿਰੋਹ ਦੇ ਫੜੇ ਜਾਣ ਤੋਂ ਬਾਅਦ ਸੀਆਈਏ ਸਟਾਫ ਅਤੇ ਅਮਰਗੜ੍ਹ ਪੁਲਿਸ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿਸ ਨਾਲ ਬਹੁਤ ਵਾਰਦਾਤਾਂ 'ਤੇ ਠੱਲ ਪੈਣ ਦੀ ਗੱਲ ਕਹੀ ਹੈ।
- PTC NEWS